👉ਅੰਤਿਮ ਵਿਦਾਈ ਦੇਣ ਲਈ ਹਜ਼ਾਰਾਂ ਦੀ ਤਾਦਾਦ ਵਿੱਚ ਸੰਗਤਾਂ ਜੁੜੀਆਂ
👉ਪੁਲਿਸ ਨੇ ਕੀਤੇ ਹੋਏ ਸਨ ਭਾਰੀ ਸੁਰੱਖਿਆ ਪ੍ਰਬੰਧ
Mansa News:ਨਸ਼ਾ ਵਿਰੋਧੀ ਮੁਹਿੰਮ ਚਲਾਉਣ ਵਾਲੇ ਆਗੂ ਪਰਵਿੰਦਰ ਸਿੰਘ ਝੋਟਾ ਦਾ ਅੰਤਿਮ ਸਸਕਾਰ ਐਤਵਾਰ ਨੂੰ ਉਨ੍ਹਾਂ ਦੇ ਜੱਦੀ ਖੇਤ ਵਿੱਚ ਭਾਵਨਾਵਾਂ ਅਤੇ ਗਹਿਰੇ ਸੋਗ ਦੇ ਮਾਹੌਲ ਵਿੱਚ ਕਰ ਦਿੱਤਾ ਗਿਆ। ਇਸ ਘਟਨਾ ਤੋਂ ਬਾਅਦ ਬਣੇ ਤਣਾਅ ਅਤੇ ਲੰਮੇ ਸੰਘਰਸ਼ ਤੋਂ 26 ਦਿਨਾਂ ਬਾਅਦ ਹੋਏ ਇਸ ਸਸਕਾਰ ਮੌਕੇ ਪੰਜਾਬ ਭਰ ਤੋਂ ਵੱਡੀ ਗਿਣਤੀ ਵਿੱਚ ਲੋਕ, ਸਮਾਜਿਕ ਆਗੂ ਅਤੇ ਪਰਿਵਾਰਕ ਮੈਂਬਰ ਹਾਜ਼ਰ ਸਨ।ਪ੍ਰਾਪਤ ਵੇਰਵਿਆਂ ਮੁਤਾਬਿਕ ਮ੍ਰਿਤਕ ਦੇਹ ਸਵੇਰੇ ਛੇ ਵਜੇ ਪੀਜੀਆਈ ਚੰਡੀਗੜ੍ਹ ਤੋਂ ਇੱਕ ਵਿਸ਼ਾਲ ਕਾਫ਼ਲੇ ਦੇ ਰੂਪ ਵਿੱਚ ਰਵਾਨਾ ਹੋਈ। ਜਦੋਂ ਦੇਹ ਘਰ ਪਹੁੰਚੀ ਤਾਂ ਵੱਡੀ ਗਿਣਤੀ ਵਿੱਚ ਇਕੱਠੇ ਹੋਏ ਲੋਕਾਂ ਨੇ ਅੰਤਿਮ ਦਰਸ਼ਨ ਕੀਤੇ। ਇਸ ਪੂਰੇ ਘਟਨਾਕ੍ਰਮ ਦੌਰਾਨ ਅਮਨ-ਕਾਨੂੰਨ ਅਤੇ ਸ਼ਾਂਤੀ ਬਣਾਈ ਰੱਖਣ ਲਈ ਪੁਲਿਸ ਪ੍ਰਸ਼ਾਸਨ ਵੱਲੋਂ ਸੁਰੱਖਿਆ ਦੇ ਬੇਹੱਦ ਸਖ਼ਤ ਪ੍ਰਬੰਧ ਕੀਤੇ ਗਏ ਸਨ।
ਇਹ ਵੀ ਪੜ੍ਹੋ Bathinda ‘ਚ ਦੀਵਾਲੀ ਦੀ ਤੜਕਸਾਰ ਵਾਪਰਿਆਂ ਵੱਡਾ ਹਾਦਸਾ; ਸੁੱਤੇ ਪਏ ਝੁੱਗੀ-ਝੋਪੜੀ ਵਾਲਿਆਂ ‘ਤੇ ਕਾਰ ਚੜ੍ਹੀ
ਜ਼ਿਕਰਯੋਗ ਹੈ ਕਿ ਬੀਤੇ 13 ਅਕਤੂਬਰ ਨੂੰ ਅਸ਼ਵਨੀ ਕੁਮਾਰ ਨਾਂ ਦੇ ਮੈਡੀਕਲ ਸਟੋਰ ਮਾਲਕ ਵੱਲੋਂ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੀ ਘਟਨਾ ਵਾਪਰੀ ਸੀ। ਇਸ ਦੁਖਦਾਈ ਕਾਂਡ ਤੋਂ ਬਾਅਦ ਪਰਿਵਾਰ ਅਤੇ ਇਨਸਾਫ਼ ਦੀ ਮੰਗ ਕਰ ਰਹੀ ਐਕਸ਼ਨ ਕਮੇਟੀ ਵੱਲੋਂ ਲਗਾਤਾਰ ਧਰਨੇ ਪ੍ਰਦਰਸ਼ਨ ਕੀਤੇ ਜਾ ਰਹੇ ਸਨ। ਬੀਤੀ ਚਾਰ ਨਵੰਬਰ ਨੂੰ ਪੰਜਾਬ ਸਰਕਾਰ ਅਤੇ ਐਕਸ਼ਨ ਕਮੇਟੀ ਵਿਚਕਾਰ ਹੋਈ ਅਹਿਮ ਸਹਿਮਤੀ ਤੋਂ ਬਾਅਦ ਮ੍ਰਿਤਕ ਦੇਹ ਦਾ ਪੋਸਟਮਾਰਟਮ ਕਰਵਾਉਣ ਅਤੇ ਅੰਤਿਮ ਸਸਕਾਰ ਕਰਨ ਦਾ ਫ਼ੈਸਲਾ ਲਿਆ ਗਿਆ ਸੀ।ਸਰਕਾਰ ਨਾਲ ਹੋਏ ਇਸ ਸਮਝੌਤੇ ਤਹਿਤ ਪੀੜਤ ਪਰਿਵਾਰ ਨੂੰ ਵਿੱਤੀ ਸਹਾਇਤਾ ਅਤੇ ਨੌਕਰੀ ਦੇਣ ਦਾ ਐਲਾਨ ਕੀਤਾ ਗਿਆ ਹੈ। ਇਸ ਤੋਂ ਇਲਾਵਾ ਪਰਮਿੰਦਰ ਸਿੰਘ ਝੋਟਾ ਦੀ ਯਾਦਗਾਰ ਸਥਾਪਤ ਕਰਨ ਅਤੇ ਉਨ੍ਹਾਂ ਦੇ ਨਾਂ ਉੱਤੇ ਇੱਕ ਟਰੋਮਾ ਸੈਂਟਰ ਬਣਾਉਣ ਦੀਆਂ ਮੰਗਾਂ ਨੂੰ ਵੀ ਸਰਕਾਰ ਵੱਲੋਂ ਪ੍ਰਵਾਨ ਕਰ ਲਿਆ ਗਿਆ ਹੈ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।













