Ludhiana News: ਪਿਛਲੇ ਕੁੱਝ ਸਮੇਂ ਤੋਂ ਵਿਦੇਸ਼ ‘ਚ ਪੜਾਈ ਜਾਂ ਰੋਜ਼ਗਾਰ ਦੇ ਲਈ ਗਏ ਪੰਜਾਬੀ ਨੌਜਵਾਨਾਂ ਦੀ ਮੌਤ ਦਾ ਸਿਲਸਿਲਾ ਰੁਕ ਨਹੀਂ ਰਿਹਾ। ਹੁਣ ਲੁਧਿਆਣਾ ਜ਼ਿਲ੍ਹੇ ਦੇ ਮਸ਼ਹੂਰ ਪਿੰਡ ਦਾਦ ਨਾਲ ਸਬੰਧਤ ਇੱਕ 26 ਸਾਲਾਂ ਨੌਜਵਾਨ ਹਰਕਮਲ ਸਿੰਘ ਗਰੇਵਾਲ ਦੀ ਕਨੇਡਾ ‘ਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋਣ ਦੀ ਦੁਖਦਾਈ ਖਬਰ ਸਾਹਮਣੇ ਆਈ ਹੈ। ਮ੍ਰਿਤਕ ਨੌਜਵਾਨ ਕਰੀਬ ਤਿੰਨ ਸਾਲ ਪਹਿਲਾਂ ਕਨੇਡਾ ਗਿਆ ਸੀ ਅਤੇ ਮੌਜੂਦਾ ਸਮੇਂ ਕੈਨੇਡਾ ਦੇ ਸ਼ਹਿਰ ਐਡਮਿੰਟਨ ਰਹਿ ਰਿਹਾ ਸੀ।
ਇਹ ਵੀ ਪੜ੍ਹੋ ਭ੍ਰਿਸ਼ਟਾਚਾਰ ਦੇ ਦੋਸ਼ਾਂ ਹੇਠ ਪੰਜਾਬ ਪੁਲਿਸ ਦਾ DSP ਗ੍ਰਿਫਤਾਰ, ਜਾਣੋ ਮਾਮਲਾ
ਦਸਿਆ ਜਾ ਰਿਹਾ ਕਿ ਉਸਨੂੰ ਰਾਤ ਸਮੇਂ ਖਾਣਾ ਖਾਣ ਤੋਂ ਬਾਅਦ ਦਿਲ ਦਾ ਦੌਰਾ ਪਿਆ, ਜੋ ਜਾਨ ਲੇਵਾ ਸਾਬਤ ਹੋਇਆ। ਹਰਕਮਲ ਉਥੇ ਰਿਕਵਰੀ ਵੈਨ ਚਲਾਉਣ ਦਾ ਕੰਮ ਕਰਦਾ ਸੀ। ਉੱਧਰ ਆਪਣੇ ਜਵਾਨ ਪੁੱਤ ਦੀ ਮੌਤ ਦਾ ਪਤਾ ਲੱਗਦੇ ਹੀ ਪਰਿਵਾਰਿਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਹੁਣ ਮਾਪਿਆਂ ਵੱਲੋਂ ਆਪਣੇ ਪੁੱਤਰ ਦੀ ਲਾਸ਼ ਵਾਪਸ ਪੰਜਾਬ ਲਿਆਉਣ ਲਈ ਸਰਕਾਰ ਤੋਂ ਮੰਗ ਕੀਤੀ ਗਈ ਹੈ ਤਾਂ ਕਿ ਉਹ ਇੱਥੇ ਧਾਰਮਿਕ ਰਸਮਾਂ ਨਾਲ ਅੰਤਿਮ ਸੰਸਕਾਰ ਕਰ ਸਕਣ।
ਇਹ ਵੀ ਪੜ੍ਹੋ ਅੰਮ੍ਰਿਤਸਰ ‘ਚ ਦਰਦਨਾਕ ਹਾਦਸਾ; ਆਟੋ ਤੇ ਕਾਰ ਦੀ ਟੱਕਰ ਵਿਚ ਅੱਧੀ ਦਰਜ਼ਨ ਲੋਕਾਂ ਦੀ ਹੋਈ ਮੌ+ਤ
ਦਸਿਆ ਜਾ ਰਿਹਾ ਕਿ ਮ੍ਰਿਤਕ ਨੌਜਵਾਨ ਦੀ ਇੱਕ ਭੈਣ ਅਤੇ ਇੱਕ ਭਰਾ ਹੈ। ਦੂਜੇ ਪਾਸੇ ਹਲਕਾ ਦਾਖ਼ਾ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੇ ਵੀ ਇਸ ਘਟਨਾ ਉਪਰ ਦੁੱਖ ਜਤਾਇਆ ਹੈ। ਉਨ੍ਹਾਂ ਆਪਣੇ ਸੋਸ਼ਲ ਮੀਡੀਆ ‘ਤੇ ਹਰਕਮਲ ਦੀ ਫੋਟੋ ਸਾਂਝੀ ਕਰਕੇ ਦੁੱਖ ਪ੍ਰਗਟ ਕੀਤਾ ਹੈ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।


