USA News: ਰੋਜ਼ੀ-ਰੋਟੀ ਲਈ ਵਿਦੇਸ਼ ਗਏ ਨੌਜਵਾਨਾਂ ਦੀਆਂ ਮੌਤਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ। ਹੁਣ ਅਮਰੀਕਾ ਦੇ ਕੈਲੀਫੋਰਨੀਆ ਸੂਬੇ ਵਿੱਚ ਇੱਕ ਹੋਰ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋਣ ਦੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਮ੍ਰਿਤਕ ਦੋ ਭੈਣਾਂ ਦਾ ਇਕਲੌਤਾ ਭਰਾ ਸੀ, ਜਿਸਦੀ ਪਹਿਚਾਣ ਗੁਰਜੰਟ ਸਿੰਘ (30 ਸਾਲ) ਪੁੱਤਰ ਸਰਬਜੀਤ ਸਿੰਘ ਵਾਸੀ ਪਿੰਡ ਭਿੰਡੀਸੈਦਾਂ ਹਲਕਾ ਰਾਜਾਸਾਂਸ਼ੀ ਵਜੋਂ ਹੋਈ ਹੈ।
ਇਹ ਵੀ ਪੜ੍ਹੋ ਅਗਲੇ ਮਹੀਨੇ ਨੌਜਵਾਨ ਦਾ ਹੋਣਾ ਸੀ ਵਿਆਹ, ਉਸਤੋਂ ਪਹਿਲਾਂ ਆਸਟਰੇਲੀਆ ‘ਚ ਵਾਪਰ ਗਿਆ ਭਾਣਾ
ਮੁਢਲੀ ਜਾਣਕਾਰੀ ਮੁਤਾਬਕ ਕਰੀਬ ਡੇਢ ਸਾਲ ਪਹਿਲਾਂ ਅਮਰੀਕਾ ਗਿਆ ਗੁਰਜੰਟ ਉਥੇ ਇੱਕ ਸਟੋਰ ‘ਤੇ ਕੰਮ ਕਰਦਾ ਸੀ। ਪਰਿਵਾਰ ਨੇ ਭਾਰਤ ਤੇ ਪੰਜਾਬ ਸਰਕਾਰ ਤੋਂ ਇਲਾਵਾ ਸਮਾਜ ਸੇਵੀਆਂ ਸੰਸਥਾਵਾਂ ਨੂੰ ਆਪਣੇ ਜਵਾਨ ਪੁੱਤਰ ਦੀ ਲਾਸ਼ ਵਾਪਸ ਪੰਜਾਬ ਲਿਆਉਣ ਦੀ ਅਪੀਲ ਕੀਤੀ ਹੈ ਤਾਂ ਕਿ ਉਹ ਆਖ਼ਰੀ ਵਾਰ ਆਪਣੇ ਪੁੱਤ ਦਾ ਮੂੰਹ ਦੇਖ ਸਕਣ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।













