ਚੰਡੀਗੜ੍ਹ, 1 ਦਸੰਬਰ : ਪਹਿਲਾਂ ਹੀ ਭਾਰਤ ਮਾਲਾ ਯੋਜਨਾ ਅਤੇ ਹੋਰ ਪ੍ਰੋਜੈਕਟਾਂ ਰਾਹੀਂ ਪੂਰੇ ਪੰਜਾਬ ਦੇ ਵਿਚ ਕਈ ਐਕਸਪ੍ਰੇਅ ਕੱਢਣ ਵਾਲੇ ਕੇਂਦਰ ਵੱਲੋਂ ਹੁਣ ਸੂਬੇ ਵਿਚ ਇੱਕ ਹੋਰ ਐਕਸਪ੍ਰੇਅ ਵੇਅ ਨੂੰ ਮੰਨਜੂਰੀ ਦਿੱਤੀ ਹੈ। ਇਸ ਸਬੰਧ ਵਿਚ ਖ਼ੁਦ ਕੇਂਦਰੀ ਸੜਕੀ ਆਵਾਜਾਈ ਮੰਤਰੀ ਨਿਤਿਨ ਗਡਕਰੀ ਵੱਲੋਂ ਇੱਕ ਟਵੀਟ ਕਰਕੇ ਇਸਦਾ ਖ਼ੁਲਾਸਾ ਕੀਤਾ ਗਿਆ ਹੈ। ਉਨਾਂ ਦਸਿਆ ਕਿ ਪੰਜਾਬ ਵਿੱਚ 4/6-ਲੇਨ ਵਾਲੀ ਗ੍ਰੀਨਫੀਲਡ ਪਠਾਨਕੋਟ ਲਿੰਕ ਸੜਕ ਦੇ ਨਿਰਮਾਣ ਲਈ 666.81 ਕਰੋੜ ਰੁਪਏ ਮਨਜ਼ੂਰ ਕੀਤੇ ਹਨ। ਇਹ 12.34 ਕਿਲੋਮੀਟਰ ਲੰਬਾ ਮਾਰਗ ਐਨਐਚ-44 ਉਤੇ ਸਥਿਤ ਤਲਵਾੜਾ ਜੱਟਾਂ ਪਿੰਡ ਨੂੰ ਦਿੱਲੀ-ਅੰਮ੍ਰਿਤਸਰ-ਕਟੜਾ ਐਕਸਪ੍ਰੈਸਵੇਅ ‘ਤੇ ਗੋਬਿੰਦਸਰ ਪਿੰਡ ਨਾਲ ਜੋੜੇਗਾ।
ਇਹ ਵੀ ਪੜ੍ਹੋ ਪੰਜਾਬ ਵਿੱਚ ਇਸ ਸਾਉਣੀ ਸੀਜ਼ਨ ਦੌਰਾਨ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ 70 ਫੀਸਦ ਕਮੀ ਦਰਜ
ਇਸਤੋਂ ਇਲਾਵਾ ਇਸਦੇ ਨਾਲ ਪਠਾਨਕੋਟ ਲਿੰਕ ਰੋਡ ਜੰਮੂ-ਕਸ਼ਮੀਰ ਵਿੱਚ ਐਨਐਚ-44 (ਦਿੱਲੀ-ਸ਼੍ਰੀਨਗਰ), ਐਨਐਚ-54 (ਅੰਮ੍ਰਿਤਸਰ-ਪਠਾਨਕੋਟ) ਅਤੇ ਨਿਰਮਾਣ ਅਧੀਨ ਦਿੱਲੀ-ਅੰਮ੍ਰਿਤਸਰ-ਕਟੜਾ ਐਕਸਪ੍ਰੈਸਵੇਅ ਵਿਚਕਾਰ ਇੱਕ ਮਹੱਤਵਪੂਰਨ ‘Çਲੰਕ’ ਵਜੋਂ ਕੰਮ ਕਰੇਗਾ। ਇਹ ਪ੍ਰੋਜੈਕਟ ਪਠਾਨਕੋਟ ਸ਼ਹਿਰ ਵਿੱਚ ਟ੍ਰੈਫਿਕ ਭੀੜ ਦੇ ਪ੍ਰਮੁੱਖ ਮੁੱਦੇ ਨੂੰ ਹੱਲ ਕਰੇਗਾ ਅਤੇ ਜੰਮੂ ਅਤੇ ਕਸ਼ਮੀਰ ਵੱਲ ਜਾਣ ਵਾਲੇ ਐਨਐਚ-44 ਟਰੈਫਿਕ ਲਈ ਇੱਕ ਸਿੱਧਾ ਅਤੇ ਵਧੇਰੇ ਕੁਸ਼ਲ ਰੂਟ ਬਣੇਗਾ। ਉਨ੍ਹਾਂ ਲਿਖਿਆ ਹੈ ਕਿ ਅਸੀਂ ਹਾਈਵੇਅ ਲਈ ਫੰਡ ਮਨਜ਼ੂਰ ਕਰ ਦਿੱਤੇ ਹਨ ਅਤੇ ਇਸ ਹਾਈਵੇਅ ਦੇ ਬਣਨ ਤੋਂ ਬਾਅਦ ਇੱਕ ਘੰਟੇ ਦਾ ਸਫ਼ਰ ਸਿਰਫ਼ 20 ਮਿੰਟ ਵਿੱਚ ਪੂਰਾ ਹੋ ਜਾਵੇਗਾ। ਇਸ ਦੇ ਨਾਲ ਹੀ ਪਠਾਨਕੋਟ ਦੇ ਲੋਕਾਂ ਨੂੰ ਟਰੈਫਿਕ ਜਾਮ ਤੋਂ ਵੀ ਰਾਹਤ ਮਿਲੇਗੀ। ਇਸ ਨਾਲ ਲੋਕਾਂ ਦਾ ਸਫਰ ਆਸਾਨ ਹੋ ਜਾਵੇਗਾ।