spot_img

ਪੰਜਾਬ ਦਾ ਇੱਕ ਹੋਰ ਅਗਨੀਵੀਰ ਜੰਮੂ ਵਿਚ ਗੋਲੀ ਲੱਗਣ ਕਾਰਨ ਹੋਇਆ ਸ਼ਹੀਦ

Date:

spot_img

ਮਾਨਸਾ, 23 ਜਨਵਰੀ: ਜ਼ਿਲ੍ਹੇ ਦੇ ਪਿੰਡ ਅਕਲੀਆ ਦੇ ਵਸਨੀਕ 24 ਸਾਲਾਂ ਅਗਨੀਵਰ ਜਵਾਨ ਲਵਪ੍ਰੀਤ ਸਿੰਘ ਦੀ ਜੰਮੂ ਕਸ਼ਮੀਰ ਦੇ ਕੁੱਪਵਾੜਾ ਜ਼ਿਲ੍ਹੇ ਵਿੱਚ ਗੋਲੀ ਲੱਗਣ ਕਾਰਨ ਸ਼ਹੀਦ ਹੋਣ ਦੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਹਾਲਾਕਿ ਉਸਦੀ ਸ਼ਹਾਦ ਤੇ ਕਾਰਨਾਂ ਬਾਰੇ ਜਿਆਦਾ ਜਾਣਕਾਰੀ ਸਾਹਮਣੇ ਨਾ ਹੀ ਆ ਸਕੀ ਪਰੰਤੂ ਦੱਸਿਆ ਜਾ ਰਿਹਾ ਹੈ ਕਿ ਲਵਪ੍ਰੀਤ ਦਹਿਸ਼ਤਗਰਦਾਂ ਨਾਲ ਲੜਦਿਆਂ ਸ਼ਹੀਦ ਹੋਇਆ ਹੈ।

ਇਹ ਵੀ ਪੜ੍ਹੋ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਸੱਦੀ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ

ਸੂਚਨਾ ਮੁਤਾਬਕ ਉਹ ਕਰੀਬ ਦੋ ਸਾਲ ਪਹਿਲਾਂ ਹੀ ਦੇਸ਼ ਪ੍ਰਤੀ ਜਜਬੇ ਨੂੰ ਲੈ ਕੇ ਭਾਰਤੀ ਫੌਜ ਵਿੱਚ ਬਤੌਰ ਅਗਨੀ ਵੀਰ ਭਰਤੀ ਹੋਇਆ ਸੀ। ਜਵਾਨ ਲਵਪ੍ਰੀਤ ਦੀ ਸ਼ਹਾਦਤ ਦਾ ਪਤਾ ਚਲਦੇ ਹੀ ਇਲਾਕੇ ਵਿੱਚ ਸੋਗ ਦੀ ਲਹਿਰ ਹੈ। ਦਸਿਆ ਜਾ ਰਿਹਾ ਕਿ ਉਹ ਹਾਲੇ ਕੁਆਰਾ ਹੀ ਸੀ। ਪੁੱਤ ਦੀ ਸ਼ਹਾਦਤ ਦੀ ਖ਼ਬਰ ਸੁਣਦਿਆਂ ਹੀ ਮਾਪਿਆਂ ਦਾ ਰੋ ਰੋ ਕੇ ਬੁਰਾ ਹਾਲ ਹੈ। ਉਧਰ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਲਵਪ੍ਰੀਤ ਦੀ ਸਹਾਦਤ ਦੀ ਖ਼ਬਰ ‘ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਉਸਦੀ ਬਹਾਦਰੀ ਅਤੇ ਕੁਰਬਾਨੀ ਨੂੰ ਦਿਲੋਂ ਸਲਾਮ ਕੀਤਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite  

spot_img

Share post:

Popular

More like this
Related

CM Bhagwant Singh Mann ਨੇ ਪੰਜਾਬ ਦੀਆਂ ਔਰਤਾਂ ਦੇ ਖਾਤਿਆਂ ਵਿੱਚ ਇੱਕ ਵਾਰ ਫਿਰ ਪਾਈ ਸਨਮਾਨ ਰਾਸ਼ੀ

👉ਮੋਬਾਈਲਾਂ ’ਤੇ ‘ਟੂੰ-ਟੂੰ’ ਦੇ ਸੁਨੇਹੇ ਆਉਂਦਿਆਂ ਹੀ ਔਰਤਾਂ ਦੇ...

PSEB ਦਾ ਅਹਿਮ ਕਦਮ; ਹੁਣ ਘਰ ਬੈਠੇ ਹੋਵੇਗੀ ਸਰਟੀਫਿਕੇਟਾਂ ਵਿੱਚ ਨਾਮ,ਜਨਮ ਮਿਤੀ ਤੇ ਹੋਰ ਵੇਰਵਿਆਂ ਦੀ ਸੋਧ

PSEB ਵੱਲੋਂ ਸਰਟੀਫਿਕੇਟ ਸੋਧ ਸੇਵਾ ਡਿਜੀਟਲ, ਬਿਨੈਕਾਰਾਂ ਨੂੰ ਦਫ਼ਤਰਾਂ...