ਬਠਿੰਡਾ ’ਚ ਸ਼ੱਕੀ ਹਾਲਾਤ ਵਿਚ ਇੱਕ ਹੋਰ ਨੌਜਵਾਨ ਦੀ ਹੋਈ ਮੌਤ!

Date:

spot_img

ਸਹਾਰਾ ਸੰਸਥਾ ਨੂੰ ਥਾਣਾ ਜੀਆਰਪੀ ਦੇ ਸਾਹਮਣੇ ਲਾਵਰਿਸ ਹਾਲਾਤ ਵਿਚ ਮਿਲੀ ਲਾਸ਼
ਬਠਿੰਡਾ, 30 ਦਸੰਬਰ: ਬਠਿੰਡਾ ਸ਼ਹਿਰ ਵਿਚ ਅੱਜ ਸ਼ੱਕੀ ਹਾਲਾਤ ਵਿਚ ਇੱਕ ਹੋਰ ਨੌਜਵਾਨ ਦੀ ਮੌਤ ਹੋਣ ਦੀ ਸੂਚਨਾ ਮਿਲੀ ਹੈ। ਮ੍ਰਿਤਕ ਨੌਜਵਾਨ ਦੀ ਲਾਸ਼ ਸਥਾਨਕ ਜੀ.ਆਰ.ਪੀ ਥਾਣੇ ਦੇ ਸਾਹਮਣੇ ਤੇਲ ਟੈਂਕਰਾਂ ਕੋਲੋਂ ਮਿਲੀ ਹੈ। ਇਸਦੀ ਸੂਚਨਾ ਮਿਲਣ ’ਤੇ ਸਹਾਰਾ ਜਨ ਸੇਵਾ ਦੀ ਲਾਈਫ ਸੇਵਿੰਗ ਬ੍ਰਿਗੇਡ ਹੈਲਪਲਾਈਨ ਟੀਮ ਦੇ ਮੈਂਬਰ ਮੌਕੇ ’ਤੇ ਪੁੱਜੇ।

ਪ੍ਰਾਈਵੇਟ ਬੱਸ ਓਪਰੇਟਰਾਂ ਵੱਲੋਂ ਨਵੇਂ ਸਾਲ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਤਿੰਨ ਨੂੰ

ਸਹਾਰਾ ਸੰਸਥਾ ਵਲੋਂ ਦਿੱਤੀ ਜਾਣਕਾਰੀ ਮੁਤਾਬਕ ਮ੍ਰਿਤਕ ਨੌਜਵਾਨ ਦੀ ਬਾਂਹ ’ਤੇ ਚਿੱਟੇ ਦਾ ਟੀਕਾ ਲੱਗਾ ਹੋਣ ਦੇ ਨਿਸ਼ਾਨ ਸਨ। ਸੰਭਾਵਨਾ ਜਤਾਈ ਜਾ ਰਹੀ ਹੈ ਕਿ ਇਹ ਮੌਤ ਓਵਰਡੋਜ਼ ਕਾਰਨ ਹੋਈ ਹੋਵੇਗੀ। ਸਹਾਰਾ ਟੀਮ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਹਸਪਤਾਲ ਪਹੁੰਚਾਇਆ। ਮ੍ਰਿਤਕ ਨੌਜਵਾਨ ਨਿਹਾਜ ਮੁਹੰਮਦ ਦੇ ਅਹਾਤੇ ’ਚ ਰਹਿੰਦਾ ਸੀ। ਦਸਿਆ ਜਾ ਰਿਹਾ ਹੈ ਕਿ ਉਹ ਬੇਰੁਜਗਾਰ ਸੀ ਤੇ ਉਸਦਾ ਹਾਲੇ ਵਿਆਹ ਵੀ ਨਹੀਂ ਹੋਇਆ ਸੀ। ਘਟਨਾ ਦੀ ਜੀਆਰਪੀ ਪੁਲਿਸ ਵਲੋਂ ਜਾਂਚ ਕੀਤੀ ਜਾ ਰਹੀ ਹੈ।

 

LEAVE A REPLY

Please enter your comment!
Please enter your name here

spot_img

Share post:

Popular

More like this
Related

DGP Gaurav Yadav ਨੇ ਨਵਾਂ ‘ਸਾਂਝ ਸਿਟੀਜ਼ਨ ਪੋਰਟਲ’ ਕੀਤਾ ਲਾਂਚ, ਮਹਿਲਾ ਪੁਲਿਸ ਮੁਲਾਜ਼ਮਾਂ ਲਈ 93 ਈ-ਸਕੂਟਰਾਂ ਨੂੰ ਦਿਖਾਈ ਹਰੀ ਝੰਡੀ

👉ਨਾਗਰਿਕ-ਕੇਂਦ੍ਰਿਤ ਪੋਰਟਲ ਵਿੱਚ ਆਧਾਰ-ਸਮਰੱਥ ਈ-ਕੇਵਾਈਸੀ, ਕਿਊਆਰ-ਪ੍ਰਮਾਣਿਤ ਸਰਟੀਫਿਕੇਟ, ਕਾਰਜ ਰਹਿਤ...