ਭਾਰਤੀਆਂ ਨਾਲ ਭਰਿਆ ਇੱਕ ਹੋਰ ਜਹਾਜ਼ ਅੱਜ ਅੰਮ੍ਰਿਤਸਰ ਏਅਰਪੋਰਟ ’ਤੇ ਪੁੱਜੇਗਾ

0
238
6 ਫ਼ਰਵਰੀ ਨੂੰ ਅਮਰੀਕਾ ਤੋਂ ਡਿਪੋਰਟ ਕਰਕੇ ਇੰਡੀਆ ਲਿਆਂਦੇ ਭਾਰਤੀਆਂ ਦੀ ਫ਼ਾਈਲ ਫੋਟੋ
+2

119 ਯਾਤਰੂਆਂ ਵਿਚੋਂ 67 ਪੰਜਾਬ ਨਾਲ ਸਬੰਧਤ, ਭਲਕੇ ਵੀ ਇੱਕ ਹੋਰ ਜ਼ਹਾਜ ਆਏਗਾ
Amritsar News: ਅਮਰੀਕਾ ਦੇ ਨਵੇਂ ਰਾਸ਼ਟਰਪਤੀ ਵਜੋਂ ਡੋਨਲਡ ਟਰੰਪ ਵੱਲੋਂ ਸਹੁੰ ਚੁੱਕਣ ਤੋਂ ਬਾਅਦ ਉਥੇ ਰਹਿ ਰਹੇ ਗੈਰ-ਕਾਨੂੰਨੀ ਪ੍ਰਵਾਸੀਆਂ ਵਿਰੁਧ ਕੀਤੀ ਜਾ ਰਹੀ ਸਖ਼ਤੀ ਦੀ ਲੜੀ ਤਹਿਤ ਡਿਪੋਰਟ ਕੀਤੇ ਭਾਰਤੀਆਂ ਨਾਲ ਭਰਿਆ ਇੱਕ ਹੋਰ ਜਹਾਜ਼ ਅੱਜ ਸ਼ਨੀਦਾਰ ਦੇਰ ਰਾਤ ਅੰਮ੍ਰਿਤਸਰ ਦੇ ਏਅਰਪੋਰਟ ’ਤੇ ਪੁੱਜ ਰਿਹਾ। ਇਸ ਜਹਾਜ਼ ਵਿਚ 119 ਭਾਰਤੀ ਦੱਸੇ ਜਾ ਰਹੇ ਹਨ, ਜਿੰਨ੍ਹਾਂ ਵਿਚੋਂ 67 ਪੰਜਾਬ ਨਾਲ ਸਬੰਧਤ ਹਨ। ਇਸਤੋਂ ਪਹਿਲਾਂ 5 ਫ਼ਰਵਰੀ ਨੂੰ ਇੱਕ ਜਹਾਜ਼ 104 ਯਾਤਰੂਆਂ ਨੂੰ ਇਸੇ ਏਅਰਪੋਰਟ ’ਤੇ ਛੱਡ ਕੇ ਗਿਆ ਸੀ।

ਇਹ ਵੀ ਪੜ੍ਹੋ  ਬਾਬਾ ਲੱਖਾ ਸਿੰਘ ਨਾਨਕਸਰ ਕਲੇਰਾ ਤੇ ਉਸਦੇ ਡਰਾਈਵਰ ਵਿਰੁਧ ਮੋਗਾ ਪੁਲਿਸ ਵੱਲੋਂ ਪਰਚਾ ਦਰਜ਼,ਜਾਣੋਂ ਕਾਰਨ

ਜਦੋਂਕਿ ਭਲਕੇ ਵੀ ਇੱਕ ਹੋਰ ਜਹਾਜ਼ ਦੇ ਆਉਣ ਦੀਆਂ ਖ਼ਬਰਾਂ ਹਨ। ਦੂਜੇ ਪਾਸੇ ਅਮਰੀਕਾ ਵੱਲੋਂ ਡਿਪੋਰਟ ਕੀਤੇ ਜਾ ਰਹੇ ਭਾਰਤੀਆਂ ਨੂੰ ਛੱਡਣ ਆ ਰਹੇ ਅਮਰੀਕੀ ਫ਼ੌਜੀ ਜਹਾਜ਼ ਨੂੰ ਸਿਰਫ਼ ਅੰਮ੍ਰਿਤਸਰ ਏਅਰਪੋਰਟ ’ਤੇ ਹੀ ਭੇਜਣ ਦੇ ਮਾਮਲੇ ’ਤੇ ਪੰਜਾਬ ਵਿਚ ਪੂਰੀ ਸਿਆਸਤ ਭਖੀ ਹੋਈ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀ ਇਸ ਗੱਲ ਨੂੰ ਲੈ ਕੇ ਕੇਂਦਰ ’ਤੇ ਸਵਾਲ ਚੁੱਕੇ ਹਨ ਅਤੇ ਮੰਗ ਕੀਤੀ ਹੈ ਕਿ ਇਸ ਜਹਾਜ਼ ਨੂੰ ਕਿਸੇ ਹੋਰ ਏਅਰਪੋਰਟ ’ਤੇ ਲੈਂਡ ਕਰਵਾਇਆ ਜਾਵੇ।

ਇਹ ਵੀ ਪੜ੍ਹੋ  ਬਠਿੰਡਾ ਦੇ ਮਲੋਟ ਰੋਡ ’ਤੇ ਨਵੇਂ ਬੱਸ ਸਟੈਂਡ ਦਾ ਜਲਦ ਹੋਵੇਗਾ ਕੰਮ ਸ਼ੁਰੂ: ਐਮਐਲਏ ਜਗਰੂਪ ਗਿੱਲ

ਉਨ੍ਹਾਂ ਇਸਦੇ ਪਿੱਛੇ ਕੇਂਦਰ ਉਪਰ ਪੰਜਾਬੀਆਂ ਨੂੰ ਬਦਨਾਮ ਕਰਨ ਦਾ ਦੋਸ਼ ਲਗਾਇਆ ਹੈ। ਗੌਰਤਲਬ ਹੈ ਕਿ ਇੰਨ੍ਹਾਂ ਜਹਾਜ਼ਾਂ ਵਿਚ ਪੰਜਾਬੀਆਂ ਤੋਂ ਇਲਾਵਾ ਦੇਸ ਦੇ ਹੋਰਨਾਂ ਸੂਬਿਆਂ ਦੇ ਵੀ ਯਾਤਰੂ ਆ ਰਹੇ ਹਨ। ਅੱਜ ਆਉਣ ਵਾਲੇ ਜਹਾਜ਼ ਵਿਚ ਪੰਜਾਬ ਤੋਂ ਇਲਾਵਾ ਹਰਿਆਣਾ ਨਾਲ ਸਬੰਧਤ ਵੀ 33 ਜਣੇ ਦੱਸੇ ਜਾ ਰਹੇ ਹਨ। ਜਦੋਂਕਿ ਗੁਜ਼ਰਾਤ ਦੇ 8, ਯੂਪੀ ਦੇ 3, ਮਹਾਰਾਜ਼ਸਟਰ ਤੇ ਰਾਜਸਥਾਨ ਦੇ 2-2 ਤੋਂ ਇਲਾਵਾ ਕੁੱਝ ਯਾਤਰੂ ਬਾਕੀ ਸੂਬਿਆ ਦੇ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

+2

LEAVE A REPLY

Please enter your comment!
Please enter your name here