ਮੋਗਾ ਦੇ ਪਿੰਡ ਡਾਲਾ ‘ਚ ਮਹੀਨਾ ਪਹਿਲਾਂ ਫਿਰੌਤੀ ਲਈ ਕੀਤੀ ਸੀ ਫਾਈਰਿੰਗ
ਮੋਗਾ ਪੁਲਿਸ ਨਾਲ ਹੋਏ ਮੁਕਾਬਲੇ ‘ਚ ਗੋਲੀ ਲੱਗਣ ਕਾਰਨ ਹੋਇਆ ਜ਼ਖਮੀ
Moga News:ਸੋਮਵਾਰ ਤੜਕਸਾਰ ਮੋਗਾ ਪੁਲਿਸ ਵੱਲੋਂ ਇੱਕ ਸੰਖੇਪ ਮੁਕਾਬਲੇ ਤੋਂ ਬਾਅਦ ਗੈਂਗਸਟਰ ਗੋਪੀ ਲਾਹੌਰੀਆ ਦੇ ਇੱਕ ਗੁਰਗੇ ਨੂੰ ਕਾਬੂ ਕੀਤਾ ਹੈ। ਪੁਲਿਸ ਦੀ ਗੋਲੀ ਲੱਗਣ ਕਾਰਨ ਅਮਨਾ ਨਾਂ ਦਾ ਇਹ ਬਦਮਾਸ਼ ਜ਼ਖਮੀ ਹੋ ਗਿਆ, ਜਿਸਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਮਿਲੀ ਸੂਚਨਾ ਮੁਤਾਬਕ 12.2.25 ਨੂੰ ਦੋ ਅਣਪਛਾਤੇ ਮੋਟਰਸਾਈਕਲ ਸਵਾਰਾਂ ਵੱਲੋਂ ਬਲੋਰ ਸਿੰਘ ਵਾਸੀ ਡਾਲਾ ਦੇ ਘਰ ਦੇ ਬਾਹਰ ਗੇਟਾਂ ਵਿੱਚ ਫਾਇਰਿੰਗ ਕੀਤੀ ਸੀ।
ਇਹ ਵੀ ਪੜ੍ਹੋ ‘ਯੁੱਧ ਨਸ਼ਿਆਂ ਵਿਰੁੱਧ: ਪੰਜਾਬ ਪੁਲਿਸ ਵੱਲੋਂ 16ਵੇਂ ਦਿਨ 424 ਥਾਵਾਂ ‘ਤੇ ਛਾਪੇਮਾਰੀ; 63 ਨਸ਼ਾ ਤਸਕਰ ਕਾਬੂ
ਇਸ ਸਬੰਧੀ ਪੁਲਿਸ ਵੱਲੋਂ ਮੁਕਦਮਾ ਦਰਜ ਕੀਤਾ ਗਿਆ ਸੀ। ਦੌਰਾਨੇ ਤਫਤੀਸ਼ ਮੁਕੱਦਮਾ ਫਾਇਰਿੰਗ ਕਰਨ ਵਾਲੇ ਸ਼ੂਟਰਾਂ ਦੀ ਪਹਿਚਾਣ ਅਮਨ ਕੁਮਾਰ ਉਰਫ ਅਮਣਾ ਅਤੇ ਨਰਿੰਦਰ ਸਿੰਘ ਉਰਫ ਨਿੱਕਾ ਵਾਸੀਆਂ ਪਿੰਡ ਟਵਾਣਾ ਕਲਾਂ ਜ਼ਿਲ੍ਹਾ ਫਾਜ਼ਿਲਕਾ ਵਜੋਂ ਹੋਈ ਸੀ। ਸੂਚਨਾ ਮੁਤਾਬਿਕ ਅੱਜ ਮਿਤੀ 17.3.25 ਇੱਕ ਗੁਪਤ ਸੂਚਨਾ ਦੇ ਆਧਾਰ ਤੇ ਇੰਸਪੈਕਟਰ ਗੁਰਵਿੰਦਰ ਸਿੰਘ ਮੁੱਖ ਅਫਸਰ ਥਾਣਾ ਮਹਿਣਾ ਅਤੇ ਸੀਆਈਏ ਦੇ ਇੰਚਾਰਜ ਇੰਸਪੈਕਟਰ ਦਲਜੀਤ ਸਿੰਘ ਬਰਾੜ ਦੀ ਅਗਵਾਈ ਹੇਠ ਪੁਲਿਸ ਪਾਰਟੀਆਂ ਵੱਲੋਂ ਮੁਲਜ਼ਮ ਅਮਨ ਕੁਮਾਰ ਦੀ ਤਲਾਸ਼ ਦੇ ਸਬੰਧ ਵਿੱਚ ਏਰੀਆ ਥਾਣਾ ਦਾ ਰਵਾਨਾ ਸੀ।
ਇਹ ਵੀ ਪੜ੍ਹੋ “ਯੁੱਧ ਨਸ਼ਿਆਂ ਵਿਰੁੱਧ” ਤਹਿਤ ਫਿਰੋਜ਼ਪੁਰ ਪੁਲਿਸ ਤੇ ਜ਼ਿਲ੍ਹਾ ਪ੍ਰਸ਼ਾਸ਼ਨ ਨੇ ਨਸ਼ਾ ਤਸਕਰ ਵੱਲੋ ਕੀਤੇ ਨਜ਼ਾਇਜ ਕਬਜ਼ੇ ਵਾਲਾ ਘਰ ਢਾਹਿਆ
ਜਦ ਪੁਲਿਸ ਪਾਰਟੀ ਪਿੰਡ ਰਾਮੂਵਾਲਾ ਕਲਾਂ ਤੋਂ ਰਾਮੂ ਵਾਲਾ ਹਰਚੋਕੇ ਨੂੰ ਜਾ ਰਹੀ ਸੀ, ਤਾਂ ਲਿੰਕ ਰੋਡ ਦੀ ਸਾਈਡ ਇੱਕ ਖੇਤ ਦੀ ਮੋਟਰ ਪਾਸ ਇੱਕ ਮੋਨਾ ਨੌਜਵਾਨ ਖੜਾ ਦਿਖਾਈ ਦਿੱਤਾ ਜੋ ਪੁਲਿਸ ਪਾਰਟੀ ਵੱਲੋਂ ਉਕਤ ਨੌਜਵਾਨ ਨੂੰ ਚੈੱਕ ਕਰਨ ਲਈ ਗੱਡੀ ਰੋਕੀ ਤਾਂ ਉਸ ਨੌਜਵਾਨ ਨੇ ਆਪਣੇ ਕਬਜ਼ਾ ਪਿਸਟਲ ਨਾਲ ਦੋ ਫਾਇਰ ਪੁਲਿਸ ਪਾਰਟੀ ਦੀ ਗੱਡੀ ਵੱਲ ਨੂੰ ਕੀਤੇ। ਇਸ ਦੌਰਾਨ ਪੁਲਿਸ ਪਾਰਟੀ ਵੱਲੋਂ ਆਪਣੇ ਬਚਾਓ ਲਈ ਜਵਾਬਵੀ ਫਾਇਰਿੰਗ ਕੀਤੀ ਤਾਂ ਇੱਕ ਫਾਇਰ ਉਸ ਨੌਜਵਾਨ ਦੀ ਲੱਤ ‘ਤੇ ਲੱਗਾ, ਜਿਸਤੋਂ ਬਾਅਦ ਉਸਨੂੰ ਕਾਬੂ ਕਰ ਲਿਆ ਗਿਆ। ਉਸ ਨੂੰ ਇਲਾਜ ਲਈ ਸਿਵਲ ਹਸਪਤਾਲ ਮੋਗਾ ਦਾਖਲ ਕਰਵਾਇਆ ਗਿਆ ਹੈ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite
ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।
Share the post "ਪੰਜਾਬ ‘ਚ ਤੜਕਸਾਰ ਇੱਕ ਹੋਰ ਮੁਕਾਬਲਾ, ਗੈਂਗਸਟਰ ਗੋਪੀ ਲਾਹੌਰੀਆ ਦਾ ਗੁਰਗਾ ਕਾਬੂ"