Fazilka News:ਗੌਰਵ ਯਾਦਵ ਡੀ.ਜੀ.ਪੀ ਪੰਜਾਬ ਦੀਆਂ ਹਦਾਇਤਾਂ ਮੁਤਾਬਿਕ ਸਵਪਨ ਸ਼ਰਮਾ ਡੀ.ਆਈ.ਜੀ ਫਿਰੋਜ਼ਪੁਰ ਰੇਂਜ ਫਿਰੋਜ਼ਪੁਰ ਅਤੇ ਵਰਿੰਦਰ ਸਿੰਘ ਬਰਾੜ ਐਸ.ਐਸ.ਪੀ ਫਾਜ਼ਿਲਕਾ ਦੀ ਅਗਵਾਈ ਹੇਠ ਫਾਜ਼ਿਲਕਾ ਪੁਲਿਸ ਵੱਲੋਂ ਚਲਾਈ ਜਾ ਰਹੀ ਮੁਹਿਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਥਾਣਾ ਸਦਰ ਜਲਾਲਾਬਾਦ ਨੂੰ ਇੱਕ ਹੋਰ ਵੱਡੀ ਕਾਮਯਾਬੀ ਹਾਸਲ ਹੋਈ ਹੈ।ਜਤਿੰਦਰ ਸਿੰਘ ਡੀ ਐਸ ਪੀ ਸਬ ਡਵੀਜ਼ਨ ਜਲਾਲਾਬਾਦ ਅਤੇ ਬਲਕਾਰ ਸਿੰਘ ਡੀ.ਐਸ.ਪੀ ਇਨਵੈਸਟੀਗੇਸ਼ਨ ਫਾਜ਼ਿਲਕਾ ਦੀ ਨਿਗਰਾਨੀ ਹੇਠ ਇੰਸਪੈਕਟਰ ਰੁਪਿੰਦਰਪਾਲ ਸਿੰਘ ਇੰਚਾਰਜ ਸੀ.ਆਈ.ਏ ਫਾਜ਼ਿਲਕਾ -2 (ਕੈਂਪ ਐਟ ਅਬੋਹਰ) ਦੀ ਟੀਮ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਲਈ ਥਾਣਾ ਸਦਰ ਜਲਾਲਾਬਾਦ ਦੇ ਏਰੀਆ ਵਿੱਚ ਗਸ਼ਤ ਕਰ ਰਹੀ ਸੀ।
ਇਹ ਵੀ ਪੜ੍ਹੋ ਪੁਲਿਸ ਮੁਕਾਬਲੇ ਤੋਂ ਬਾਅਦ ਅੰਤਰਰਾਸ਼ਟਰੀ ਡਰੱਗ ਤਸਕਰਾਂ ਦਾ ਗਿਰੋਹ ਕਾਬੂ, ਦੋ ਗੋ+ਲੀ ਲੱਗਣ ਕਾਰਨ ਹੋਏ ਜਖ਼ਮੀ
ਗਸ਼ਤ ਦੋਰਾਨ ਪੁਲਿਸ ਪਾਰਟੀ ਨੇ ਪਿੰਡ ਸੁਖੇਰਾ ਬੋਦਲਾ ਅਤੇ ਫੱਤੂ ਵਾਲਾ ਲਿੰਕ ਰੋਡ ਤੇ ਇੱਕ ਨੌਜਵਾਨ ਨੂੰ ਸ਼ੱਕ ਦੇ ਅਧਾਰ ਤੇ ਰੋਕ ਕੇ ਤਲਾਸ਼ੀ ਕੀਤੀ ਤਾਂ ਉਸ ਪਾਸੋਂ ਇੱਕ ਲਿਫਾਫੇ ਵਿੱਚੋਂ 01 ਕਿਲੋਗ੍ਰਾਮ ਹੈਰੋਇਨ ਬਰਾਮਦ ਹੋਈ। ਜਿਸਦੀ ਪਹਿਚਾਣ ਮਨਪ੍ਰੀਤ ਸਿੰਘ ਉਰਫ ਮੰਨੀ ਪੁੱਤਰ ਜੋਗਿੰਦਰ ਸਿੰਘ ਵਾਸੀ ਹਜਾਰਾ ਰਾਮ ਸਿੰਘ ਵਾਲਾ ਵਜੋਂ ਹੋਈ । ਜਿਸਦੇ ਖ਼ਿਲਾਫ਼ ਮੁੱਕਦਮਾ ਨੰ. 26 ਮਿਤੀ 19-03-2024, ਜੁਰਮ 21C NDPS ਐਕਟ, ਥਾਣਾ ਸਦਰ ਜਲਾਲਾਬਾਦ ਦਰਜ ਰਜਿਸਟਰ ਕੀਤਾ ਗਿਆ ਹੈ। ਮੁੱਕਦਮਾ ਦੀ ਤਫਤੀਸ਼ ਜਾਰੀ ਹੈ।
ਇਹ ਵੀ ਪੜ੍ਹੋ Big News: ਪੰਜਾਬ ਪੁਲਿਸ ਭਾਈ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਨੂੰ ਅੱਜ ਲੈ ਕੇ ਆਵੇਗੀ ਪੰਜਾਬ
ਦੋਸ਼ੀ ਦਾ ਰਿਮਾਂਡ ਹਾਸਲ ਕਰਕੇ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ।ਐਸਐਸਪੀ ਫਾਜ਼ਿਲਕਾ ਵਰਿੰਦਰ ਸਿੰਘ ਬਰਾੜ ਵੱਲੋਂ ਅਪੀਲ ਕੀਤੀ ਗਈ ਹੈ ਕਿ ਫਾਜ਼ਿਲਕਾ ਪੁਲਿਸ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਜ਼ੀਰੋ ਟੋਲਰੈਂਸ ਤੇ ਕੰਮ ਕਰ ਰਹੀ ਹੈ। ਨਸ਼ਾ ਤਸਕਰਾਂ ਦੀ ਇਸ ਜਿਲ੍ਹਾ ਵਿੱਚ ਕੋਈ ਥਾਂ ਨਹੀਂ ਹੈ। ਕਿਸੇ ਵੀ ਨਸ਼ਾ ਤਸਕਰ ਨੂੰ ਕਿਸੇ ਕੀਮਤ ਤੇ ਬਖਸ਼ਿਆ ਨਹੀਂ ਜਾਵੇਗਾ। ਫਾਜ਼ਿਲਕਾ ਪੁਲਿਸ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਮੇਸ਼ਾ ਵਚਨਬੱਧ ਹੈ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite
ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।
Share the post "ਯੁੱਧ ਨਸ਼ਿਆਂ ਵਿਰੁੱਧ ਤਹਿਤ ਫਾਜ਼ਿਲਕਾ ਪੁਲਿਸ ਦੀ ਇੱਕ ਹੋਰ ਵੱਡੀ ਕਾਰਵਾਈ,01 ਨਸ਼ਾ ਤਸਕਰ 01 ਕਿਲੋ ਹੈਰੋਇਨ ਸਮੇਤ ਕਾਬੂ"