👉ਮੇਅਰ ਪਦਮਜੀਤ ਸਿੰਘ ਮਹਿਤਾ ਦੇ ਵਿਕਾਸ ਵਿਜ਼ਨ ਨੂੰ ਮਿਲ ਰਹੀ ਰਫ਼ਤਾਰ, ਕਰੀਬ 10 ਸਾਲਾਂ ਬਾਅਦ ਬੱਸ ਸਟੈਂਡ ਅਤੇ ਆਸ-ਪਾਸ ਦੇ ਇਲਾਕਿਆਂ ਦੀਆਂ ਸੜਕਾਂ ਦਾ ਹੋਵੇਗਾ ਕਾਇਆਕਲਪ : ਅਮਰਜੀਤ ਮਹਿਤਾ
Bathinda News:ਬਠਿੰਡਾ ਸ਼ਹਿਰ ਨੂੰ ਆਧੁਨਿਕ ਦਿੱਖ ਦੇਣ ਅਤੇ ਸੜਕਾਂ ਨੂੰ ਟੋਏ-ਖੱਡਿਆਂ ਤੋਂ ਮੁਕਤ ਬਣਾਉਣ ਦੇ ਸੰਕਲਪ ਨਾਲ ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਵੱਲੋਂ ਲਗਾਤਾਰ ਵਿਕਾਸ ਕਾਰਜਾਂ ਨੂੰ ਰਫ਼ਤਾਰ ਦਿੱਤੀ ਜਾ ਰਹੀ ਹੈ। ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਦੇ ਆਧੁਨਿਕ ਬਠਿੰਡਾ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਉਨ੍ਹਾਂ ਦੀ ਟੀਮ ਅਤੇ ਨਗਰ ਨਿਗਮ ਵੱਲੋਂ ਸ਼ਹਿਰ ਵਿੱਚ ਪਹਿਲ ਦੇ ਆਧਾਰ ‘ਤੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਇਸੇ ਵਿਕਾਸ ਲੜੀ ਤਹਿਤ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਪ੍ਰਧਾਨ ਸ੍ਰੀ ਅਮਰਜੀਤ ਮਹਿਤਾ ਨੇ ਵਾਰਡ ਨੰਬਰ 17 ਵਿੱਚ ਸਥਿਤ ਕੋਰਟ ਰੋਡ ਤੋਂ ਪ੍ਰੀਮਿਕਸ ਦੇ ਕੰਮ ਦੀ ਸ਼ੁਰੂਆਤ ਕਰਵਾਈ।ਇਸ ਮੌਕੇ ਐਮਸੀ ਮੈਡਮ ਊਸ਼ਾ ਗੋਇਲ, ਐਮਸੀ ਮੈਡਮ ਮੀਨਾ ਗੁਪਤਾ, ਸ੍ਰੀ ਪ੍ਰਦੀਪ ਚੋਪੜਾ, ਸ੍ਰੀ ਆਨੰਦ ਗੁਪਤਾ, ਸ੍ਰੀ ਬਲਜੀਤ ਸਿੰਘ ਭੁੱਲਰ, ਸ੍ਰੀ ਨਰੇਸ਼ ਬੱਬੂ, ਸ੍ਰੀ ਸ਼ਾਮ ਲਾਲ ਵਰਮਾ, ਸ੍ਰੀ ਗਾਬਾ, ਸ੍ਰੀ ਵਿਕਰਮ ਵਰਮਾ, ਸ੍ਰੀ ਨਵਨੀਤ ਸਮੇਤ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਮੌਜੂਦ ਸਨ।
ਇਹ ਵੀ ਪੜ੍ਹੋ 👉Punjab Election; AAP ਵੱਲੋਂ 31 ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ, ਦੇਖੋ List
ਕਾਰਜ ਦੀ ਸ਼ੁਰੂਆਤ ਮੌਕੇ ਪੀਸੀਏ ਦੇ ਪ੍ਰਧਾਨ ਸ੍ਰੀ ਅਮਰਜੀਤ ਮਹਿਤਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਅਤੇ ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਦੀ ਅਗਵਾਈ ਵਿੱਚ ਬਠਿੰਡਾ ਸ਼ਹਿਰ ਦੇ ਵਿਕਾਸ ਕਾਰਜਾਂ ਨੂੰ ਨਵੀਂ ਰਫ਼ਤਾਰ ਮਿਲੀ ਹੈ। ਉਨ੍ਹਾਂ ਦੱਸਿਆ ਕਿ ਕਰੀਬ 10 ਸਾਲਾਂ ਦੇ ਲੰਬੇ ਅਰਸੇ ਬਾਅਦ ਬੱਸ ਸਟੈਂਡ ਦੇ ਨੇੜਲੇ ਇਲਾਕਿਆਂ ਦੀਆਂ ਸੜਕਾਂ ਦਾ ਨਵੀਨੀਕਰਨ ਅਤੇ ਸੁੰਦਰੀਕਰਨ ਕੀਤਾ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਕੋਰਟ ਰੋਡ ਤੋਂ ਪ੍ਰੀਮਿਕਸ ਦੇ ਕੰਮ ਦੀ ਸ਼ੁਰੂਆਤ ਹੋ ਚੁੱਕੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਮਿੰਨੀ ਸਕੱਤਰੇਤ ਰੋਡ, ਬੱਸ ਸਟੈਂਡ ਦੇ ਸਾਹਮਣੇ ਅਤੇ ਪਿੱਛੇ ਸਥਿਤ ਇਲਾਕਿਆਂ ਸਮੇਤ ਆਸ-ਪਾਸ ਦੀਆਂ ਸੜਕਾਂ ਨੂੰ ਪੜਾਅਵਾਰ ਢੰਗ ਨਾਲ ਟੋਏ-ਖੱਡਿਆਂ ਤੋਂ ਮੁਕਤ ਕੀਤਾ ਜਾਵੇਗਾ।ਸ੍ਰੀ ਅਮਰਜੀਤ ਮਹਿਤਾ ਨੇ ਕਿਹਾ ਕਿ ਬਿਹਤਰ ਸੜਕਾਂ ਕਿਸੇ ਵੀ ਆਧੁਨਿਕ ਸ਼ਹਿਰ ਦੀ ਪਛਾਣ ਹੁੰਦੀਆਂ ਹਨ। ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਦਾ ਸਪੱਸ਼ਟ ਟੀਚਾ ਬਠਿੰਡਾ ਨੂੰ ਅਜਿਹਾ ਆਧੁਨਿਕ ਸ਼ਹਿਰ ਬਣਾਉਣਾ ਹੈ, ਜਿੱਥੇ ਲੋਕਾਂ ਨੂੰ ਬਿਹਤਰ ਸੜਕਾਂ,ਸਫ਼ਾਈ ਅਤੇ ਬੁਨਿਆਦੀ ਸਹੂਲਤਾਂ ਉਪਲਬਧ ਹੋਣ।
ਪੀਸੀਏ ਦੇ ਪ੍ਰਧਾਨ ਸ੍ਰੀ ਅਮਰਜੀਤ ਮਹਿਤਾ ਨੇ ਕਿਹਾ ਕਿ ਸ਼ਹਿਰ ਦੇ ਵਿਕਾਸ ਲਈ ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਅਤੇ ਉਨ੍ਹਾਂ ਦੀ ਪੂਰੀ ਟੀਮ ਪੂਰੀ ਵਚਨਬੱਧਤਾ ਨਾਲ ਕੰਮ ਕਰ ਰਹੀ ਹੈ। ਨਗਰ ਨਿਗਮ ਵੱਲੋਂ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚ ਸੜਕਾਂ ਦੇ ਨਿਰਮਾਣ ਅਤੇ ਪ੍ਰੀਮਿਕਸ ਦੇ ਕੰਮ ਨੂੰ ਲਗਾਤਾਰ ਅੱਗੇ ਵਧਾਇਆ ਜਾ ਰਿਹਾ ਹੈ, ਜਿਸ ਨਾਲ ਆਉਣ ਵਾਲੇ ਸਮੇਂ ਵਿੱਚ ਬਠਿੰਡਾ ਦੀ ਤਸਵੀਰ ਹੋਰ ਵੀ ਸੁੰਦਰ ਅਤੇ ਆਧੁਨਿਕ ਨਜ਼ਰ ਆਵੇਗੀ।ਉਨ੍ਹਾਂ ਕਿਹਾ, “ਸਾਡਾ ਯਤਨ ਹੈ ਕਿ ਸ਼ਹਿਰ ਦੀਆਂ ਪ੍ਰਮੁੱਖ ਸੜਕਾਂ ਦੇ ਨਾਲ-ਨਾਲ ਹਰੇਕ ਇਲਾਕੇ ਦੀ ਲੋੜ ਅਨੁਸਾਰ ਵਿਕਾਸ ਕਾਰਜ ਕਰਵਾਏ ਜਾਣ। ਕੋਰਟ ਰੋਡ ਅਤੇ ਬੱਸ ਸਟੈਂਡ ਦੇ ਆਸ-ਪਾਸ ਦੇ ਇਲਾਕਿਆਂ ਦੀਆਂ ਸੜਕਾਂ ਜਲਦ ਹੀ ਬਿਹਤਰ ਅਤੇ ਟੋਏ-ਖੱਡਿਆਂ ਤੋਂ ਮੁਕਤ ਨਜ਼ਰ ਆਉਣਗੀਆਂ। ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਦੇ ਆਧੁਨਿਕ ਬਠਿੰਡਾ ਦੇ ਵਿਜ਼ਨ ਨੂੰ ਸਾਕਾਰ ਕਰਨ ਲਈ ਵਿਕਾਸ ਕਾਰਜ ਲਗਾਤਾਰ ਜਾਰੀ ਰਹਿਣਗੇ।”
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।













