ਇੱਕ ਹੋਰ ਸਾਬਕਾ ਮੰਤਰੀ ਨੇ ਛੱਡਿਆ ਸ਼੍ਰੋਮਣੀ ਅਕਾਲੀ ਦਲ

0
21

ਅੰਮ੍ਰਿਤਸਰ, 20 ਨਵੰਬਰ: ਪਿਛਲੇ ਦਿਨੀਂ ਸੁਖਬੀਰ ਸਿੰਘ ਬਾਦਲ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੀ ਪ੍ਰਧਾਨਗੀ ਤੋਂ ਅਸਤੀਫ਼ਾ ਦੇਣ ਬਾਅਦ ਹੁਣ ਅਕਾਲੀ ਆਗੂਆਂ ਦੇ ਅਸਤੀਫ਼ਿਆਂ ਦਾ ਸਿਲਸਿਲਾ ਜਾਰੀ ਹੈ। ਅੱਜ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਅਨਿਲ ਜੋਸ਼ੀ ਨੇ ਵੀ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ। ਜਿਕਰਯੋਗ ਹੈ ਕਿ ਪਿਛਲੀਆਂ ਲੋਕ ਸਭਾ ਚੋਣਾਂ ਵਿਚ ਅੰਮ੍ਰਿਤਸਰ ਹਲਕੇ ਤੋਂ ਅਕਾਲੀ ਦਲ ਦੀ ਟਿਕਟ ‘ਤੇ ਚੋਣ ਲੜ ਚੁੱਕੇ ਅਨਿਲ ਜੋਸ਼ੀ ਪਾਰਟੀ ਵਿਚ ਮੀਤ ਪ੍ਰਧਾਨ ਵੀ ਹਨ।

ਇਹ ਵੀ ਪੜ੍ਹੋ ਭਰਾ ਦੀ ਅੰਤਿਮ ਅਰਦਾਸ ’ਚ ਸ਼ਾਮਲ ਹੋਣ ਲਈ ਜੱਦੀ ਪਿੰਡ ਦੇ ਗੁਰਦੂਆਰਾ ਸਾਹਿਬ ਵਿਖੇ ਪੁੱਜੇ ਭਾਈ ਰਾਜੋਆਣਾ

ਉਨ੍ਹਾਂ ਆਪਣੇ ਅਸਤੀਫਾ ਦੀ ਕਾਪੀ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੂੰ ਭੇਜਦਿਆਂ ਪਾਰਟੀ ਦੇ ਮੌਜੂਦਾ ਹਾਲਾਤ ’ਤੇ ਸਵਾਲ ਖ਼ੜੇ ਕਰਦਿਆਂ ਕਿਹਾ ਕਿ ਉਹ ਸਵਰਗੀ ਪ੍ਰਕਾਸ਼ ਸਿੰਘ ਬਾਦਲ ਦੀ ਧਰਮ ਨਿਰਪੱਖ ਸੋਚ ਤੇ ਪੰਜਾਬ ਦੇ ਭਲੇ ਵਾਲੇ ਜਜਬੇ ਨੂੰ ਦੇਖ ਕੇ ਅਕਾਲੀ ਦਲ ਵਿਚ ਆਏ ਸਨ ਪ੍ਰੰਤੂ ਹੁਣ ਉਨ੍ਹਾਂ ਦੀ ਮੌਤ ਤੋਂ ਬਾਅਦ ਇਹ ਜਜਬਾ ਖ਼ਤਮ ਹੁੰਦਾ ਜਾਪ ਰਿਹਾ।

 

LEAVE A REPLY

Please enter your comment!
Please enter your name here