👉ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕੁਰੂਸ਼ੇਤਰ ਦੇ ਜੋਤੀਸਰ ਤੀਰਥ ‘ਤੇ ਕੀਤੀ ਪੂਜਾ ਅਰਚਨਾ, ਮਹਾਭਾਰਤ ਅਨੁਭਵ ਕੇਂਦਰ ਦਾ ਕੀਤਾ ਨਿਰੀਖਣ
👉ਝੋਨੇ ਦੀ ਖਰੀਦ ਦੇ ਸੀਜ਼ਨ ਵਿੱਚ ਕਿਸਾਨਾਂ ਨੂੰ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ
Haryana News : ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਵਿਸ਼ਵ ਦਾ ਕੋਈ ਵੀ ਨਾਗਰਿਕ ਜੇਕਰ ਮਹਾਭਾਰਤ ਦੀ ਕਥਾ ਨੂੰ ਆਧੁਨਿਕ ਤਕਨੀਕ ਰਾਹੀਂ ਆਪਣੇ ਸਾਹਮਣੇ ਜੀਵਤ ਦੇਖਣਾ ਚਾਹੁੰਦਾ ਹੈ, ਤਾਂ ਉਹ ਕੁਰੂਸ਼ੇਤਰ ਦੇ ਜੋਤੀਸਰ ਸਥਿਤ ਮਹਾਭਾਰਤ ਅਨੁਭਵ ਕੇਂਦਰ ਵਿੱਚ ਆਵੇ। ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਇਸ ਮਹਾਭਾਰਤ ਅਨੁਭਵ ਕੇਂਦਰ ਦਾ ਉਦਘਾਟਨ ਕੀਤਾ ਸੀ। ਮਹਾਭਾਰਤ ਅਤੇ ਭਗਵਦਗੀਤਾ ਦੀ ਅਮੀਰ ਵਿਰਾਸਤ ਨੂੰ ਸਮਰਪਿਤ ਇਹ ਮਹਾਭਾਰਤ ਅਨੁਭਵ ਕੇਂਦਰ ਹਰਿਆਣਾ ਦੇ ਨਾਲ-ਨਾਲ ਦੇਸ਼ ਦੇ ਪ੍ਰਮੁੱਖ ਸੱਭਿਆਚਾਰਕ ਅਤੇ ਸੈਰ-ਸਪਾਟਾ ਸਥਾਨਾਂ ਵਿੱਚ ਆਪਣੀ ਪਛਾਣ ਬਣਾ ਰਿਹਾ ਹੈ।ਮੁੱਖ ਮੰਤਰੀ ਸ਼ੁੱਕਰਵਾਰ ਨੂੰ ਜੋਤੀਸਰ ਦੇ ਮਹਾਭਾਰਤ ਅਨੁਭਵ ਕੇਂਦਰ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ।
ਇਹ ਵੀ ਪੜ੍ਹੋ 👉ਚਮਕੌਰ ਸਾਹਿਬ ਦੀ ਪਵਿੱਤਰ ਧਰਤੀ ਤਿਆਗ, ਸਾਹਸ ਅਤੇ ਸੇਵਾ ਦੀ ਜਿਉਂਦੀ-ਜਾਗਦੀ ਪਾਠਸ਼ਾਲਾ: ਮੁੱਖ ਮੰਤਰੀ
ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਜੋਤੀਸਰ ਤੀਰਥ ‘ਤੇ ਮੱਥਾ ਟੇਕਿਆ, ਵਿਧੀ-ਪੂਰਵਕ ਪੂਜਾ ਅਰਚਨਾ ਕਰਕੇ ਪ੍ਰਦੇਸ਼ ਦੀ ਸੁੱਖ-ਸ਼ਾਂਤੀ ਅਤੇ ਖੁਸ਼ਹਾਲੀ ਦੀ ਕਾਮਨਾ ਕੀਤੀ। ਮੁੱਖ ਮੰਤਰੀ ਨੇ ਸ੍ਰੀ ਕ੍ਰਿਸ਼ਨ ਅਤੇ ਰਾਧਾ ਬਣੇ ਬੱਚਿਆਂ ਨੂੰ ਪਿਆਰ ਦਿੱਤਾ।ਸ੍ਰੀ ਨਾਇਬ ਸਿੰਘ ਸੈਣੀ ਨੇ ਮਹਾਭਾਰਤ ਅਨੁਭਵ ਕੇਂਦਰ ਦਾ ਨਿਰੀਖਣ ਕੀਤਾ। ਮੁੱਖ ਮੰਤਰੀ ਨੇ ਡੈਪਟੀ ਕਮਿਸ਼ਨਰ ਵਿਸ਼ਰਾਮ ਕੁਮਾਰ ਮੀਣਾ ਨੂੰ ਜ਼ਰੂਰੀ ਦਿਸ਼ਾ-ਨਿਰਦੇਸ਼ ਦਿੱਤੇ। ਇਸ ਤੋਂ ਬਾਅਦ ਗੀਤਾ ਗਿਆਨ ਸੰਸਥਾਨਮ ਪਰਿਸਰ ਵਿੱਚ ਗੀਤਾ ਮਨੀਸ਼ੀ ਗਿਆਨਾਨੰਦ ਮਹਾਰਾਜ ਦੀ ਕਥਾ ਵਿੱਚ ਸ਼ਿਰਕਤ ਕੀਤੀ।ਮੁੱਖ ਮੰਤਰੀ ਨੇ ਕਿਹਾ ਕਿ ਮਹਾਭਾਰਤ ਅਨੁਭਵ ਕੇਂਦਰ ਦਾ ਉਦੇਸ਼ ਮਹਾਭਾਰਤ ਦੀ ਮਹਾਂਕਾਵਿ ਕਥਾ ਅਤੇ ਭਗਵਦਗੀਤਾ ਦੀਆਂ ਕਾਲਜਈ ਸਿੱਖਿਆਵਾਂ ਨੂੰ ਰਵਾਇਤੀ ਕਹਾਣੀ ਸੁਣਾਉਣ ਅਤੇ ਆਧੁਨਿਕ ਤਕਨੀਕ ਦੇ ਸੁਮੇਲ ਨਾਲ ਲੋਕਾਂ ਤੱਕ ਪਹੁੰਚਾਉਣਾ ਹੈ।
ਇਹ ਵੀ ਪੜ੍ਹੋ 👉CM Nayab Singh Saini ਨੇ ਪੰਜਾਬ ਵਿੱਚ ਗੁਰਦੁਆਰਾ ਸਾਹਿਬ ਅਤੇ ਪੁਰਾਤਨ ਸ਼ਿਵ ਮੰਦਰ ਵਿੱਚ ਟੇਕਿਆ ਮੱਥਾ
ਉਨ੍ਹਾਂ ਕਿਹਾ ਕਿ ਇਹ ਕੇਂਦਰ ਲਗਭਗ 17 ਏਕੜ ਵਿੱਚ ਫੈਲਿਆ ਹੋਇਆ ਹੈ ਅਤੇ ਇਸ ਵਿੱਚ ਇੱਕ ਲੱਖ ਵਰਗ ਫੁੱਟ ਤੋਂ ਵੱਧ ਇਨਡੋਰ ਥਾਂ ਹੈ।ਸ੍ਰੀ ਨਾਇਬ ਸਿੰਘ ਸੈਣੀ ਨੇ ਪੱਤਰਕਾਰਾਂ ਦੇ ਸਵਾਲ ਦਾ ਜਵਾਬ ਦਿੰਦਿਆਂ ਕਿਹਾ ਕਿ ਸੂਬਾ ਸਰਕਾਰ ਲਗਾਤਾਰ ਕੇਂਦਰ ਸਰਕਾਰ ਦੇ ਸੰਪਰਕ ਵਿੱਚ ਹੈ। ਕਿਸਾਨਾਂ ਦੇ ਝੋਨੇ ਦੀ ਖਰੀਦ ਵੀ ਕੀਤੀ ਜਾਵੇਗੀ। ਜਿਸ ਝੋਨੇ ਦੀ ਫਸਲ ਵਿੱਚ ਜ਼ਿਆਦਾ ਨਮੀ ਹੁੰਦੀ ਹੈ, ਉਸ ਨਾਲ ਆੜ੍ਹਤੀਏ ਅਤੇ ਏਜੰਸੀ ਨੂੰ ਸਮੱਸਿਆ ਹੁੰਦੀ ਹੈ। ਨਿਰਧਾਰਤ ਨਮੀ ਦੇ ਪੈਰਾਮੀਟਰ ਦੇ ਤਹਿਤ ਝੋਨਾ ਲੈ ਕੇ ਆਓ। ਕਿਸਾਨਾਂ ਨੂੰ ਫਸਲ ਖਰੀਦ ਦੇ ਸੀਜ਼ਨ ਵਿੱਚ ਕਿਸੇ ਵੀ ਪ੍ਰਕਾਰ ਦੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ।ਇਸ ਮੌਕੇ ਸਾਬਕਾ ਰਾਜ ਮੰਤਰੀ ਸੁਭਾਸ਼ ਸੁਧਾ, ਡੈਪਟੀ ਕਮਿਸ਼ਨਰ ਵਿਸ਼ਰਾਮ ਕੁਮਾਰ ਮੀਣਾ, ਪੁਲਿਸ ਕਮਿਸ਼ਨਰ ਚੰਦਰ ਮੋਹਨ ਸਮੇਤ ਹੋਰ ਪਤਵੰਤੇ ਨਾਗਰਿਕ ਮੌਜੂਦ ਸਨ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।




