Barnala News: ਬਰਨਾਲਾ ਸ਼ਹਿਰ ਵਿਚੋਂ ਦਿਨ-ਦਿਹਾੜੇ ਦੋ ਮੋਟਰਸਾਈਕਲ ਸਵਾਰਾਂ ਵੱਲੋਂ ਇੱਕ 2 ਸਾਲਾਂ ਬੱਚੇ ਨੂੰ ਅਗਵਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਹਾਲਾਂਕਿ ਪੁਲਿਸ ਨੇ ਘਟਨਾ ਦਾ ਪਤਾ ਲੱਗਦੇ ਹੀ ਅਗਿਆਤ ਮੋਟਰਸਾਈਕਲ ਸਵਾਰਾਂ ਵਿਰੁਧ ਪਰਚਾ ਦਰਜ਼ ਕਰਕੇ ਪੜਤਾਲ ਸ਼ੁਰੂ ਕਰ ਦਿੱਤੀ ਹੈ ਪ੍ਰੰਤੂ ਹਾਲੇ ਤੱਕ ਬੱਚੇ ਬਾਰੇ ਕੋਈ ਉੱਘ-ਸੁੱਘ ਨਹੀਂ ਮਿਲ ਸਕੀ ਸੀ। ਮਿਲੀ ਜਾਣਕਾਰੀ ਮੁਤਾਬਕ ਦੁਪਿਹਰ ਸਮੇਂ ਅਨਾਜ ਮੰਡੀ ਕੋਲ ਵਾਪਰੀ ਇਸ ਘਟਨਾ ਵਿਚ ਇੱਕ ਮੋਟਰਸਾਈਕਲ ’ਤੇ ਸਵਾਰ ਹੋ ਕੇ ਦੋ ਨੌਜਵਾਨ ਆਏ, ਜਿੰਨ੍ਹਾਂ ਇੱਥੇ ਹੋਰਨਾਂ ਬੱਚਿਆਂ ਨਾਲ ਖੇਡ ਰਹੇ ਇਸ ਬੱਚੇ ਨੂੰ ਜਬਰੀ ਆਪਣੇ ਮੋਟਰਸਾਈਕਲ ’ਤੇ ਬਿਠਾ ਕੇ ਲੈ ਗਏ।
ਇਹ ਵੀ ਪੜ੍ਹੋ ਨਸ਼ਾ ਤਸਕਰੀ ਦੇ ਦੋਸ਼ਾਂ ਹੇਠ ਫ਼ੜੀ ਮਹਿਲਾ ਕਾਂਸਟੇਬਲ ਦੇ ‘ਦੋਸਤ’ ਵਿਰੁਧ ਇੱਕ ਹੋਰ ਪਰਚਾ ਦਰਜ਼
ਇਸ ਮੌਕੇ ਬੱਚੇ ਦਾ ਚੀਕ-ਚਿਹਾੜਾ ਸੁਣ ਕੇ ਲੋਕ ਇਕੱਠੇ ਵੀ ਹੋਏ ਪ੍ਰੰਤੂ ਇਹ ਅਗਵਾਕਾਰ ਫ਼ਰਾਰ ਹੋ ਗਏ। ਦਸਿਆ ਜਾ ਰਿਹਾ ਕਿ ਇਹ ਬੱਚਾ ਝੁੱਗੀ ਝੋਪੜੀ ਵਿਚ ਰਹਿਣ ਵਾਲੇ ਇੱਕ ਗਰੀਬ ਪ੍ਰਵਾਸੀ ਪ੍ਰਵਾਰ ਦਾ ਹੈ, ਜਿਸਦੇ ਚੱਲਦੇ ਪਹਿਲੀ ਨਜ਼ਰੇ ਇਹ ਅਗਵਾ ਦੀ ਘਟਨਾ ਫ਼ਿਰੌਤੀ ਨੂੰ ਲੈ ਕੇ ਨਹੀਂ ਜਾਪਦੀ ਹੈ। ਫ਼ਿਲਹਾਲ ਪੁਲਿਸ ਵੱਲੋਂ ਜੰਗੀ ਪੱਧਰ ’ਤੇ ਟੀਮਾਂ ਬਣਾ ਕੇ ਬੱਚੇ ਦੀ ਤਲਾਸ਼ ਕੀਤੀ ਜਾ ਰਹੀ ਹੈ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite
ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।
Share the post "ਪੰਜਾਬ ਦੇ ਵਿਚ ਇੱਕ ਹੋਰ ਬੱਚਾ ਅਗਵਾ, ਦੋ ਮੋਟਰਸਾਈਕਲ ਸਵਾਰਾਂ ਨੇ ਚੁੱਕਿਆ ਬੱਚਾ"