ਖਨੌਰੀ ਮੋਰਚੇ ‘ਤੇ ਇੱਕ ਹੋਰ ਕਿਸਾਨ ਦੀ ਹੋਈ ਮੌਤ

0
126

ਪਟਿਆਲਾ,12 ਜਨਵਰੀ: ਪਿਛਲੇ ਕਰੀਬ ਇੱਕ ਸਾਲ ਤੋਂ ਚੱਲ ਰਹੇ ਕਿਸਾਨ ਅੰਦੋਲਨ ਦੌਰਾਨ ਖਨੌਰੀ ਬਾਰਡਰ ‘ਤੇ ਲੱਗੇ ਮੋਰਚੇ ਉੱਪਰ ਅੱਜ ਇੱਕ ਹੋਰ ਕਿਸਾਨ ਦੀ ਮੌਤ ਹੋ ਗਈ। ਮਿਰਤਕ ਕਿਸਾਨ ਦੀ ਪਹਿਚਾਣ ਜੱਗਾ ਸਿੰਘ80 ਸਾਲ ਪੁੱਤਰ ਦਰਬਾਰਾ ਸਿੰਘ ਵਾਸੀ ਪਿੰਡ ਗੋਦਾਰਾ, ਤਹਿ ਜੈਤੋ,ਜ਼ਿਲ੍ਹਾ ਫ਼ਰੀਦਕੋਟ ਦੇ ਤੌਰ’ਤੇ ਹੋ।

ਇਹ ਵੀ ਪੜ੍ਹੋ ਦੁਖਦਾਈ ਖ਼ਬਰ: ਦੋ ਸਾਲ ਪਹਿਲਾਂ ਕੈਨੇਡਾ ਗਏ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ’ਚ ਹੋਈ ਮੌ+ਤ

ਕਿਸਾਨ ਜੱਗਾ ਸਿੰਘ 5 ਪੁੱਤਰਾਂ ਅਤੇ ਇੱਕ ਧੀ ਦਾ ਪਿਤਾ ਸੀ। ਸੂਚਨਾ ਮੁਤਾਬਕ ਪਿਛਲੇ ਲੰਮੇ ਸਮੇਂ ਤੋਂ ਕਿਸਾਨ ਅੰਦੋਲਨ ਵਿੱਚ ਡਟੇ ਹੋਏ ਜੱਗਾ ਸਿੰਘ ਕੁਝ ਦਿਨ ਪਹਿਲਾਂ ਖਨੌਰੀ ਮੋਰਚੇ ਉੱਪਰ ਬਿਮਾਰ ਹੋ ਗਏ ਸਨ। ਜਿਸਦੇ ਚਲਦੇ ਇਲਾਜ ਲਈ ਉਸ ਨੂੰ ਰਾਜਿੰਦਰਾ ਹਸਪਤਾਲ ਪਟਿਆਲਾ ਵਿਖੇ ਦਾਖਲ ਕਰਵਾਇਆ ਗਿਆ।

ਇਹ ਵੀ ਪੜ੍ਹੋ ਜਨਤਕ ਜਥੇਬੰਦੀਆਂ ਨੇ ਪਿੰਡ ਦਾਨ ਸਿੰਘ ਵਾਲਾ ਦੇ ਪੀੜਤਾਂ ਨੂੰ ਇਨਸਾਫ਼ ਦਿਵਾਉਣ ਲਈ ਕੀਤਾ ਕਮੇਟੀ ਦਾ ਗਠਨ

ਜਿੱਥੇ ਉਹਨਾਂ ਦੀ ਇਲਾਜ ਦੌਰਾਨ ਅੱਜ ਮੌਤ ਹੋ ਗਈ। ਕਿਸਾਨ ਆਗੂਆਂ ਨੇ ਜੱਗਾ ਸਿੰਘ ਦੀ ਮੌਤ ‘ਤੇ ਦੁੱਖ ਪ੍ਰਗਟ ਕਰਦਿਆਂ ਦੱਸਿਆ ਕਿ ਅੱਜ ਖਨੌਰੀ ਮੋਰਚੇ ਉੱਪਰ ਸ਼ਹੀਦ ਜੱਗਾ ਸਿੰਘ ਨੂੰ ਸ਼ਰਧਾਂਜਲੀ ਦੇਣ ਉਪਰੰਤ ਉਨ੍ਹਾਂ ਦਾ ਅੰਤਿਮ ਸੰਸਕਾਰ ਪਿੰਡ ਗੋਦਾਰਾ ਨੇੜੇ ਬਾਜਾਖਾਨਾ ਵਿਖੇ ਕੀਤਾ ਜਾਵੇਗਾ

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

 

LEAVE A REPLY

Please enter your comment!
Please enter your name here