ਅੰਤਰਰਾਸ਼ਟਰੀ ਨਸ਼ਾ ਤਸਕਰੀ ਖਿਲਾਫ਼ ਫਾਜ਼ਿਲਕਾ ਪੁਲਿਸ ਦੀ ਇੱਕ ਹੋਰ ਵੱਡੀ ਕਾਰਵਾਈ !

Date:

spot_img

👉CIA ਫਾਜ਼ਿਲਕਾ ਦੀ ਟੀਮ ਵੱਲੋਂ 03 ਨਸ਼ਾ ਤਸਕਰ 04 ਕਿਲੋ ਹੈਰੋਇਨ ਸਮੇਤ ਕਾਬੂ
Fazlika News: ਨਸ਼ਾ ਤਸਕਰੀ ਖਿਲਾਫ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਫਾਜ਼ਿਲਕਾ ਪੁਲਿਸ ਨੇ ਇੱਕ ਹੋਰ ਵੱਡੀ ਸਫਲਤਾ ਹਾਸਲ ਕਰਦਿਆਂ CIA ਫਾਜ਼ਿਲਕਾ ਦੀ ਟੀਮ ਵੱਲੋਂ 03 ਵਿਅਕਤੀਆਂ ਨੂੰ 04 ਕਿਲੋਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਗਿਆ ਹੈ।ਮਾਮਲੇ ਦੀ ਜਾਣਕਾਰੀ ਦਿੰਦਿਆਂ ਐਸਐਸਪੀ ਗਗਨਅਜੀਤ ਸਿੰਘ ਨੇ ਮੀਡੀਆ ਨੁੰ ਦਸਿਆ ਕਿ ਮਿਤੀ 29 ਸਤੰਬਰ 2026 ਨੂੰ ਇੰਸਪੈਕਟਰ ਸੁਨੀਲ ਕੁਮਾਰ, ਇੰਚਾਰਜ ਸੀ.ਆਈ.ਏ ਫਾਜ਼ਿਲਕਾ ਦੀ ਅਗਵਾਈ ਹੇਠ ਏ.ਐਸ.ਆਈ ਰਣਜੀਤ ਸਿੰਘ ਵੱਲੋਂ ਪੁਲਿਸ ਪਾਰਟੀ ਸਮੇਤ ਥਾਣਾ ਸਦਰ ਜਲਾਲਾਬਾਦ ਦੇ ਏਰੀਏ ਵਿੱਚ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਸਬੰਧੀ ਗਸ਼ਤ ਕੀਤੀ ਜਾ ਰਹੀ ਸੀ।ਇਸ ਦੌਰਾਨ ਪੁਲਿਸ ਪਾਰਟੀ ਜਦੋਂ ਪਿੰਡ ਜੱਲਾ ਲੱਖੇ ਕੇ ਹਿਠਾੜ (ਧੁਨਕੀਆਂ) ਤੋਂ ਅੱਗੇ ਢਾਣੀ ਬਚਨ ਸਿੰਘ ਤੋਂ ਭਾਰਤ—ਪਾਕਿਸਤਾਨ ਸਰਹੱਦ ਵੱਲ ਜਾਂਦੇ ਕੱਚੇ ਰਸਤੇ ਦੇ ਟੀ—ਪੁਆਇੰਟ ਨੇੜੇ ਪੁੱਜੀ ਤਾਂ ਖੇਤਾਂ ਵਿੱਚ ਮੋਟਰ ਵਾਲੇ ਕਮਰੇ ਕੋਲ ਤਿੰਨ ਵਿਅਕਤੀ ਸ਼ੱਕੀ ਹਾਲਤ ਵਿੱਚ ਫਿਰਦੇ ਦਿਖਾਈ ਦਿੱਤੇ, ਜਿਹਨਾਂ ਵਿੱਚੋਂ ਇੱਕ ਵਿਅਕਤੀ ਨੇ ਹੱਥਾਂ ਵਿੱਚ ਪਲਾਸਟਿਕ ਦਾ ਗੱਟਾ ਪਕੜਿਆ ਹੋਇਆ ਸੀ।

ਇਹ ਵੀ ਪੜ੍ਹੋ  LPU ਵਿਵਾਦ; ਪੁਲਿਸ ਵੱਲੋਂ ਵੱਡੀ ਕਾਰਵਾਈ, 3 ਨਵੀਆਂ FIR ਦਰਜ

ਜੋ ਪੁਲਿਸ ਪਾਰਟੀ ਨੂੰ ਦੇਖ ਕੇ ਮੋਟਰ ਵਾਲੇ ਕਮਰੇ ਦੀ ਆੜ ਵਿੱਚ ਛੁਪਣ ਦੀ ਕੋਸ਼ਿਸ਼ ਕਰਨ ਲੱਗੇ।ਪੁਲਿਸ ਪਾਰਟੀ ਵੱਲੋਂ ਸ਼ੱਕ ਦੇ ਆਧਾਰ ’ਤੇ ਉਹਨਾਂ ਨੂੰ ਕਾਬੂ ਕਰਕੇ ਪੁੱਛਗਿੱਛ ਕੀਤੀ ਗਈ। ਕਾਬੂ ਕੀਤੇ ਵਿਅਕਤੀਆਂ ਦੀ ਪਛਾਣ ਸੰਜੀਵ ਸਿੰਘ ਉਰਫ਼ ਸੰਜੂ ਪੁੱਤਰ ਕਰਨੈਲ ਸਿੰਘ, ਧੀਰਜਪਾਲ ਉਰਫ਼ ਧੀਰਜ ਪੁੱਤਰ ਦਰਸ਼ਨ ਸਿੰਘ ਅਤੇ ਮਨਦੀਪ ਸਿੰਘ ਉਰਫ਼ ਦੀਪੀ ਪੁੱਤਰ ਹਰਮੇਸ਼ ਸਿੰਘ, ਵਾਸੀਆਨ ਜੱਲਾ ਲੱਖੇ ਕੇ ਹਿਠਾੜ, ਥਾਣਾ ਸਦਰ ਜਲਾਲਾਬਾਦ ਵਜੋਂ ਹੋਈ। ਇਹਨਾਂ ਵਿਅਕਤੀਆਂ ਪਾਸ ਕੋਈ ਨਸ਼ੀਲੀ ਚੀਜ ਹੋਣ ਦਾ ਸ਼ੱਕ ਜਾਹਰ ਹੋਣ ਤੇ ਮੌਕਾ ਪਰ ਸ੍ਰੀ ਲਵਦੀਪ ਸਿੰਘ ਪੀ.ਪੀ.ਐਸ ਕਪਤਾਨ ਪੁਲਿਸ ਸਬ ਡਵੀਜਨ ਜਲਾਲਾਬਾਦ ਨੂੰ ਮੌਕਾ ਪਰ ਬੁਲਾ ਕੇ ਪੁਲਿਸ ਪਾਰਟੀ ਵੱਲੋਂ ਉਹਨਾਂ ਪਾਸ ਮੌਜੂਦ ਗੱਟੇ ਦੀ ਤਲਾਸ਼ੀ ਕੀਤੀ ਗਈ। ਜਿਸ ਵਿੱਚੋਂ 04 ਕਿਲੋਗ੍ਰਾਮ ਹੈਰੋਇਨ ਬਰਾਮਦ ਹੋਈ।ਇਸ ਸਬੰਧੀ ਦੋਸ਼ੀਆਂ ਦੇ ਖਿਲਾਫ ਮੁਕੱਦਮਾ ਨੰਬਰ 203 ਮਿਤੀ 29—09—2026, ਜੁਰਮ 21ਸੀ,23,29/61/85 ਐਨ.ਡੀ.ਪੀ.ਐਸ ਐਕਟ ਥਾਣਾ ਸਦਰ ਜਲਾਲਾਬਾਦ ਦਰਜ ਕੀਤਾ ਗਿਆ ਹੈ।

ਇਹ ਵੀ ਪੜ੍ਹੋ  ਬਹੁਕਰੋੜੀ ਡਰੱਗਜ਼ ਮਾਮਲੇ ‘ਚ ਬਿਕਰਮ ਮਜੀਠੀਆ SIT ਵੱਲੋਂ ਮੁੜ ਤਲਬ

ਮਾਮਲੇ ਵਿੱਚ ਅਗਲੇਰੀ ਜਾਂਚ ਅਤੇ ਕਾਨੂੰਨੀ ਕਾਰਵਾਈ ਜਾਰੀ ਹੈ।ਮੁੱਢਲੀ ਤਫਤੀਸ਼ ਤੋਂ ਇਹ ਗੱਲ ਸਾਹਮਣੇ ਆਈ ਹੈ ਕਿ ਇਹਨਾਂ ਤਸਕਰਾਂ ਵੱਲੋਂ ਹੈਰੋਇਨ ਦੀ ਇਹ ਖੇਪ ਪਾਕਿਸਤਾਨ ਤੋਂ ਡਰੋਨ ਰਾਹੀਂ ਮੰਗਵਾਈ ਗਈ ਸੀ। ਇਸ ਤੋਂ ਪਹਿਲਾਂ ਇਹ ਤਸਕਰ ਫਿਰੋਜਪੁਰ ਦੇ ਕੁੱਲਗੜ੍ਹੀ ਦੇ ਇੱਕ ਤਸਕਰ ਰਾਹੀਂ ਨਸ਼ਾ ਤਸਕਰੀ ਕਰਦੇ ਸਨ, ਜੋ ਪਿਛਲੇ ਦਿਨੀਂ ਫਿਰੋਜਪੁਰ ਪੁਲਿਸ ਵੱਲੋਂ ਪਕੜੇ ਜਾਣ ਤੇ ਜੇਲ੍ਹ ਚਲਾ ਗਿਆ। ਜਿਸਤੋਂ ਬਾਅਦ ਇਹਨਾਂ ਨੇ ਖੁਦ ਪਾਕਿਸਤਾਨ ਦੇ ਕਿਸੇ ਤਸਕਰ ਨਾਲ ਸੰਪਰਕ ਕਰਕੇ ਇਹ ਹੈਰੋਇਨ ਦੀ ਖੇਪ ਮੰਗਵਾਈ ਹੈ, ਜਿਸ ਨੂੰ ਅੱਗੇ ਸਪਲਾਈ ਕੀਤਾ ਜਾਣਾ ਸੀ।ਦੋਸ਼ੀਆਂ ਦੇ ਫਾਰਵਰਡ ਅਤੇ ਬੈਕਵਰਡ ਲਿੰਕਾਂ ਬਾਰੇ ਜਾਂਚ ਕੀਤੀ ਜਾ ਰਹੀ ਹੈ, ਤਫਤੀਸ਼ ਦੌਰਾਨ ਜੇਕਰ ਕਿਸੇ ਹੋਰ ਵਿਅਕਤੀ ਦੀ ਸ਼ਮੂਲੀਅਤ ਪਾਈ ਜਾਂਦੀ ਹੈ ਤਾਂ ਉਸਨੂੰ ਵੀ ਮੁਕੱਦਮਾ ਵਿੱਚ ਨਾਮਜਦ ਕਰਕੇ ਅਗਲੀ ਕਾਰਵਾਈ ਕੀਤੀ ਜਾਵੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img
spot_img

Share post:

Popular

More like this
Related

CM Bhagwant Singh Mann ਨੇ ਧੂਰੀ ਵਿਖੇ ਛਠ ਮਹਾਂਪਰਵ ਦੇ ਜਸ਼ਨਾਂ ਵਿੱਚ ਕੀਤੀ ਸ਼ਿਰਕਤ

👉* ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ...

ਵੋਟਿੰਗ ਮਸ਼ੀਨਾਂ ਦੀ ਕੀਤੀ ਗਈ ਫਸਟ ਲੈਵਲ ਚੈਕਿੰਗ

Bathinda News: ਪੰਜਾਬ ਰਾਜ ਵਿੱਚ ਵਿਧਾਨ ਸਭਾ ਚੋਣਾਂ-2027 ਦੇ...