Amritsar News: Punjab ਦਾ ਇੱਕ ਹੋਰ SSP ਹੋਇਆ ਮੁਅੱਤਲ; ਤਰਨਤਾਰਨ ਉੱਪ ਚੋਣ ਦਾ ਅਮਲ ਖ਼ਤਮ ਹੁੰਦੇ ਹੀ ਪੰਜਾਬ ਦੇ ਇੱਕ ਹੋਰ ਐਸਐਸਪੀ ਵਿਰੁਧ ਵੱਡੀ ਕਾਰਵਾਈ ਹੋਈ ਹੈ। ਪੰਜਾਬ ਸਰਕਾਰ ਵੱਲੋਂ ਅੱਜ ਤੜਕਸਾਰ ਇਸ ਸਬੰਧੀ ਕੀਤੀ ਕਾਰਵਾਈ ਵਿਚ ਅੰਮ੍ਰਿਤਸਰ ਦਿਹਾਤੀ ਦੇ ਐਸਐਸਪੀ ਮਨਿੰਦਰ ਸਿੰਘ ਨੂੰ ਮੁਅੱਤਲ ਕੀਤਾ ਗਿਆ। ਇਸਤੋਂ ਕੁੱਝ ਦਿਨ ਪਹਿਲਾਂ ਤਰਨਤਾਰਨ ਦੀ ਤਤਕਾਲੀ ਮਹਿਲਾ ਐਸਐਸਪੀ ਡਾ ਰਵਜੋਤ ਕੌਰ ਗਰੇਵਾਲ ਨੂੰ ਮੁਅੱਤਲ ਕੀਤਾ ਗਿਆ ਸੀ।ਹਾਲਾਂਕਿ ਉਨ੍ਹਾਂ ਵਿਰੁਧ ਇਹ ਕਾਰਵਾਈ ਚੋਣ ਕਮਿਸ਼ਨ ਵੱਲੋਂ ਕੀਤੀ ਗਈ ਸੀ।
ਇਹ ਵੀ ਪੜ੍ਹੋ 50,000 ਰੁਪਏ ਰਿਸ਼ਵਤ ਲੈਣ ਦੇ ਦੋਸ਼ਾਂ DDPO ਦੀ ਰੀਡਰ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ
ਸੂਚਨਾ ਮੁਤਾਬਕ ਐਸਐਸਪੀ ਮਨਿੰਦਰ ਸਿੰਘ ਉਪਰ ਗੈਂਗਸਟਰਾਂ ਵਿਰੁਧ ਕਰਵਾਈ ਵਿੱਚ ਨਾਕਾਮ ਰਹਿਣ ਕਾਰਨ ਇਹ ਸਖਤ ਲਿਆ ਗਿਆ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਹੈ ਕਿ ਗੈਂਗਸਟਰਾਂ ਖ਼ਿਲਾਫ਼ ਕਾਰਵਾਈ ਵਿਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਜਿਕਰ ਕਰਨਾ ਬਣਦਾ ਹੈ ਕਿ ਇਸਤੋਂ ਪਹਿਲਾਂ ਪੰਜਾਬ ਸਰਕਾਰ ਵੱਲੋਂ ਵਿਜੀਲੈਂਸ ਦੇ ਤਤਕਾਲੀ ਡੀਜੀਪੀ ਐਸਪੀਐਸ ਪਰਮਾਰ ਤੋਂ ਲੈ ਕੇ ਸ਼੍ਰੀ ਮੁਕਤਸਰ ਸਾਹਿਬ ਦੇ ਡਿਪਟੀ ਕਮਿਸ਼ਨਰ ਰਾਜੇਸ਼ ਤ੍ਰਿਪਾਠੀ ਸਹਿਤ ਕਈ ਵੱਡੀ ਸਿਵਲ ਤੇ ਪੁਲਿਸ ਅਫ਼ਸਰਾਂ ਨੂੰ ਮੁਅੱਤਲ ਕੀਤਾ ਗਿਆ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।







