ਮੁਲਕ ਤਰੱਕੀ ਉਦੋਂ ਕਰਦਾ ਹੈ ਜਦੋਂ ਉੱਥੋਂ ਦੇ ਬਸ਼ਿੰਦੇ ਖ਼ੁਸ਼ਹਾਲ ਹੋਣ: ਕੈਬਿਨਟ ਮੰਤਰੀ ਲਾਲਜੀਤ ਸਿੰਘ ਭੁੱਲਰ
ਪਟਿਆਲਾ, 19 ਜਨਵਰੀ: ਪੰਜਾਬ ਸਰਕਾਰ ਨੇ ਪੀਆਰਟੀਸੀ ‘ਚ ਪਿਛਲੇ ਇੱਕ ਸਾਲ ਤੋਂ ਵੱਧ ਸਮੇਂ ਤੋਂ ਲਗਾਤਾਰ ਕੰਮ ਕਰਨ ਵਾਲੇ 1148 ਮੁਲਾਜਮਾਂ ਦੀ ਤਨਖਾਹ ਵਿੱਚ 2500 ਰੁਪਏ ਸਮੇਤ 10 ਪ੍ਰਤੀਸ਼ਤ ਦਾ ਹੋਰ ਵਾਧਾ ਕਰਨ ਦਾ ਐਲਾਨ ਕੀਤਾ ਹੈ। ਸਰਕਾਰ ਦੇ ਇੱਕ ਬੁਲਾਰੇ ਨੇ ਦਸਿਆ ਕਿ ਸਰਕਾਰ ਦੇ ਇਸ ਫੈਸਲੇ ਨਾਲ 1148 ਮੁਲਾਜਮਾਂ ਨੂੰ ਵੱਡਾ ਲਾਭ ਹੋਵੇਗਾ। ਬੁਲਾਰੇ ਮੁਤਾਬਕ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ , ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਦੀ ਅਗਵਾਈ ਤੇ ਵਿਸ਼ੇਸ਼ ਸਹਿਯੋਗ ਅਤੇ ਪੀ.ਆਰ.ਟੀ.ਸੀ ਦੇ ਚੇਅਰਮੈਨ ਰਣਜੋਧ ਸਿੰਘ ਹਡਾਣਾ ਦੇ ਸੁਹਿਰਦ ਯਤਨਾਂ ਸਦਕਾ ਮੁਲਾਜ਼ਮਾਂ ਦੇ ਹਿੱਤਾਂ ਦੀ ਰਾਖੀ ਕਰਦਿਆਂ ਇਹ ਫੈਸਲਾ ਲਿਆ ਗਿਆ ਹੈ। ਦੱਸਣਯੋਗ ਹੈ ਕਿ ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਦੀ ਮੀਟਿੰਗ ਚੇਅਰਮੈਨ ਰਣਜੋਧ ਸਿੰਘ ਹਡਾਣਾ ਦੀ ਅਗਵਾਈ ਵਿੱਚ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨਾਲ ਹੋਈ।
ਇਹ ਵੀ ਪੜ੍ਹੋ ਟਰਾਂਸਪੋਰਟ ਵਿਭਾਗ ਵੱਲੋਂ ਕੌਮੀ ਰੋਡ ਸੇਫਟੀ ਮਹੀਨੇ ਤਹਿਤ ਸੈਰ ਕਰਨ ਵਾਲੇ ਲੋਕਾਂ ਨੂੰ ਕੀਤਾ ਗਿਆ ਜਾਗਰੂਕ
ਇਸ ਮੌਕੇ ਉਨਾਂ ਨਾਲ ਵਿਸ਼ੇਸ਼ ਤੌਰ ਤੇ ਐਡੀਸ਼ਨਲ ਚੀਫ਼ ਸੈਕਟਰੀ ਟਰਾਂਸਪੋਰਟ ਡੀ.ਕੇ. ਤਿਵਾੜੀ, ਐਮ.ਡੀ. ਬਿਕਰਮਜੀਤ ਸਿੰਘ ਸ਼ੇਰਗਿੱਲ, ਜੀ.ਐਮ. ਮਨਿੰਦਰਜੀਤ ਸਿੰਘ ਸਿੱਧੂ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਰਹੇ। ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਕਥਨ ਹੈ, ‘‘ਮੁਲਕ ਤਰੱਕੀ ਉਦੋਂ ਤਰੱਕੀ ਕਰਦਾ ਹੈ ਜਦੋਂ ਉੱਥੇ ਰਹਿਣ ਵਾਲੇ ਲੋਕ ਖ਼ੁਸ਼ਹਾਲ ਹੋਣ’। ਇਸੇ ਸੋਚ ਨਾਲ ਪੰਜਾਬ ਸਰਕਾਰ ਮੁਲਾਜ਼ਮਾਂ ਦੇ ਜੀਵਨ ਪੱਧਰ ਨੂੰ ਹੋਰ ਉੱਚਾ ਚੁੱਕਣ ਲਈ ਹਰ ਵੇਲ਼ੇ ਨਿਵੇਕਲੀਆਂ ਪਹਿਲਕਦਮੀਆਂ ਕਰਨ ਲਈ ਸਰਗਰਮ ਹੈ। ਲਾਲਜੀਤ ਭੁੱਲਰ ਨੇ ਕਿਹਾ ਕਿ ਤਨਖਾਹ ਵਾਧੇ ਸਬੰਧੀ ਇੱਕ ਪ੍ਰਸਤਾਵ ਡਾਇਰੈਕਟਰ ਬੋਰਡ ਦੀ ਮੀਟਿੰਗ ਵਿੱਚ ਲਿਆਂਦਾ ਗਿਆ ਸੀ। ਜਿਸਨੂੰ ਸਰਬਸੰਮਤੀ ਨਾਲ ਪਾਸ ਕਰ ਦਿੱਤਾ ਗਿਆ ਹੈ। ਹੁਕਮ ਦੀ ਇੱਕ ਕਾਪੀ ਸੱਤ ਵਿਭਾਗਾਂ ਨੂੰ ਜਾਰੀ ਕੀਤੀ ਗਈ ਹੈ। ਇਸ ਦੌਰਾਨ, ਕਰਮਚਾਰੀਆਂ ਨੂੰ ਸੇਵਾ ਨਿਯਮਾਂ ਤਹਿਤ ਰੈਗੂਲਰ ਕਰਨ ਲਈ ਨੀਤੀ ਬਣਾਉਣ ’ਤੇ ਵੀ ਸਹਿਮਤੀ ਬਣੀ ਹੈ। ਉਨਾਂ ਕਿਹਾ ਕਿ ਇਸ ਸਬੰਧੀ ਫਾਈਲ ਪੰਜਾਬ ਦੇ ਐਡਵੋਕੇਟ ਜਨਰਲ ਨੂੰ ਭੇਜੀ ਜਾਵੇਗੀ।
ਇਹ ਵੀ ਪੜ੍ਹੋ ਮੁੱਖ ਮੰਤਰੀ ਨੇ ਮੋਗਾ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਤੀਜੀ ਅਤੇ ਚੌਥੀ ਮੰਜ਼ਿਲ ਦੇ ਵਿਸਤਾਰ ਦਾ ਨੀਂਹ ਪੱਥਰ ਰੱਖਿਆ
ਉਨਾਂ ਕਿਹਾ ਕਿ ਮੀਟਿੰਗ ਤੋਂ ਬਾਅਦ ਜਲਦ ਹੀ ਹੋਰ ਸੀਨੀਅਰ ਅਧਿਕਾਰੀਆਂ ਅਤੇ ਯੂਨੀਅਨ ਨਾਲ ਨਿਯਮਾਂ ਅਨੁਸਾਰ ਇੱਕ ਹੋਰ ਮੀਟਿੰਗ ਕੀਤੀ ਜਾਵੇਗੀ ਅਤੇ ਨਵੀਂ ਨੀਤੀ ’ਤੇ ਸਹਿਮਤੀ ਬਣਾਈ ਜਾਵੇਗੀ।ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਪੀ.ਆਰ.ਟੀ.ਸੀ. ਵਿੱਚ ਲੰਬੇ ਸਮੇਂ ਤੋਂ ਨਿਗੂਣੀਆਂ ਤਨਖਾਹਾਂ ਤਹਿਤ ਨੌੋਕਰੀ ਕਰਦੇ ਸਮੂਹ ਠੇਕਾ ਕਰਮਚਾਰੀਆਂ ਦੀਆਂ ਮੁੱਖ ਮੰਗਾਂ ਸਬੰਧੀ ਕੰਟਰੈਕਟ ਪੀ.ਆਰ.ਟੀ.ਸੀ. ਵਰਕਰ ਯੂਨੀਅਨ ਆਜ਼ਾਦ ਰਜਿ: 31/07 ਦੀ, ਮੁੱਖ ਮੰਤਰੀ ਦਫ਼ਤਰ ਚੰਡੀਗੜ੍ਹ ਵਿਖੇ ਪੰਜਾਬ ਸਰਕਾਰ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਹੋਈ ਸੀ। ਜਿਸ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜੱਥੇਬੰਦੀ ਦੀ ਪਹਿਲੀ ਮੰਗ ਤਨਖਾਹਾਂ ਵਿੱਚ ਇਕਸਾਰਤਾ ਕਰਨ ਦੀ ਗੱਲ ’ਤੇ ਬੂਰ ਪਿਆ ।
ਇਹ ਵੀ ਪੜ੍ਹੋ ਪੰਜਾਬ ‘ਚ ਔਰਤਾਂ ਨੂੰ 1000-1000 ਦੇਣ ਬਾਰੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਅਹਿਮ ਐਲਾਨ
ਇਸ ਦੇ ਨਾਲ ਹੀ ਬਾਕੀ ਦੀਆ ਮੰਗਾਂ ਜਿਵੇਂ ਕਾਰਪੋਰੇਸ਼ਨ ਵਿੱਚ ਨਵੀਆਂ ਬੱਸਾਂ ਪਾਕੇ ਠੇਕਾ ਕਰਮਚਾਰੀਆਂ ਨੂੰ ਰੈਗੂਲਰ ਕਰਨਾ ਅਤੇ ਇੰਤਜ਼ਾਰ ਸੂਚੀ ਵਿੱਚੋਂ ਕਰਮਚਾਰੀਆਂ ਨੂੰ ਬਾਹਰ ਕੱਢ ਕੇ ਡਿਊਟੀਆਂ ਲੈਣਾ ਅਤੇ ਐਡਵਾਂਸ ਬੁਕਰਾਂ ਦੇ ਕਮਿਸ਼ਨ ਵਿੱਚ ਵਾਧਾ ਕਰਨ ਸਮੇਤ ਹੋਰ ਅਹਿਮ ਮੰਗਾਂ ਨੂੰ ਵੀ ਜਲਦੀ ਵਿਚਾਰ ਕੇ ਹੱਲ ਕਰਨ ਬਾਰੇ ਵਿਚਾਰ ਚਰਚਾ ਹੋਈ। ਇਸ ਮੌਕੇ ਉਨਾਂ ਸਮੂਹ ਠੇਕਾ ਕਰਮਚਾਰੀਆਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਕਿਸਮ ਦੀ ਕੋਈ ਗੈਰਕਾਨੂੰਨੀ ਗਤਿਵਿਧੀ ਦਾ ਹਿੱਸਾ ਨਾ ਬਣਕੇ ਆਪਣੀਆਂ ਡਿਊਟੀਆਂ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣ। ਇਸੇ ਦੌਰਾਨ ਚੇਅਰਮੈਨ ਰਣਜੋਧ ਸਿੰਘ ਹਡਾਣਾ ਨੇ ਗੱਲਬਾਤ ਕਰਦਿਆ ਕਿਹਾ ਕਿ ਪੀ.ਆਰ.ਟੀ.ਸੀ ਵੱਲੋ ਪੰਜਾਬ ਰੋਡਵੇਜ ਦੀ ਤਰਜ਼ ‘ਤੇ ਡਰਾਈਵਰਾਂ ਦੀਆਂ ਉਜਰਤਾਂ ਵਿੱਚ 2500 ਰੁਪਏ ਅਤੇ ਇਸੇ ਅਨੁਪਾਤ ਵਿੱਚ ਬਾਕੀ ਕਰਮਚਾਰੀਆਂ ਦੀ ਉਜਰਤਾਂ ਵਿੱਚ ਵਾਧਾ ਕਰਦੇ ਹੋਏ 30 ਫੀਸਦੀ ਦਾ ਵਾਧਾ ਦਿੱਤਾ ਗਿਆ ਸੀ।
ਇਹ ਵੀ ਪੜ੍ਹੋ ਹਰਿਆਣਾ ਸਿੱਖ ਗੁਰਦੂਆਰਾ ਪ੍ਰਬੰਧਕ ਕਮੇਟੀ ਲਈ ਵੋਟਾਂ ਦਾ ਅਮਲ ਸ਼ੁਰੂ, ਸ਼ਾਮ ਨੂੰ ਆਉਣਗੇ ਨਤੀਜ਼ੇ
15 ਸਤੰਬਰ 2021 ਤੋਂ ਬਾਅਦ ਨਿਯੁਕਤ ਕੀਤੇ ਗਏ ਅਜਿਹੇ ਕਰਮਚਾਰੀਆਂ ਨੂੰ ਕੇਵਲ ਘੱਟੋ ਘੱਟ ਉਜਰਤਾਂ ਹੀ ਦਿੱਤੀਆਂ ਜਾ ਰਹੀਆਂ ਸਨ। ਇਸ ਲਈ ਉਜਰਤਾਂ ਵਿੱਚ ਪਾਈ ਜਾ ਰਹੀ ਇਸ ਅਸਮਾਨਤਾ ਨੂੰ ਦੂਰ ਕਰਨ ਲਈ ਪੀ.ਆਰ.ਟੀ.ਸੀ ਦੇ ਬੋਰਡ ਆਫ ਡਾਇਰੈਕਟਰਜ਼ ਵੱਲੋਂ ਫੈਸਲਾ ਲਿਆ ਹੈ ਕਿ ਮਿਤੀ 15 ਸਤੰਬਰ 2021 ਤੋਂ ਬਾਅਦ ਬਾਹਰੀ ਸੰਸਥਾ ਕੰਟਰੈਕਟ ਆਧਾਰ ’ਤੇ ਲਏ ਗਏ ਕਰਮਚਾਰੀ, ਜੋ ਕਿ ਇੱਕ ਸਾਲ ਤੋਂ ਲਗਾਤਾਰ ਕੰਮ ਕਰ ਰਹੇ ਹਨ, ਦੀਆਂ ਉਜਰਤਾਂ ਵਿੱਚ 2500 ਰੁਪਏ ਦਾ ਵਾਧਾ ਦੇਣ ਉਪਰੰਤ 10 ਪ੍ਰਤੀਸ਼ਤ ਦਾ ਹੋਰ ਵਾਧਾ ਕੀਤਾ ਜਾਵੇ। ਉਜਰਤਾਂ ਵਿੱਚ ਦਿੱਤਾ ਜਾਣ ਵਾਲਾ ਇਹ ਵਾਧਾ ਸੰਭਾਵੀ ਹੋਵੇਗਾ ਅਤੇ ਇਸ ਦਾ ਕਿਸੇ ਤਰਾਂ ਕੋਈ ਵੀ ਬਕਾਇਆ ਨਹੀਂ ਦਿੱਤਾ ਜਾਵੇਗਾ। ਮੀਟਿੰਗ ਦੌਰਾਨ ਪੀ.ਆਰ.ਟੀ.ਸੀ. ਆਜ਼ਾਦ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਮਨਜਿੰਦਰ ਕੁਮਾਰ ਬੱਬੂ ਸ਼ਰਮਾ, ਸਰਪ੍ਰਸਤ ਗੁਰਧਿਆਨ ਸਿੰਘ ਭਾਨਰਾ, ਗੁਰਪਾਲ ਸਿੰਘ ਸੰਗਰੂਰ, ਖੁਸ਼ਵਿੰਦਰ ਸਿੰਘ ਬੁਢਲਾ ਵੀ ਮੋਜੂਦ ਸਨ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite
Share the post "ਪੀਆਰਟੀਸੀ ਦੇ1148 ਮੁਲਾਜਮਾਂ ਦੀ ਤਨਖਾਹ ਵਿੱਚ 2500 ਰੁਪਏ ਸਮੇਤ 10 ਪ੍ਰਤੀਸ਼ਤ ਦਾ ਹੋਰ ਵਾਧਾ"