ਨਸ਼ਾ ਤਸਕਰੀ ਖ਼ਿਲਾਫ਼ ਬਠਿੰਡਾ ਪੁਲਿਸ ਦੀ ਇੱਕ ਹੋਰ ਵੱਡੀ ਕਾਰਵਾਈ;1 ਕਿਲੋ 250 ਗ੍ਰਾਮ ਅਫੀਮ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ

Date:

spot_img

Bathinda News:ਨਸ਼ਿਆਂ ਦਾ ਕਾਲਾ ਕਾਰੋਬਾਰ ਕਰਕੇ ਨੌਜਵਾਨ ਪੀੜ੍ਹੀ ਦੀ ਜ਼ਿੰਦਗੀ ਨਾਲ ਖਿਲਵਾੜ ਕਰਨ ਵਾਲੇ ਨਸ਼ਾ ਤਸਕਰਾਂ ਖ਼ਿਲਾਫ਼ ਬਠਿੰਡਾ ਪੁਲਿਸ ਦੀ ਸਖ਼ਤੀ ਲਗਾਤਾਰ ਜਾਰੀ ਹੈ। ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਮਕਸਦ ਨਾਲ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਬਠਿੰਡਾ ਪੁਲਿਸ ਵੱਲੋਂ ਨਸ਼ਾ ਤਸਕਰਾਂ ਖ਼ਿਲਾਫ਼ ਲਗਾਤਾਰ ਸ਼ਿਕੰਜਾ ਕੱਸਿਆ ਜਾ ਰਿਹਾ ਹੈ।ਇਸੇ ਮੁਹਿੰਮ ਤਹਿਤ ਬਠਿੰਡਾ ਪੁਲਿਸ ਨੇ ਇੱਕ ਹੋਰ ਸਫਲਤਾ ਹਾਸਲ ਕਰਦਿਆਂ 1 ਕਿਲੋ 250 ਗ੍ਰਾਮ ਅਫੀਮ ਸਮੇਤ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ।ਸ੍ਰੀ ਸੁਹੇਲ ਕਾਸਿਮ ਮੀਰ, ਆਈ.ਪੀ.ਐੱਸ., ਸੀਨੀਅਰ ਕਪਤਾਨ ਪੁਲਿਸ, ਬਠਿੰਡਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ, ਸ੍ਰੀ ਮਨੋਜ ਗੋਰਸੀ, ਪੀ.ਪੀ.ਐੱਸ., ਕਪਤਾਨ ਪੁਲਿਸ (ਇਨਵੈਸਟੀਗੇਸ਼ਨ), ਬਠਿੰਡਾ ਦੀ ਰਹਿਨੁਮਾਈ ਹੇਠ ਅਤੇ ਸ੍ਰੀ ਮਨੋਜ ਕੁਮਾਰ ਪੀ.ਪੀ.ਐੱਸ., ਉਪ ਕਪਤਾਨ ਪੁਲਿਸ, ਰਾਮਪੁਰਾ ਫੂਲ ਦੀ ਅਗਵਾਈ ਵਿੱਚ ਥਾਣਾ ਸਿਟੀ ਰਾਮਪੁਰਾ ਦੀ ਪੁਲਿਸ ਪਾਰਟੀ ਵੱਲੋਂ ਇਹ ਕਾਰਵਾਈ ਅਮਲ ਵਿੱਚ ਲਿਆਂਦੀ ਗਈ।

ਇਹ ਵੀ ਪੜ੍ਹੋ 👉ਤਾਲਮੇਲ ਕਮੇਟੀ ਅਤੇ ਸ਼੍ਰੀ ਅਕਾਲ ਤਖਤ ਸਾਹਿਬ ਦੀ ਕਮੇਟੀ ਵਿਚਕਾਰ ਮਹੱਤਵਪੂਰਨ ਮੀਟਿੰਗ ਅੱਜ

ਮਿਤੀ 22-11-2026 ਨੂੰ ਥਾਣਾ ਸਿਟੀ ਰਾਮਪੁਰਾ ਦੀ ਪੁਲਿਸ ਪਾਰਟੀ ਇਲਾਕੇ ਵਿੱਚ ਗਸ਼ਤ ਅਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕਰ ਰਹੀ ਸੀ। ਇਸ ਦੌਰਾਨ ਜਦੋਂ ਪੁਲਿਸ ਪਾਰਟੀ ਨਵੇਂ ਮੋਬਾਈਲ ਰੈਸਟੋਰੈਂਟ, ਰਾਮਪੁਰਾ ਨੇੜੇ ਪਹੁੰਚੀ ਤਾਂ ਇੱਕ ਵਿਅਕਤੀ ਸ਼ੱਕੀ ਹਾਲਤ ਵਿੱਚ ਦਿਖਾਈ ਦਿੱਤਾ। ਪੁਲਿਸ ਪਾਰਟੀ ਨੇ ਤੁਰੰਤ ਕਾਰਵਾਈ ਕਰਦਿਆਂ ਉਸ ਨੂੰ ਕਾਬੂ ਕਰਕੇ ਉਸ ਦੀ ਤਲਾਸ਼ੀ ਲਈ ਤਾਂ ਉਸ ਦੇ ਕਬਜ਼ੇ ਵਿੱਚੋਂ 1 ਕਿਲੋ 250 ਗ੍ਰਾਮ ਅਫੀਮ ਬਰਾਮਦ ਹੋਈ।ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਦੀ ਪਛਾਣ ਆਤਮਾ ਰਾਮ ਪੁੱਤਰ ਦੇਸ ਰਾਜ, ਵਾਸੀ ਗਲੀ ਨੰਬਰ 12, ਗਾਂਧੀ ਨਗਰ, ਰਾਮਪੁਰਾ, ਉਮਰ ਕਰੀਬ 28 ਸਾਲ ਵਜੋਂ ਹੋਈ ਹੈ। ਇਸ ਸਬੰਧੀ ਮੁਲਜ਼ਮ ਖ਼ਿਲਾਫ਼ ਮੁਕੱਦਮਾ ਨੰਬਰ 311 ਮਿਤੀ 22-11-2026, ਧਾਰਾ 18-ਸੀ/61/85 ਐਨ.ਡੀ.ਪੀ.ਐੱਸ. ਐਕਟ, ਥਾਣਾ ਸਿਟੀ ਰਾਮਪੁਰਾ ਵਿਖੇ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ।ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ।

ਇਹ ਵੀ ਪੜ੍ਹੋ 👉‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 306ਵਾਂ ਦਿਨ: ਪੰਜਾਬ ਪੁਲਿਸ ਵੱਲੋਂ 581 ਥਾਈਂ ਛਾਪੇਮਾਰੀ; 243 ਕਾਬੂ

ਪੁਲਿਸ ਵੱਲੋਂ ਉਸ ਕੋਲੋਂ ਡੂੰਘਾਈ ਨਾਲ ਪੁੱਛਗਿੱਛ ਕਰਕੇ ਇਹ ਪਤਾ ਲਗਾਇਆ ਜਾਵੇਗਾ ਕਿ ਉਹ ਅਫੀਮ ਕਿੱਥੋਂ ਲੈ ਕੇ ਆਇਆ ਸੀ ਅਤੇ ਅੱਗੇ ਕਿਸ ਨੂੰ ਸਪਲਾਈ ਕੀਤੀ ਜਾਣੀ ਸੀ। ਇਸ ਤੋਂ ਇਲਾਵਾ ਨਸ਼ਾ ਤਸਕਰੀ ਨਾਲ ਜੁੜੇ ਉਸ ਦੇ ਪਿਛਲੇ ਅਤੇ ਅਗਲੇ ਸਬੰਧਾਂ ਦੀ ਵੀ ਜਾਂਚ ਕੀਤੀ ਜਾਵੇਗੀ, ਤਾਂ ਜੋ ਇਸ ਗੈਰ-ਕਾਨੂੰਨੀ ਨੈੱਟਵਰਕ ਨਾਲ ਜੁੜੇ ਹੋਰ ਵਿਅਕਤੀਆਂ ਤੱਕ ਪਹੁੰਚ ਕੀਤੀ ਜਾ ਸਕੇ।ਬਠਿੰਡਾ ਪੁਲਿਸ ਦਾ ਮਕਸਦ ਸਿਰਫ਼ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਨਾ ਹੀ ਨਹੀਂ, ਸਗੋਂ ਨਸ਼ਿਆਂ ਦੇ ਇਸ ਗੈਰ-ਕਾਨੂੰਨੀ ਨੈੱਟਵਰਕ ਨੂੰ ਜੜ੍ਹੋਂ ਖ਼ਤਮ ਕਰਨਾ ਅਤੇ ਨੌਜਵਾਨ ਪੀੜ੍ਹੀ ਦੇ ਭਵਿੱਖ ਨੂੰ ਸੁਰੱਖਿਅਤ ਬਣਾਉਣਾ ਵੀ ਹੈ।ਬਠਿੰਡਾ ਪੁਲਿਸ ਵੱਲੋਂ ਸਪੱਸ਼ਟ ਕੀਤਾ ਜਾਂਦਾ ਹੈ ਕਿ ਨਸ਼ਿਆਂ ਖ਼ਿਲਾਫ਼ ਇਹ ਜੰਗ ਕਿਸੇ ਵੀ ਕੀਮਤ ‘ਤੇ ਰੁਕਣ ਵਾਲੀ ਨਹੀਂ। ਨਸ਼ਾ ਤਸਕਰੀ ਵਿੱਚ ਸ਼ਾਮਲ ਹਰ ਵਿਅਕਤੀ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਜਾਰੀ ਰਹੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img
spot_img

Share post:

Popular

More like this
Related

ਤਾਲਮੇਲ ਕਮੇਟੀ ਅਤੇ ਸ਼੍ਰੀ ਅਕਾਲ ਤਖਤ ਸਾਹਿਬ ਦੀ ਕਮੇਟੀ ਵਿਚਕਾਰ ਮਹੱਤਵਪੂਰਨ ਮੀਟਿੰਗ ਅੱਜ

Amritsar News: ਪੰਜਾਬ ਵਿੱਚ ਹੋ ਰਹੀਆਂ ਬੇਅਦਬੀਆਂ ਨੂੰ ਰੋਕਣ...

ਸ਼ਿਕਾਇਤਾਂ ਦੇ ਹੱਲ ਲਈ ਨੀਤੀ ਵਿੱਚ ਬਦਲਾਅ ਕਰਨ ਦਾ ਫੈਸਲਾ : ਮੁੱਖ ਮੰਤਰੀ ਨਾਇਬ ਸਿੰਘ ਸੈਣੀ

👉ਕਿਹਾ, ਸਰਕਾਰ ਨੌਕਰੀਆਂ ਲਈ ਭਰਤੀ ਕੈਲੰਡਰ ਜਾਰੀ ਕਰੇਗੀ Sirsa News:...