ਲੰਬੀ ’ਚ ਅਕਾਲੀ ਦਲ ਨੂੰ ਇੱਕ ਹੋਰ ਝਟਕਾ:ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੀ ਹਾਜ਼ਰੀ ’ਚ ਤਕਰੀਬਨ ਤਿੰਨ ਦਰਜਨ ਪਰਿਵਾਰ ਆਮ ਆਦਮੀ ਪਾਰਟੀ ’ਚ ਸ਼ਾਮਲ

Date:

spot_img

Sri Muktsar Sahib News:ਲੰਬੀ ਹਲਕੇ ਵਿੱਚ ਅੱਜ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਵੱਡਾ ਹੁੰਗਾਰਾ ਮਿਲਿਆ ਜਦੋਂ ਅਕਾਲੀ ਦਲ ਨਾਲ ਸਬੰਧਤ ਤਕਰੀਬਨ ਤਿੰਨ ਦਰਜਨ ਪਰਿਵਾਰਾਂ ਨੇ ਆਮ ਆਦਮੀ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਅਤੇ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਵਿੱਚ ਵਿਸ਼ਵਾਸ ਪ੍ਰਗਟ ਕਰਦਿਆਂ ਪਾਰਟੀ ਦਾ ਪੱਲਾ ਫੜ ਲਿਆ। ਇਨ੍ਹਾਂ ਪਰਿਵਾਰਾਂ ਨੂੰ ਪੰਜਾਬ ਦੇ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਦੀ ਹਾਜ਼ਰੀ ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਕੀਤਾ ਗਿਆ।ਇਹ ਸਮਾਗਮ ਭਿੰਦਰ ਸਿੰਘ ਪੁੱਤਰ ਮਿੱਠੂ ਸਿੰਘ ਦੇ ਗ੍ਰਹਿ ਵਿਖੇ ਚੇਅਰਮੈਨ ਸ. ਦਰਸ਼ਨ ਸਿੰਘ ਲੰਬੀ ਦੀ ਰਹਿਨੁਮਾਈ ਹੇਠ ਕਰਵਾਇਆ ਗਿਆ।

ਇਹ ਵੀ ਪੜ੍ਹੋ  ਜੁਲਾਈ ਵਿੱਚ ਐਸਜੀਪੀਸੀ ਸਕੱਤਰ ਦੇ ਖਾਤੇ ‘ਚੋਂ ਬਹਿਰੀਨ ਦੀ ਔਰਤ ਦੇ ਖਾਤੇ ਵਿੱਚ ₹1 ਲੱਖ ਟ੍ਰਾਂਸਫਰ ਕੀਤੇ ਗਏ,ਹਰਜਿੰਦਰ ਧਾਮੀ ਦੱਸਣ ਕਿ ਸੰਗਤ ਦਾ ਪੈਸਾ ਕਿੱਥੇ ਖ਼ਰਚ ਹੋਇਆ: ਬਲਤੇਜ ਪੰਨੂ

ਇਸ ਮੌਕੇ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਨਵੇਂ ਸ਼ਾਮਲ ਹੋਏ ਪਰਿਵਾਰਾਂ ਦਾ ਪਾਰਟੀ ਵਿੱਚ ਸਵਾਗਤ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਪ੍ਰਤੀ ਲੋਕਾਂ ਦਾ ਭਰੋਸਾ ਲਗਾਤਾਰ ਮਜ਼ਬੂਤ ਹੋ ਰਿਹਾ ਹੈ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਦੇ ਨਾਲ-ਨਾਲ ਵਿਕਾਸ ਕਾਰਜਾਂ ਨੂੰ ਗਤੀ ਦਿੱਤੀ ਜਾ ਰਹੀ ਹੈ। ਉਨ੍ਹਾਂ ਨਵੇਂ ਸਾਥੀਆਂ ਨੂੰ ਪਾਰਟੀ ਦੀ ਮਜ਼ਬੂਤੀ ਲਈ ਪੂਰੀ ਤਨਦੇਹੀ ਨਾਲ ਕੰਮ ਕਰਨ ਦਾ ਸੱਦਾ ਦਿੱਤਾ।ਇਸ ਮੌਕੇ ਪਾਰਟੀ ਆਗੂਆਂ ਨੇ ਨਵੇਂ ਸ਼ਾਮਲ ਹੋਏ ਪਰਿਵਾਰਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਪਾਰਟੀ ਵਿੱਚ ਸ਼ਾਮਲ ਹੋਣ ਨਾਲ ਲੰਬੀ ਹਲਕੇ ਵਿੱਚ ਆਮ ਆਦਮੀ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ। ਨਵੇਂ ਸਾਥੀਆਂ ਨੇ ਪਾਰਟੀ ਦੀਆਂ ਨੀਤੀਆਂ ਅਤੇ ਸਰਕਾਰ ਦੇ ਲੋਕ-ਹਿਤੈਸ਼ੀ ਕੰਮਾਂ ਨੂੰ ਘਰ-ਘਰ ਪਹੁੰਚਾਉਣ ਲਈ ਸਰਗਰਮ ਭੂਮਿਕਾ ਨਿਭਾਉਣ ਦਾ ਭਰੋਸਾ ਦਿੱਤਾ।

ਇਹ ਵੀ ਪੜ੍ਹੋ  ਰੂਪ ਕੌਰ ਸੰਧੂ ਵਧਾ ਸਕਦੀ ਹੈ ਅਕਾਲੀ ਦਲ ਤੇ ਸ਼੍ਰੋਮਣੀ ਕਮੇਟੀ ਦੀਆਂ ਮੁਸ਼ਕਿਲਾਂ!

ਇਸ ਮੌਕੇ ਚੇਅਰਮੈਨ ਗੁਰਬਾਜ ਸਿੰਘ, ਜਸਵਿੰਦਰ ਸਿੰਘ ਸਰਪੰਚ ਭਾਗੁ, ਪਰਮ ਸਰਪੰਚ ਭਾਗੁ, ਗੁਰਦਾਸ ਸਿੰਘ, ਗੁਰਸੇਵਕ ਸਿੰਘ, ਤੋਜੀ ਲੰਬੀ, ਗੁਰਮੀਤ ਸਿੰਘ, ਭਿੰਦਰ ਸਿੰਘ, ਸੰਦੀਪ ਸਿੰਘ, ਬਲਜੀਤ ਸਿੰਘ, ਗੋਰਾ ਗੁਰਪ੍ਰੀਤ ਸਿੰਘ, ਰੇਸਮ ਸਿੰਘ, ਲਛਮਣ ਸਿੰਘ, ਗੁਰਨੇਕ ਸਿੰਘ, ਰਾਮ ਸਿੰਘ, ਬੋਬੀ ਲੰਬੀ, ਬਲਦੇਵ ਸਿੰਘ, ਬਲਵੀਰ ਸਿੰਘ, ਸੁਖਵਿੰਦਰ ਕੌਰ, ਮਨਪ੍ਰੀਤ ਕੌਰ, ਮਨਜੀਤ ਕੌਰ, ਬਿੱਲੂ ਖਾਨ, ਗੁਰਮੀਤ ਸਿੰਘ, ਰਾਜ ਪਾਲ ਸਿੰਘ, ਹਰਦੀਪ ਕੌਰ, ਮਲਕੀਤ ਕੌਰ, ਅਮਨਦੀਪ ਕੌਰ, ਰਾਜ ਸਿੰਘ, ਮੱਗਰ ਸਿੰਘ, ਕਾਕਾ ਸਿੰਘ, ਲਵਪ੍ਰੀਤ ਸਿੰਘ, ਬਲਜਿੰਦਰ ਸਿੰਘ, ਬਲਜਿੰਦਰ ਮਿਸਤਰੀ, ਰਾਣੀ ਕੌਰ, ਜੀਵਨ ਰਾਣੀ, ਗਾਂਧੀ ਸਿੰਘ, ਸਿਮਰਦੀਪ ਕੌਰ, ਸਿਮਰਜੀਤ ਕੌਰ, ਵੀਰਪਾਲ ਕੌਰ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img
spot_img

Share post:

Popular

More like this
Related

CM Bhagwant Singh Mann ਨੇ ਧੂਰੀ ਵਿਖੇ ਛਠ ਮਹਾਂਪਰਵ ਦੇ ਜਸ਼ਨਾਂ ਵਿੱਚ ਕੀਤੀ ਸ਼ਿਰਕਤ

👉* ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ...

ਵੋਟਿੰਗ ਮਸ਼ੀਨਾਂ ਦੀ ਕੀਤੀ ਗਈ ਫਸਟ ਲੈਵਲ ਚੈਕਿੰਗ

Bathinda News: ਪੰਜਾਬ ਰਾਜ ਵਿੱਚ ਵਿਧਾਨ ਸਭਾ ਚੋਣਾਂ-2027 ਦੇ...