ਇੱਕ ਹੋਰ ਬਦਮਾਸ਼ ਪੁਲਿਸ ਮੁਕਾਬਲੇ ‘ਚ ਹਲਾਕ; ਸਾਥੀ ਜਖ਼ਮੀ, ਥਾਣੇਦਾਰ ‘ਤੇ ਚਲਾਈ ਸੀ ਗੋ.ਲੀ

Date:

spot_img

Tarn Taran News: ਬੀਤੇ ਕੱਲ ਥਾਣੇਦਾਰ ਹਰਜੀਤ ਸਿੰਘ ਨੂੰ ਕਥਿਤ ਤੌਰ ‘ਤੇ ਕਤਲ ਕਰਨ ਵਾਲੇ ਦੀਪਕ ਸਿੰਘ ਦੇ ਪੁਲਿਸ ਮੁਕਾਬਲੇ ‘ਚ ਮਾਰੇ ਜਾਣ ਤੋਂ ਬਾਅਦ ਸੋਮਵਾਰ ਨੂੰ ਇੱਕ ਹੋਰ ਮੁਕਾਬਲੇ ਵਿਚ ਪੁਲਿਸ ‘ਤੇ ਗੋਲੀਆਂ ਚਲਾਉਣ ਵਾਲੇ ਬਦਮਾਸ਼ ਨੂੰ ਪੁਲਿਸ ਨੇ ਢੇਰ ਕਰ ਦਿੱਤਾ ਹੈ। ਤਰਨਤਾਰਨ ਵਿੱਚ ਹੋਏ ਇਸ ਮੁਕਾਬਲੇ ‘ਚ ਮਾਰੇ ਗਏ ਅਪਰਾਧੀ ਦੀ ਪਹਿਚਾਣ ਕਸ਼ਮੀਰ ਸਿੰਘ ਉਰਫ਼ ਪੁੰਗੀ ਵਜੋਂ ਹੋਈ ਹੈ, ਜੋਕਿ ਮੁਰਾਦਪੁਰ ਦਾ ਰਹਿਣ ਵਾਲਾ ਦਸਿਆ ਜਾ ਰਿਹਾ। ਇਹ ਵੀ ਪਤਾ ਚੱਲਿਆ ਹੈ ਕਿ ਇਸ ਮੁਕਾਬਲੇ ਪੁੰਗੀ ਦਾ ਇੱਕ ਸਾਥੀ ਗੰਭੀਰ ਰੂਪ ਵਿਚ ਜਖ਼ਮੀ ਹੋ ਗਿਆ, ਜਿਸਦਾ ਹਸਪਤਾਲ ਵਿੱਚ ਇਲਾਜ਼ ਚੱਲ ਰਿਹਾ। ਪੁੰਗੀ ਉੱਪਰ ਦੋਸ਼ ਸਨ ਕਿ ਉਸਨੇ ਸਿਟੀ ਪੁਲਿਸ ਸਟੇਸ਼ਨ ਤਰਨਤਾਰਨ ਵਿੱਚ ਤਾਇਨਾਤ ਏਐਸਆਈ ਬਲਦੇਵ ਸਿੰਘ ਦੇ ਉੱਪਰ ਗੋਲੀ ਚਲਾਈ ਸੀ, ਜਿਸਦੇ ਵਿਚ ਉਹ ਜ਼ਖਮੀ ਹੋ ਗਿਆ।

ਇਹ ਵੀ ਪੜ੍ਹੋ  ਏਸ਼ੀਅਨ ਹਾਕੀ ਫੈਡਰੇਸ਼ਨ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਜਾਪਾਨ ਵਿੱਚ ਏਸ਼ੀਆਈ ਖੇਡਾਂ ਦੇ ਹਾਕੀ ਸੈਮੀਫਾਈਨਲ ਅਤੇ ਫਾਈਨਲ ਦੇਖਣ ਦਾ ਸੱਦਾ ਦਿੱਤਾ

ਪੁਲਿਸ ਨੇ ਉਸਦੇ ਬਾਰੇ ਪਤਾ ਲੱਗਣ ‘ਤੇ ਜਦ ਉਸਨੂੰ ਫ਼ੜਣ ਗਈ ਸੀ ਤਾਂ ਮੁੜ ਉਸਨੇ ਫ਼ਿਰ ਗੋਲੀ ਚਲਾ ਦਿੱਤੀ, ਜਿਸਦੇ ਵਿਚ ਇੱਕ ਪੁਲਿਸ ਮੁਲਾਜਮ ਹੋਰ ਜਖ਼ਮੀ ਹੋ ਗਿਆ। ਇੰਨ੍ਹਾਂ ਘਟਨਾ ਤੋਂ ਪੁਲਿਸ ਇਸ ਬਦਮਾਸ਼ ਦੇ ਪਿੱਛੇ ਲੱਗੀ ਹੋਈ ਸੀ ਤੇ ਅੱਜ ਪਤਾ ਲੱਗਣ ‘ਤੇ AGTF ​​ਅਤੇ ਤਰਨਤਾਰਨ CIA ਸਟਾਫ ਵੱਲੋਂ ਉਸਨੂੰ ਘੇਰ ਕੇ ਕਾਬੂ ਕਰਨ ਦਾ ਯਤਨ ਕੀਤਾ ਪ੍ਰੰਤੂ ਗੋਲੀ ਲੱਗਣ ਕਾਰਨ ਕਸ਼ਮੀਰ ਪੁੰਗੀ ਅਤੇ ਉਸਦਾ ਸਾਥੀ ਗੁਰਸੇਵਕ ਸਿੰਘ ਜਖ਼ਮੀ ਹੋ ਗਏ, ਜਿੱਥੇ ਡਾਕਟਰਾਂ ਨੇ ਪੁੰਗੀ ਨੂੰ ਮ੍ਰਿਤਕ ਐਲਾਨ ਦਿੱਤਾ। ਡੀਆਈਜੀ ਸਨੇਹਦੀਪ ਸ਼ਰਮਾ ਨੇ ਦੱਸਿਆ ਕਿ ਮੁਰਾਦਪੁਰ ਦੇ ਰਹਿਣ ਵਾਲੇ ਕਸ਼ਮੀਰ ਸਿੰਘ ਉਰਫ਼ ਪੁੰਗੀ ਨੇ ਪੁਲਿਸ ਪਾਰਟੀ ‘ਤੇ ਦੋ ਵਾਰ ਗੋਲੀ ਚਲਾਈ ਸੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

Bathinda ‘ਚ ਘਰੇਲੂ ਕਲੇਸ਼ ਦੇ ਚੱਲਦੇ ਪਿਉ ਵੱਲੋਂ ਆਤਮਹੱਤਿਆ, ਪੁੱਤ ਨੂੰ ਲੋਕਾਂ ਨੇ ਬਚਾਇਆ

Bathinda News: ਬਠਿੰਡਾ ਜਿਲ੍ਹੇ ਦੇ ਪਿੰਡ ਸਿਵੀਆ ਦੇ ਵਿੱਚ...