ਅਮਰੀਕਾ ’ਚ ਇੱਕ ਹੋਰ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌ+ਤ

0
94
0

ਦੋ ਹਫ਼ਤਿਆਂ ਬਾਅਣ ਹੋਣਾ ਸੀ ਵਿਆਹ
ਕਪੂਰਥਲਾ, 2 ਅਕਤੂਬਰ: ਵਿਦੇਸ਼ਾਂ ’ਚ ਗਏ ਪੰਜਾਬੀ ਨੌਜਵਾਨਾਂ ਦੀਆਂ ਮੌਤਾਂ ਹੋਣ ਦਾ ਸਿਲਸਿਲਾ ਰੁਕ ਨਹੀਂ ਰਿਹਾ। ਬੀਤੇ ਕੱਲ ਇੱਕ ਹੋਰ ਪੰਜਾਬੀ ਨੌਜਵਾਨ ਦੀ ਅਮਰੀਕਾ ਵਿਚ ਮੌਤ ਹੋਣ ਦੀ ਸੂਚਨਾ ਹੈ। ਇਹ ਮੰਦਭਾਗੀ ਘਟਨਾ ਦਿਲ ਦਾ ਦੌਰਾ ਪੈਣ ਕਾਰਨ ਹੋਈ ਦੱਸੀ ਜਾ ਰਹੀ ਹੈ। ਮ੍ਰਿਤਕ ਨੌਜਵਾਨ ਦੀ ਪਹਿਚਾਣ ਗੁਰਜੀਤ ਸਿੰਘ ਵਾਸੀ ਪਿੰਡ ਕੂਕਾ ਤਲਵੰਡੀ ਜ਼ਿਲ੍ਹਾ ਕਪੂਰਥਲਾ ਦਾ ਰਹਿਣ ਵਾਲਾ ਹੈ।

ਇਹ ਖ਼ਬਰ ਵੀ ਪੜ੍ਹੋ: ਧੀ ਦੇ ਕਤਲ ਅਤੇ ਰੋਮਾਂ ਦੀ ਬੇਅਦਬੀ ਮਾਮਲੇ ’ਚ ਸ਼੍ਰੀ ਅਕਾਲ ਤਖ਼ਤ ਸਾਹਿਬ ’ਤੇ ਪੁੱਜੇ ਬੀਬੀ ਜੰਗੀਰ ਕੌਰ

ਇਸਦੇ ਨਾਲ ਇਹ ਵੀ ਪਤਾ ਲੱਗਿਆ ਹੈ ਕਿ ਮ੍ਰਿਤਕ ਨੌਜਵਾਨ ਦਾ ਆਉਣ ਵਾਲੀ 18 ਅਕਤੂਬਰ ਨੂੰ ਵਿਆਹ ਰੱਖਿਆ ਹੋਇਆ ਸੀ ਤੇ ਘਰ ਵਿਚ ਵਿਆਹ ਦੀਆਂ ਤਿਆਰੀਆਂ ਚੱਲ ਰਹੀਆਂ ਸਨ। ਪ੍ਰਵਾਰ ਦੇ ਮੈਂਬਰਾਂ ਵੱਲੋਂ ਮੀਡੀਆ ਨੂੰ ਦਿੱਤੀ ਜਾਣਕਾਰੀ ਮੁਤਾਬਕ ਭਲਕੇ ਗੁਰਜੀਤ ਸਿੰਘ ਨੇ ਫ਼ਲਾਈਟ ਫ਼ੜ ਕੇ ਵਾਪਸ ਪੰਜਾਬ ਆਊਣਾ ਸੀ। ਇਸਤੋਂ ਪਹਿਲਾਂ ਉਹ ਉਥੇ ਦੇ ਗੁਰਦੂਆਰਾ ਸਾਹਿਬ ਮੱਥਾ ਟੇਕਣ ਗਿਆ ਸੀ ਪ੍ਰੰਤੂ ਇਸ ਦੌਰਾਨ ਉਸਨੂੰ ਅਟੈਕ ਆ ਗਿਆ, ਜਿਸ ਕਾਰਨ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਪ੍ਰੰਤੂ ਉਹ ਬਚ ਨਾ ਪਾਇਆ। ਪ੍ਰਵਾਰ ਦਾ ਰੋ ਰੋ ਕੇ ਬੁਰਾ ਹਾਲ ਹੈ।

 

0

LEAVE A REPLY

Please enter your comment!
Please enter your name here