ਸਰਹੱਦ ਪਾਰੋਂ ਡਰੱਗ ਤਸਕਰੀ ਨਾਲ ਨਜਿੱਠਣ ਲਈ ਪੰਜਾਬ ਪੁਲਿਸ ਨੂੰ ਅਤਿ-ਆਧੁਨਿਕ ਐਂਟੀ-ਡਰੋਨ ਤਕਨਾਲੋਜੀ ਮੁਹੱਈਆ ਕਰਵਾਈ ਜਾਵੇਗੀ: ਹਰਪਾਲ ਸਿੰਘ ਚੀਮਾ
ਸਰਕਾਰ ਦੀ ਪਹਿਲਕਦਮੀ ਸੂਬੇ ਦੀ ਦੂਸਰੀ ਰੱਖਿਆ ਪੰਕਤੀ ਨੂੰ ਹੋਰ ਮਜ਼ਬੂਤ ਕਰਨ ‘ਤੇ ਕੇਂਦਰਤ: ਅਮਨ ਅਰੋੜਾ
Mohali News:‘ਯੁੱਧ ਨਸ਼ੇ ਦੇ ਵਿਰੁੱਧ’ ਮੁਹਿੰਮ ਦੀ ਅਗਵਾਈ ਕਰਨ ਲਈ ਬਣਾਈ ਗਈ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਵਿੱਢੀ ਗਈ ਫੈਸਲਾਕੁੰਨ ਜੰਗ ਤਹਿਤ ਪੰਜਾਬ ਪੁਲਿਸ ਨੂੰ ਜਲਦ ਹੀ ਸਰਹੱਦ ਪਾਰ ਤੋਂ ਹੁੰਦੀ ਨਸ਼ਿਆਂ ਦੀ ਤਸਕਰੀ ਨੂੰ ਨੱਥ ਪਾਉਣ ਲਈ ਅਤਿ ਆਧੁਨਿਕ ਐਂਟੀ-ਡਰੋਨ ਤਕਨਾਲੋਜੀ ਮੁਹੱਈਆ ਕਰਵਾਈ ਜਾਵੇਗੀ।ਉਨ੍ਹਾਂ ਇਹ ਐਲਾਨ ਪੰਜਾਬ ਪੁਲਿਸ ਵੱਲੋਂ ਪੀਸੀਏ ਸਟੇਡੀਅਮ, ਮੁੱਲਾਂਪੁਰ ਵਿਖੇ ਕੀਤਾ ਜਿੱਥੇ ਜਨਤਕ ਅਤੇ ਨਿੱਜੀ ਖੇਤਰ ਦੀਆਂ ਤਿੰਨ ਕੰਪਨੀਆਂ ਨੇ ਆਪਣੀਆਂ ਅਤਿ-ਆਧੁਨਿਕ ਐਂਟੀ-ਡਰੋਨ ਤਕਨੀਕਾਂ ਦਾ ਪ੍ਰਦਰਸ਼ਨ ਕੀਤਾ। ਇਸ ਮੌਕੇ ਕੈਬਨਿਟ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਅਤੇ ਅਮਨ ਅਰੋੜਾ, ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ, ਗੌਰਵ ਯਾਦਵ ਅਤੇ ਸੀਨੀਅਰ ਸਿਵਲ ਅਤੇ ਪੁਲਿਸ ਅਧਿਕਾਰੀ ਹਾਜ਼ਰ ਸਨ।
ਇਹ ਵੀ ਪੜ੍ਹੋ ਮੁੱਖ ਮੰਤਰੀ ਦਾ ਐਲਾਨ;ਭ੍ਰਿਸ਼ਟ ਅਫਸਰਾਂ ਅੱਗੇ ਨਹੀਂ ਝੁਕਾਂਗੇ
ਇਸ ਮੌਕੇ ਮੀਡੀਆ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਤਿੰਨੋਂ ਕੰਪਨੀਆਂ ਨੇ ਪਾਕਿਸਤਾਨ ਨਾਲ ਲੱਗਦੀ ਚੁਣੌਤੀਪੂਰਨ ਸਰਹੱਦ ‘ਤੇ ਨਸ਼ੀਲੇ ਪਦਾਰਥਾਂ, ਹਥਿਆਰਾਂ ਅਤੇ ਵਿਸਫੋਟਕਾਂ ਦੀ ਸਰਹੱਦ ਪਾਰੋਂ ਡਰੋਨਾਂ ਰਾਹੀ ਹੋ ਰਹੀ ਤਸਕਰੀ ਨੂੰ ਰੋਕਣ ਲਈ ਤਿਆਰ ਕੀਤੀਆਂ ਗਈਆਂ ਆਪਣੀਆਂ ਆਧੁਨਿਕ ਤਕਨੀਕਾਂ ਦਾ ਪ੍ਰਦਰਸ਼ਨ ਕੀਤਾ ਹੈ। ਉਨ੍ਹਾਂ ਕਿਹਾ ਕਿ ਇੰਨ੍ਹਾਂ ਕੰਪਨੀਆਂ ਵੱਲੋਂ ਪ੍ਰਦਰਸ਼ਤ ਕੀਤੀਆਂ ਗਈਆਂ ਐਂਟੀ-ਡ੍ਰੋਨ ਤਕਨਾਲੋਜੀਆਂ ਵਿੱਚ ਪੋਰਟੇਬਲ, ਮੋਬਾਈਲ ਅਤੇ ਸਟੇਸ਼ਨਰੀ ਤਕਨੀਕਾਂ ਸ਼ਾਮਲ ਸਨ ਅਤੇ ਹਰੇਕ ਤਕਨੀਕ ਡਰੋਨ ਨੂੰ ਵੱਖ-ਵੱਖ ਦੂਰੀਆਂ ‘ਤੇ ਵੇਖਣ ਅਤੇ ਰੋਕਣ ਦੇ ਸਮਰੱਥ ਹੈ। ਉਨ੍ਹਾਂ ਕਿਹਾ ਕਿ ਇਹ ਤਕਨਾਲੋਜੀਆਂ ਡਰੋਨ ਨੂੰ ਹਵਾ ਵਿੱਚ ਹੀ ਰੋਕਣ ਅਤੇ ਡੇਗਣ ਲਈ ਇਸ ਤਰਾਂ ਤਿਆਰ ਕੀਤੀਆਂ ਗਈਆਂ ਹਨ ਕਿ ਸਰਹੱਦ ਪਾਰ ਤੋਂ ਡਰੱਗ ਸਪਲਾਈ ਨੂੰ ਤੋੜਿਆ ਜਾ ਸਕੇ।
ਇਹ ਵੀ ਪੜ੍ਹੋ Bikram Majithia ਦੀਆਂ ਮੁਸ਼ਕਿਲਾਂ ਵਧੀਆਂ; Drug Case ’ਚ ਸੁਪਰੀਮ ਕੋਰਟ ਵੱਲੋਂ ਸਿੱਟ ਅੱਗੇ ਪੇਸ਼ ਹੋਣ ਦੇ ਹੁਕਮ
ਉਨ੍ਹਾਂ ਕਿਹਾ ਕਿ ਇਹ ਪਹਿਲਕਦਮੀ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਖ਼ਤਮ ਕਰਨ ਦੇ ਉਦੇਸ਼ ਨਾਲ ਰਾਜ ਸਰਕਾਰ ਵੱਲੋਂ ਵਿੱਢੀ ਗਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਮਜ਼ਬੂਤ ਕਰੇਗੀ।ਜਨਤਕ ਜਾਂ ਨਿੱਜੀ ਖੇਤਰ ਤੋਂ ਨਵੀਨਤਮ ਡਰੋਨ ਵਿਰੋਧੀ ਤਕਨਾਲੋਜੀ ਪ੍ਰਾਪਤ ਕਰਨ ਦੀ ਇਜਾਜ਼ਤ ਦੇਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਪੁਲਿਸ ਦੇ ਮਾਹਿਰ ਕੇਂਦਰੀ ਸੁਰੱਖਿਆ ਏਜੰਸੀਆਂ ਨਾਲ ਸਲਾਹ-ਮਸ਼ਵਰਾ ਕਰਕੇ ਜਲਦੀ ਹੀ ਲੋੜੀਂਦੀ ਪ੍ਰਣਾਲੀ ਅਤੇ ਸਾਜੋ-ਸਮਾਨ ਦੀ ਖਰੀਦ ਨੂੰ ਅੰਤਿਮ ਰੂਪ ਦੇਣਗੇ।ਇਸ ਦੌਰਾਨ ਪੱਤਰਕਾਰਾਂ ਦੇ ਸਵਾਲ ਦਾ ਜਵਾਬ ਦਿੰਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਨੇ ਕਿਹਾ ਕਿ ਨਸ਼ਿਆਂ ਅਤੇ ਹਥਿਆਰਾਂ ਦੀ ਸਰਹੱਦ ਪਾਰ ਤੋਂ ਹੋਣ ਵਾਲੀ ਤਸਕਰੀ ਨੂੰ ਰੋਕਣਾ ਕੇਂਦਰ ਸਰਕਾਰ ਦੀ ਮੁੱਢਲੀ ਜ਼ਿੰਮੇਵਾਰੀ ਹੈ ਕਿਉਂਕਿ ਕੌਮਾਂਤਰੀ ਸਰਹੱਦ ਦੇ ਨਾਲ ਲੱਗਦੇ 50 ਕਿਲੋਮੀਟਰ ਦਾ ਇਲਾਕਾ ਬੀ.ਐਸ.ਐਫ ਦੇ ਅਧਿਕਾਰ ਖੇਤਰ ਵਿੱਚ ਆਉਂਦਾ ਹੈ ਪਰ ਹੁਣ ਤੱਕ ਉਨ੍ਹਾਂ ਵੱਲੋਂ ਕੀਤੀਆਂ ਕੋਸ਼ਿਸ਼ਾਂ ਵਿੱਚ 100 ਫੀਸਦੀ ਕਾਮਯਾਬੀ ਨਹੀਂ ਮਿਲੀ।
ਇਹ ਵੀ ਪੜ੍ਹੋ ਨਵੇਂ ਸਿਰਿਓ ਹੋਵੇਗੀ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ;ਨਿਗਰਾਨ ਕਮੇਟੀ ਨੇ ਕੀਤਾ ਐਲਾਨ
ਉਨ੍ਹਾਂ ਕਿਹਾ ਕਿ ਇਸ ਪਹਿਲਕਦਮੀ ਦਾ ਉਦੇਸ਼ ਸਰਹੱਦ ਪਾਰ ਤੋਂ ਅੱਤਵਾਦ, ਖਾਸ ਕਰਕੇ ਨਾਰਕੋਟੈਰੋਰਿਜ਼ਮ ਦੀਆਂ ਨਾਪਾਕ ਕੋਸ਼ਿਸ਼ਾਂ ਦਾ ਪ੍ਰਭਾਵਸ਼ਾਲੀ ਢੰਗ ਨਾਲ ਮੁਕਾਬਲਾ ਕਰਨ ਲਈ ਸੂਬੇ ਦੀ ਦੂਜੀ ਰੱਖਿਆ ਪੰਕਤੀ ਨੂੰ ਹੋਰ ਮਜ਼ਬੂਤ ਕਰਨਾ ਹੈ।ਉਨ੍ਹਾਂ ਕਿਹਾ ਕਿ ਸੂਬੇ ਨੇ ਨਸ਼ਾ ਤਸਕਰਾਂ ਵਿਰੁੱਧ ਆਰ ਪਾਰ ਦੀ ਲੜਾਈ ਲਈ ਰਣਨੀਤੀ ਤਿਆਰ ਕੀਤੀ ਹੈ ਅਤੇ ਭਰੋਸਾ ਦਿਵਾਇਆ ਕਿ ਪੰਜਾਬ ਦੇ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਵਿੱਚ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਅੱਗੇ ਕਿਹਾ ਕਿ ਸੂਬੇ ਵਿੱਚੋਂ ਨਸ਼ਿਆਂ ਦੇ ਕਾਰੋਬਾਰ ਨੂੰ ਜੜ੍ਹੋਂ ਖ਼ਤਮ ਕਰਨ ਦੀ ਇਹ ਮੁਹਿੰਮ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਸੋਚ ਅਨੁਸਾਰ ਚਲਾਈ ਜਾ ਰਹੀ ਹੈ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite
ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।
Share the post "Anti-Drug Cabinet ਸਬ-ਕਮੇਟੀ ਨੇ ਸਰਹੱਦ ਪਾਰ ਤੋਂ ਨਸ਼ਾ ਤਸਕਰੀ ਨਾਲ ਨਜਿੱਠਣ ਲਈ ਐਂਟੀ ਡਰੋਨ ਤਕਨਾਲੋਜੀ ਦੇ ਲਏ ਟ੍ਰਾਇਲ"