ਪ੍ਰਾਈਵੇਟ ਏਜੰਟ ਰਾਹੀਂ 5,000 ਰੁਪਏ ਰਿਸ਼ਵਤ ਲੈਂਦਾ ਇੱਕ ਹੋਰ ਪਟਵਾਰੀ ਵਿਜੀਲੈਂਸ ਦੇ ਅੜਿੱਕੇ ਚੜਿਆ

Date:

spot_img

Jalandhar News : ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਪਟਵਾਰ ਸਰਕਲ, ਬਸਤੀ ਪੀਰਦਾਦ, ਜਲੰਧਰ ਵਿਖੇ ਤਾਇਨਾਤ ਪਟਵਾਰੀ ਵਿਸ਼ਵਜੀਤ ਸਿੰਘ ਅਤੇ ਪ੍ਰਾਈਵੇਟ ਏਜੰਟ ਰਾਕੇਸ਼ ਕੁਮਾਰ ਉਰਫ਼ ਸੋਨੂੰ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਸਟੇਟ ਵਿਜੀਲੈਂਸ ਬਿਊਰੋ ਦੇ ਇੱਕ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮਾਂ ਨੂੰ ਨਿਊ ਰਾਜਨ ਨਗਰ, ਜਲੰਧਰ ਦੇ ਇੱਕ ਵਸਨੀਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਇਹ ਵੀ ਪੜ੍ਹੋ 👉ਰੇਲਵੇ ਦਾ ਸੀਨੀਅਰ ਸੈਕਸ਼ਨ ਇੰਜੀਨੀਅਰ 40,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਨੇ ਕੀਤਾ ਗ੍ਰਿਫਤਾਰ

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਕਿਹਾ ਕਿ ਉਸਨੇ 4 ਮਰਲੇ ਦਾ ਇੱਕ ਪਲਾਟ ਖਰੀਦਿਆ ਸੀ ਅਤੇ ਇਸਦੀ ਸੇਲ ਡੀਡ 23.12.2024 ਨੂੰ ਆਪਣੇ ਛੋਟੇ ਭਰਾ ਉਮੇਸ਼ ਕੁਮਾਰ ਦੇ ਨਾਮ ‘ਤੇ ਰਜਿਸਟਰਡ ਕਰਵਾਈ ਸੀ।ਉਸਨੇ ਪਲਾਟ ਦੇ ਇੰਤਕਾਲ ਲਈ ਸਬੰਧਤ ਪਟਵਾਰੀ ਨਾਲ ਸੰਪਰਕ ਕੀਤਾ, ਪਰ ਮਾਮਲੇ ਵਿੱਚ ਵਾਰ-ਵਾਰ ਦੇਰੀ ਕੀਤੀ ਗਈ।ਮਿਤੀ 07.10.2026 ਨੂੰ, ਉਹ ਪਲਾਟ ਦੇ ਇੰਤਕਾਲ ਲਈ ਦੁਬਾਰਾ ਮੁਲਜ਼ਮ ਪਟਵਾਰੀ ਵਿਸ਼ਵਦੀਪ ਸਿੰਘ ਕੋਲ ਗਿਆ। ਮੁਲਜ਼ਮ ਪਟਵਾਰੀ ਨੇ ਉਸਨੂੰ ਆਪਣੇ ਪ੍ਰਾਈਵੇਟ ਏਜੰਟ ਰਾਕੇਸ਼ ਕੁਮਾਰ ਉਰਫ਼ ਸੋਨੂੰ ਨੂੰ ਮਿਲਣ ਲਈ ਕਿਹਾ, ਜਿਸਨੇ ਮਾਲ ਰਿਕਾਰਡ ਵਿੱਚ ਜ਼ਮੀਨ ਦਾ ਇੰਤਕਾਲ ਦਰਜ ਕਰਵਾਉਣ ਬਦਲੇ 5,000 ਰੁਪਏ ਰਿਸ਼ਵਤ ਦੀ ਮੰਗ ਕੀਤੀ।

ਇਹ ਵੀ ਪੜ੍ਹੋ 👉50,000 ਰੁਪਏ ਰਿਸ਼ਵਤ ਲੈਂਦੇ SDO ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਰੰਗੇ ਹੱਥੀਂ ਕਾਬੂ

ਮਜ਼ਬੂਰਨ, ਸ਼ਿਕਾਇਤਕਰਤਾ ਨੇ ਸ਼ੁਰੂ ਵਿੱਚ 1,500 ਰੁਪਏ ਦਿੱਤੇ, ਪਰ ਮੁਲਜ਼ਮ ਰਾਕੇਸ਼ ਕੁਮਾਰ ਨੇ ਉਹ ਰਕਮ ਵਾਪਸ ਕਰ ਦਿੱਤੀ ਅਤੇ ਉਸਨੂੰ ਅਗਲੇ ਦਿਨ ਪੂਰੇ 5,000 ਰੁਪਏ ਲਿਆਉਣ ਲਈ ਕਿਹਾ। ਬੁਲਾਰੇ ਨੇ ਅੱਗੇ ਦੱਸਿਆ ਕਿ ਰਿਸ਼ਵਤ ਦੀ ਮੰਗ ਬਾਰੇ ਹੋਈ ਗੱਲਬਾਤ ਸ਼ਿਕਾਇਤਕਰਤਾ ਵੱਲੋਂ ਰਿਕਾਰਡ ਕਰ ਲਈ ਗਈ ਸੀ।ਸ਼ਿਕਾਇਤਕਰਤਾ ਰਿਸ਼ਵਤ ਨਹੀਂ ਦੇਣਾ ਚਾਹੁੰਦੀ ਸੀ, ਇਸ ਲਈ ਉਸ ਨੇ ਵਿਜੀਲੈਂਸ ਬਿਊਰੋ ਰੇਂਜ ਜਲੰਧਰ ਨਾਲ ਸੰਪਰਕ ਕੀਤਾ।

ਇਹ ਵੀ ਪੜ੍ਹੋ 👉Influencer Mad Sandhu ਕ.ਤ.ਲ ਕਾਂਡ; Police ਨੇ ਇੰਝ ਗ੍ਰਿਫ਼ਤਾਰ ਕੀਤਾ ਮੁੱਖ ਸ਼ੂਟਰ ‘ਪਰਮਿੰਦਰ ਕਾਕਾ’!

ਉਸਦੀ ਸ਼ਿਕਾਇਤ ‘ਤੇ ਕਾਰਵਾਈ ਕਰਦਿਆਂ, ਵਿਜੀਲੈਂਸ ਟੀਮ ਨੇ ਇੱਕ ਜਾਲ ਵਿਛਾਇਆ, ਜਿਸ ਦੌਰਾਨ ਦੋਵਾਂ ਮੁਲਜ਼ਮਾਂ ਪਟਵਾਰੀ ਅਤੇ ਪ੍ਰਾਈਵੇਟ ਏਜੰਟ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ।ਇਸ ਸਬੰਧੀ, ਦੋਵਾਂ ਮੁਲਜ਼ਮਾਂ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img

Share post:

Popular

More like this
Related

MRSPTU ਵਿਖੇ ਦਾਨ ਮਹਾਂ ਉਤਸਵ ਮੌਕੇ ਬੂਟੇ ਲਗਾਉਣ ਦੀ ਸ਼ਾਨਦਾਰ ਮੁਹਿੰਮ

Bathinda News: MRSPTU; ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ...