ਬਠਿੰਡਾ, 24 ਜਨਵਰੀ: SSD Girls College ਵਿਖੇ ਕਾਲਜ ਪ੍ਰਿੰਸੀਪਲ ਡਾ. ਨੀਰੂ ਗਰਗ ਦੀ ਅਗਵਾਈ ਹੇਠ ਬੱਡੀਜ਼ ਪ੍ਰੋਗਰਾਮ ਦੇ ਨੋਡਲ ਆਫਸਰ ਮੈਡਮ ਨੇਹਾ ਭੰਡਾਰੀ, ਐਨ. ਐਸ.ਐਸ. ਯੂਨਿਟਾਂ, ਰੈੱਡ ਰਿਬਨ ਕਲੱਬਾਂ ਦੇ ਪ੍ਰੋਗਰਾਮ ਅਫਸਰਾਂ ਡਾ. ਸਿਮਰਜੀਤ ਕੌਰ ਅਤੇ ਮੈਡਮ ਗੁਰਮਿੰਦਰ ਜੀਤ ਕੌਰ ਦੀ ਸਰਪ੍ਰਸਤੀ ਹੇਠ ਨਸ਼ਾ ਵਿਰੋਧੀ ਰੈਲੀ ਕੱਢੀ ਗਈ ਜਿਸ ਨੂੰ ਕਾਲਜ ਪ੍ਰਿੰਸੀਪਲ ਵੱਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।
ਇਹ ਵੀ ਪੜ੍ਹੋ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਦੀ ਸਰਵੋਤਮ ਇਲੈਕਸ਼ਨ ਪ੍ਰੈਕਟਿਸ ਪੁਰਸਕਾਰʼ ਲਈ ਚੋਣ
ਇਸ ਵਿੱਚ 80 ਵਲੰਟੀਅਰਾਂ ਨੇ ਭਾਗ ਲਿਆ ਰੈਲੀ ਦੌਰਾਨ ਵਲੰਟੀਅਰਾਂ ਨੇ ਵੱਖ-ਵੱਖ ਨਾਅਰੇ ‘ਨਸ਼ਾ ਛੱਡੋ, ਕੋਹੜ ਵੱਡੋ’, ‘ਜਾਗੋ-ਜਾਗੋ ਨਸ਼ੇ ਤਿਆਗੋ’ ਆਦਿ ਨਾਅਰਿਆਂ ਰਾਂਹੀ ਨਸ਼ਾ ਵਿਰੋਧੀ ਜਾਗਰੂਕਤਾ ਫੈਲਾਈ। ਕਾਲਜ ਪ੍ਰਧਾਨ ਐਡਵੋਕੇਟ ਸੰਜੇ ਗੋਇਲ, ਜਨਰਲ ਸਕੱਤਰ ਵਿਕਾਸ ਗਰਗ ਅਤੇ ਕਾਰਜਕਾਰੀ ਕਮੇਟੀ ਵੱਲੋਂ ਸਮਾਜ ਵਿੱਚ ਫੈਲੀਆਂ ਨਸ਼ੇ ਵਰਗੀਆਂ ਬੁਰਾਈਆਂ ਨੂੰ ਖਤਮ ਕਰਨ ਲਈ ਕੀਤੇ ਗਏ ਯਤਨਾਂ ਦੀ ਸ਼ਲਾਘਾ ਕੀਤੀ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite