👉ਥਾਣਾ ਸਦਰ ਫਾਜਿਲਕਾ ਪੁਲਿਸ ਵੱਲੋਂ ਗਸ਼ਤ ਦੌਰਾਨ 3 ਤਸਕਰ ਮੋਟਰਸਾਈਕਲ ਸਮੇਤ ਕਾਬੂ,2 ਗਲੌਕ ਪਿਸਤੌਲ 4 ਰੌਂਦ ਅਤੇ 50 ਗਰਾਮ ਹੈਰੋਇਨ ਬਰਾਮਦ
Fazilka News:ਫਾਜ਼ਿਲਕਾ ਪੁਲਿਸ ਵੱਲੋਂ ਸਮਾਜ ਵਿਰੋਧੀ ਅਨਸਰਾਂ, ਨਸ਼ਾ ਤਸਕਰਾਂ ਅਤੇ ਗੈਰ—ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਵਿਅਕਤੀਆਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਤਹਿਤ ਇੱਕ ਹੋਰ ਵੱਡੀ ਸਫਲਤਾ ਹਾਸਲ ਕੀਤੀ ਗਈ ਹੈ। ਥਾਣਾ ਸਦਰ ਫਾਜਿਲਕਾ ਪੁਲਿਸ ਵੱਲੋਂ ਕਾਰਵਾਈ ਕਰਦਿਆਂ ਤਿੰਨ ਤਸਕਰਾਂ ਨੂੰ ਗ੍ਰਿਫਤਾਰ ਕਰਕੇ ਉਹਨਾਂ ਦੇ ਕਬਜ਼ੇ ਵਿੱਚੋਂ ਗੈਰ—ਕਾਨੂੰਨੀ ਹਥਿਆਰ ਅਤੇ ਨਸ਼ੀਲੇ ਪਦਾਰਥਾਂ ਦੀ ਬ੍ਰਾਮਦਗੀ ਕੀਤੀ ਗਈ ਹੈ।ਮਿਤੀ 11—09—2026 ਨੂੰ ਐਸ.ਆਈ ਹਰਦੇਵ ਸਿੰਘ ਮੁੱਖ ਅਫਸਰ ਥਾਣਾ ਸਦਰ ਫਾਜਿਲਕਾ ਦੀ ਨਿਗਰਾਨੀ ਹੇਠ ਏ.ਐਸ.ਆਈ ਰਮੇਸ਼ ਕੁਮਾਰ ਸਮੇਤ ਪੁਲਿਸ ਪਾਰਟੀ ਗਸ਼ਤ ਅਤੇ ਚੈਕਿੰਗ ਸ਼ੱਕੀ ਪੁਰਸ਼ਾਂ ਦੇ ਸਬੰਧ ਵਿੱਚ ਫਾਜਿਲਕਾ—ਫਿਰੋਜਪੁਰ ਰੋਡ ਤੇ ਮੌਜੂਦ ਸਨ ਤਾਂ ਐਚ.ਪੀ ਪੈਟਰੌਲ ਪੰਪ ਦੇ ਨੇੜੇ ਤਿੰਨ ਨੌਜਵਾਨ ਇੱਕ ਮੋਟਰ ਸਾਈਕਲ ਹੀਰੋ ਸਪਲੈਂਡਰ ਦੇ ਕੋਲ ਖੜੇ ਦਿਖਾਈ ਦਿੱਤੇ, ਜੋ ਪੁਲਿਸ ਪਾਰਟੀ ਨੂੰ ਦੇਖ ਕੇ ਮੋਟਰਸਾਈਕਲ ਸਟਾਰਟ ਕਰਕੇ ਭੱਜਣ ਲੱਗੇ।

ਇਹ ਵੀ ਪੜ੍ਹੋ Bathinda Police ਨੂੰ ਮਿਲੀ ਵੱਡੀ ਸਫਲਤਾ; 1 ਕਿੱਲੋ 12 ਗ੍ਰਾਮ ਹੈਰੋਇਨ ਅਤੇ 1 ਲੱਖ ਰੁਪਏ ਡਰੱਗ ਮਨੀ ਸਮੇਤ 1 ਕਾਬੂ
ਪੁਲਿਸ ਪਾਰਟੀ ਨੇ ਨੌਜਵਾਨਾਂ ਨੂੰ ਸ਼ੱਕ ਦੇ ਅਧਾਰ ਤੇ ਕਾਬੂ ਕਰਕੇ ਤਲਾਸ਼ੀ ਕੀਤੀ ਤਾਂ ਉਹਨਾਂ ਕੋਲੋਂ 02 ਗਲੌਕ ਪਿਸਟਲ ਸਮੇਤ ਮੈਗਜੀਨ, 04 ਜਿੰਦਾ ਰੌਂਦ ਅਤੇ 50 ਗਰਾਮ ਹੈਰੋਇਨ ਬਰਾਮਦ ਹੋਈ।ਕਾਬੂ ਕੀਤੇ ਤਸਕਰਾਂ ਦੀ ਪਹਿਚਾਣ ਰਵਿੰਦਰ ਸਿੰਘ ਉਰਫ਼ ਰਵੀ, ਵਾਸੀ ਮਾਛੀਵਾੜਾ, ਥਾਣਾ ਸਦਰ ਫਿਰੋਜ਼ਪੁਰ, ਰਣਜੀਤ ਸਿੰਘ ਉਰਫ਼ ਜੀਤਾ, ਵਾਸੀ ਬਾਰੇ ਕੇ, ਥਾਣਾ ਸਦਰ ਫਿਰੋਜ਼ਪੁਰ ਅਤੇ ਨਿਸ਼ਾਨ ਸਿੰਘ ਉਰਫ ਧਾਮੂ,ਵਾਸੀ ਬਾਰੇ ਕੇ, ਥਾਣਾ ਸਦਰ ਫਿਰੋਜ਼ਪੁਰ ਵਜੋਂ ਹੋਈ। ਜਿਹਨਾਂ ਦੇ ਖਿਲਾਫ ਮੁਕੱਦਮਾ ਨੰਬਰ 287 ਮਿਤੀ 11—9—2026 ਜੁਰਮ 21,29/61/85 ਐਨ.ਡੀ.ਪੀ.ਐਸ ਐਕਟ, 25/54/59 ਅਸਲਾ ਐਕਟ ਥਾਣਾ ਸਦਰ ਫਾਜਿਲਕਾ ਦਰਜ ਰਜਿਸਟਰ ਕਰਕੇ ਅਗਲੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।ਮੁੱਢਲੀ ਤਫਤੀਸ਼ ਦੌਰਾਨ ਸਾਹਮਣੇ ਆਇਆ ਹੈ ਕਿ ਗ੍ਰਿਫਤਾਰ ਕੀਤੇ ਗਏ ਦੋਸ਼ੀਆਂ ਵੱਲੋਂ ਉਕਤ ਗੈਰ—ਕਾਨੂੰਨੀ ਹਥਿਆਰ ਮਿਤੀ 04 ਸਤੰਬਰ ਨੂੰ ਪਾਕਿਸਤਾਨ ਤੋੋਂ ਡ੍ਰੋਨ ਰਾਹੀਂ ਮੰਗਵਾਏ ਗਏ ਸਨ।ਤਫਤੀਸ਼ ਦੌਰਾਨ ਨੈੱਟਵਰਕ ਦੀਆਂ ਪਿਛਲੀਆਂ ਅਤੇ ਅਗਲੀਆਂ ਕੜੀਆਂ ਦਾ ਪਤਾ ਲਗਾਇਆ ਜਾ ਰਿਹਾ ਹੈ। ਇਸ ਦੇ ਨਾਲ ਹੀ ਗੈਰ—ਕਾਨੂੰਨੀ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਸਪਲਾਈ ਨਾਲ ਜੁੜੇ ਹੋਰ ਵਿਅਕਤੀਆਂ ਅਤੇ ਵਿਦੇਸ਼—ਅਧਾਰਿਤ ਆਪਰੇਟਿਵਾਂ ਦੀ ਪਛਾਣ ਕਰਨ ਲਈ ਵੀ ਜਾਂਚ ਕੀਤੀ ਜਾ ਰਹੀ ਹੈ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।




