spot_img

ਵਿਦੇਸ਼ ’ਚ ਗਏ ਇੱਕ ਹੋਰ ਪੰਜਾਬੀ ਨੌਜਵਾਨ ਦੀ ਹੋਈ ਮੌਤ

Date:

spot_img

ਗੜਸੰਕਰ, 2 ਦਸੰਬਰ: ਪਿਛਲੇ ਕੁੱਝ ਮਹੀਨਿਆਂ ਤੋਂ ਵਿਦੇਸਾਂ ’ਚ ਗਏ ਪੰਜਾਬੀ ਨੌਜਵਾਨਾਂ ਤੇ ਲੜਕੀਆਂ ਦੀਆਂ ਹੋ ਰਹੀਆਂ ਮੌਤਾਂ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ। ਹੁਣ ਇਟਲੀ ਵਿਚ ਇੱਕ ਪੰਜਾਬੀ ਨੌਜਵਾਨ ਦੀ ਇੱਕ ਸੜਕ ਹਾਦਸੇ ਵਿਚ ਮੌਤ ਹੋਣ ਦੀ ਦੁਖਦਾਈ ਖ਼ਬਰ ਪੁੱਜੀ ਹੈ। ਮ੍ਰਿਤਕ ਪੰਜਾਬ ਦੇ ਹੁਸਿਆਰਪੁਰ ਜ਼ਿਲ੍ਹੇ ਨਾਲ ਸਬੰਧਤ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ।ਮਿਲੀ ਸੂਚਨਾ ਮੁਤਾਬਕ ਗੜਸੰਕਰ ਇਲਾਕੇ ਨਜਦੀਕ ਪਿੰਡ ਪਾਲਦੀ ਦਾ ਰਹਿਣ ਵਾਲਾ 23 ਸਾਲਾਂ ਦਲਵੀਰ ਸਿੰਘ ਕਰੀਬ 6 ਸਾਲ ਪਹਿਲਾਂ ਵਿਦੇਸ਼ ਗਿਆ ਸੀ।

ਮੁੱਖ ਮੰਤਰੀ ਵੱਲੋਂ ਬਿਕਰਮ ਮਜੀਠੀਆ ਨੂੰ 5 ਦਸੰਬਰ ਤੱਕ ਅਰਬੀ ਘੋੜਿਆਂ ਬਾਰੇ ਜਾਣਕਾਰੀ ਦੇਣ ਦੀ ਚੁਣੌਤੀ

ਪਤਾ ਲੱਗਿਆ ਹੈ ਕਿ ਮ੍ਰਿਤਕ ਘਟਨਾ ਸਮੇਂ ਅਪਣੀ ਕਾਰ ’ਤੇ ਸਵਾਰ ਹੋ ਕੇ ਇਟਲੀ ਦੇ ਵੈਰੋਨਾ ਸ਼ਹਿਰ ਵਿਚ ਕੰਮ ਉਪਰ ਜਾ ਰਿਹਾ ਸੀ ਕਿ ਰਾਸਤੇ ਵਿਚ ਉਸਦੀ ਕਾਰ ਦੀ ਟਰੈਕਟਰ ਨਾਲ ਟੱਕਰ ਹੋ ਗਈ, ਇਹ ਹਾਦਸਾ ਕਾਫ਼ੀ ਭਿਆਨਕ ਸੀ, ਜਿਸ ਵਿਚ ਇਸ ਨੌਜਵਾਨ ਦੀ ਮੌਤ ਹੋ ਗਈ। ਇਹ ਵੀ ਪਤਾ ਲੱਗਿਆ ਹੈ ਕਿ ਮ੍ਰਿਤਕ ਨੇ ਅਗਲੇ ਮਹੀਨੇ ਪੰਜਾਬ ਵਾਪਸ ਆਉਣਾ ਸੀ। ਘਟਨਾ ਤੋਂ ਬਾਅਦ ਇਲਾਕੇ ਵਿਚ ਸੋਗ ਦੀ ਲਹਿਰ ਅਤੇ ਮਾਪਿਆਂ ਦਾ ਕਾਫ਼ੀ ਬੁਰਾ ਹਾਲ ਹੈ।

 

spot_img

Share post:

Popular

More like this
Related

CM Nayab Singh Saini 4 से 6 अक्टूबर तक सिंगापुर दौरे पर

निवेश, नवाचार और वैश्विक साझेदारी के नए अवसरों को...

ਲੋਕ ਨਿਰਮਾਣ ਵਿਭਾਗ ਦੇ 17 SDOs ਨੂੰ ਮਿਲੀ ਤਰੱਕੀ, ਬਣੇ Xen, ਦੇਖੋ ਲਿਸਟ

Chandigarh News: ਪੰਜਾਬ ਸਰਕਾਰ ਨੇ ਲੋਕ ਨਿਰਮਾਣ ਵਿਭਾਗ ਵਿਚ...

Raja Warring ਨੇ Ravneet Bittu ਨੂੰ ਦਿੱਤੀ ਨੇਕ ‘ਸਲਾਹ’!

Chandigarh News: ਲੁਧਿਆਣਾ ਤੋਂ ਇੱਕ ਦੂਜੇ ਦੇ ਵਿਰੁਧ ਲੋਕ...