Thursday, April 16, 2026
spot_img
spot_img

ਪੰਜਾਬ ਸਰਕਾਰ ਦੀ ਇਕ ਹੋਰ ਪਹਿਲ; ਗੈਰ-ਕਾਨੂੰਨੀ ਮਾਈਨਿੰਗ ਰੋਕਣ ਦਾ ਇਤਿਹਾਸਕ ਫੈਸਲਾ

Date:

spot_img

👉ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਕੈਬਨਿਟ ਵੱਲੋਂ ਪੰਜਾਬ ਰੈਗੂਲੇਸ਼ਨ ਆਫ਼ ਕਰੱਸ਼ਰ ਯੂਨਿਟਜ਼ ਐਕਟ 2025 ਲਾਗੂ ਕਰਨ ਦੀ ਪ੍ਰਵਾਨਗੀ
Chandigarh News:ਗ਼ੈਰ ਕਾਨੂੰਨੀ ਮਾਈਨਿੰਗ ਰੋਕਣ ਲਈ ਇਤਿਹਾਸਕ ਫੈਸਲਾ ਲੈਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਪੰਜਾਬ ਰੈਗੂਲੇਸ਼ਨ ਆਫ਼ ਕਰੱਸ਼ਰ ਯੂਨਿਟਜ਼ ਐਕਟ, 2025 ਬਣਾਉਣ ਦੀ ਸਹਿਮਤੀ ਦੇ ਦਿੱਤੀ।ਇਸ ਸਬੰਧੀ ਫੈਸਲਾ ਅੱਜ ਇੱਥੇ ਮੁੱਖ ਮੰਤਰੀ ਦੀ ਅਗਵਾਈ ਹੇਠ ਉਨ੍ਹਾਂ ਦੀ ਅਧਿਕਾਰਕ ਰਿਹਾਇਸ਼ ਉਤੇ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਿਆ ਗਿਆ।

ਇਹ ਵੀ ਪੜ੍ਹੋ ਪੰਜਾਬ ਦੇ ਵਿਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵਿਧਾਨ ਸਭਾ ’ਚ ਆਪਣਾ ਚੌਥਾ ਬਜ਼ਟ ਪੇਸ਼, ਦੇਖੋ ਲਾਈਵ 

ਮੰਤਰੀ ਮੰਡਲ ਨੇ ਇਸ ਐਕਟ ਨੂੰ ਪੰਜਾਬ ਵਿਧਾਨ ਸਭਾ ਦੇ ਚੱਲ ਰਹੇ ਸੈਸ਼ਨ ਦੌਰਾਨ ਲਿਆਉਣ ਦੀ ਵੀ ਮਨਜ਼ੂਰੀ ਦੇ ਦਿੱਤੀ। ਇਸ ਐਕਟ ਨਾਲ ਰੇਤਾ ਤੇ ਬੱਜਰੀ ਦੀ ਪ੍ਰਾਸੈਸਿੰਗ ਵਿੱਚ ਲੱਗੀਆਂ ਕਰੱਸ਼ਰ ਇਕਾਈਆਂ ਤੇ ਸਕਰੀਨਿੰਗ ਪਲਾਂਟਾਂ ਦੀਆਂ ਗਤੀਵਿਧੀਆਂ ਨੂੰ ਨੇਮਬੱਧ ਕਰਨ ਲਈ ਵਿਭਾਗ ਮਜ਼ਬੂਤ ਹੋਵੇਗਾ। ਇਸ ਨਾਲ ਸੂਬੇ ਵਿੱਚ ਗੈਰ ਕਾਨੂੰਨੀ ਖਣਨ ਰੋਕਣ ਅਤੇ ਕਾਨੂੰਨੀ ਖਣਨ ਕਾਰਵਾਈਆਂ ਚਲਾਉਣ ਵਿੱਚ ਮਦਦ ਮਿਲੇਗੀ।

ਇਹ ਵੀ ਪੜ੍ਹੋ ਪੰਜਾਬ ਸਰਕਾਰ ਨੇ ਮਹਿਲਾ ਅਤੇ ਬਾਲ ਹੈਲਪ ਲਾਈਨ ਨੂੰ ਮਜ਼ਬੂਤ ​​ਕਰਨ ਲਈ 252 ਨਵੀਆਂ ਅਸਾਮੀਆਂ ਨੂੰ ਦਿੱਤੀ ਪ੍ਰਵਾਨਗੀ : ਡਾ. ਬਲਜੀਤ ਕੌਰ

ਭਾਰਤੀ ਅਸ਼ਟਾਮ ਐਕਟ, 1899 ਵਿੱਚ ਸੋਧ ਨੂੰ ਪ੍ਰਵਾਨਗੀ
ਕੈਬਨਿਟ ਨੇ ਪੰਜਾਬ ਵਿੱਚ ਕਾਰੋਬਾਰ ਪੱਖੀ ਮਾਹੌਲ ਨੂੰ ਉਤਸ਼ਾਹਤ ਕਰਨ ਲਈ ਭਾਰਤੀ ਅਸ਼ਟਾਮ ਐਕਟ, 1899 ਵਿੱਚ ਸੋਧ ਨੂੰ ਵੀ ਪ੍ਰਵਾਨਗੀ ਦੇ ਦਿੱਤੀ। ਇਸ ਸੋਧ ਦਾ ਮੰਤਵ ਕਾਰੋਬਾਰੀ ਖ਼ਰਚੇ ਘਟਾਉਣਾ ਅਤੇ ਪੰਜਾਬ ਵਿੱਚ ਆਰਥਿਕ ਤਰੱਕੀ ਨੂੰ ਹੁਲਾਰਾ ਦੇਣਾ ਹੈ। ਇਸ ਤਹਿਤ ਜੇ ਕਿਸੇ ਵਿਅਕਤੀ ਨੇ ਕਰਜ਼ੇ ਉੱਤੇ ਪਹਿਲਾਂ ਹੀ ਅਸ਼ਟਾਮ ਡਿਊਟੀ ਦਾ ਭੁਗਤਾਨ ਕਰ ਦਿੱਤਾ ਹੈ ਅਤੇ ਬਾਅਦ ਵਿੱਚ ਮਾਰਗੇਜ਼ ਪ੍ਰਾਪਰਟੀ ਨੂੰ ਬਦਲੇ ਬਿਨਾਂ ਜਾਇਦਾਦ ਨੂੰ ਤਬਦੀਲ ਕਰਦਾ ਹੈ ਤਾਂ ਉਸ ਤੋਂ ਕੋਈ ਵਾਧੂ ਅਸ਼ਟਾਮ ਡਿਊਟੀ ਨਹੀਂ ਲਈ ਜਾਵੇਗੀ। ਜੇ ਨਵੇਂ ਕਰਜ਼ ਦੀ ਰਕਮ ਪਿਛਲੀ ਰਕਮ ਨਾਲੋਂ ਜ਼ਿਆਦਾ ਹੁੰਦੀ ਹੈ ਤਾਂ ਸਿਰਫ਼ ਵਾਧੂ ਰਕਮ ਉਤੇ ਹੀ ਡਿਊਟੀ ਲਈ ਜਾਵੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

LEAVE A REPLY

Please enter your comment!
Please enter your name here

Share post:

spot_img
spot_img

Popular

More like this
Related

ਮੋਗਾ ਵਿੱਚ ਦੇਹ ਵਪਾਰ ਦੇ ਧੰਦੇ ਵਿੱਚ ਸ਼ਾਮਲ ਅਕਾਲੀ ਆਗੂ ਤੇ ਐਮਸੀ ਜਗਜੀਤ ਸਿੰਘ ਜੀਤਾ ਗ੍ਰਿਫ਼ਤਾਰ!

ਅਕਾਲੀ ਆਗੂ ਦੀ ਗ੍ਰਿਫ਼ਤਾਰੀ ਨੇ ਸੁਖਬੀਰ ਬਾਦਲ ਦੇ 'ਪੰਜਾਬ...