spot_img
spot_img

ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਐਡਵੋਕੇਟ ਧਾਮੀ ਨੂੰ ਆਪਣਾ ਅਸਤੀਫ਼ਾ ਵਾਪਸ ਲੈਣ ਦੀ ਅਪੀਲ

Date:

spot_img

Amritsar News: ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਵੀਰ ਸਿੰਘ ਨੇ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਤੋਂ ਅਸਤੀਫ਼ਾ ਦੇਣ ਵਾਲੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਆਪਣਾ ਅਸਤੀਫ਼ਾ ਵਾਪਸ ਲੈਣ ਦੀ ਅਪੀਲ ਕੀਤੀ ਹੈ। ਉਨ੍ਹਾਂ ਇਸ ਫੈਸਲੇ ਨੂੰ ਦੁਖਦਾਈ ਕਰਾਰ ਦਿੰਦਿਆਂ ਕਿਹਾ ਕਿ ਉਹ ਮੁੜ ਆਪਣੀ ਜਿੰਮੇਵਾਰੀ ਸੰਭਾਲਣ ਅਤੇ ਅਗਲਾ ਕੰਮ ਸ਼ੁਰੂ ਕਰ ਦੇਣ। ਇਸਦੇ ਨਾਲ ਹੀ ਜਥੇਦਾਰ ਸਾਹਿਬ ਨੇ ਧਾਮੀ ਨੂੰ ਆਪਣੀ ਨੈਤਿਕ ਜਿੰਮੇਵਾਰੀ ਤੇ ਧਾਰਮਿਕ ਫ਼ਰਜ਼ ਸਮਝਦਿਆਂ ਸ਼੍ਰੀ ਅਕਾਲ ਤਖ਼ਤ ਸਾਹਿਬ ਵੱਲੋਂ2 ਦਸੰਬਰ ਨੂੰ ਸੁਣਾਏ ਫੈਸਲੇ ਨੂੰ ਇੰਨ-ਬਿੰਨ ਲਾਗੂ ਕਰਦਿਆਂ 7 ਮੈਂਬਰੀ ਕਮੇਟੀ ਨੂੰ ਕਾਰਜ਼ਸੀਲ ਕਰਨ।

ਇਹ ਵੀ ਪੜ੍ਹੋ ਕਿਸਾਨਾਂ ਤੇ ਕੇਂਦਰ ਵਿਚਕਾਰ ਚੰਡੀਗੜ੍ਹ ’ਚ ਮੀਟਿੰਗ ਅੱਜ, ਕੇਂਦਰੀ ਖੇਤੀਬਾੜੀ ਮੰਤਰੀ ਹੋਣਗੇ ਸ਼ਾਮਲ

ਧਾਮੀ ਦੇ ਅਸਤੀਫ਼ੇ ਪਿੱਛੇ ਕੋਈ ਦਬਾਅ ਹੋਣ ਸਬੰਧੀ ਟਿੱਪਣੀ ਕਰਦਿਆਂ ਜਥੈਦਾਰ ਸਾਹਿਬ ਨੇ ਕਿਹਾ ਇਹ ਸੰਭਵ ਹੋ ਸਕਦਾ ਹੈ। ਉਨ੍ਹਾਂ ਬੀਤੇ ਕੱਲ ਸ਼੍ਰੋਮਣੀ ਕਮੇਟੀ ਦੀ ਅੰਤ੍ਰਿਗ ਕਮੇਟੀ ਨਾਲ ਹੋਈ ਮੁਲਾਕਾਤ ’ਤੇ ਟਿੱਪਣੀ ਕਰਦਿਆਂ ਕਿਹਾ ਕਿ ਇਹ ਸਪੱਸ਼ਟ ਹੈ ਕਿ ਇਸ ਕਮੇਟੀ ਕੋਲ ਜਥੇਦਾਰ ਸਾਹਿਬਾਨ ਤੋਂ ਲੈ ਕੇ ਹੇਠਲੇ ਪੱਧਰ ਦੇ ਮੁਲਾਜਮਾਂ ਨੂੰ ਲਗਾਉਣ ਅਤੇ ਹਟਾਉਣ ਦਾ ਅਧਿਕਾਰ ਹੈ। ਇਸਦੇ ਨਾਲ ਹੀ ਜਥੇਦਾਰ ਸਾਹਿਬ ਨੇ ਡੂੰਘੀ ਰਮਜ਼ ’ਚ ਗੱਲ ਕਰਦਿਆਂ ਕਿਹਾ ਕਿ ਉਹ ਸਮਝਦੇ ਸਨ ਕਿ ਸ਼੍ਰੀ ਅਕਾਲ ਤਖ਼ਤ ਸਾਹਿਬ ਦਾ ਫੈਸਲਾ ਵਿਸਵ ਵਿਆਪੀ ਸਿੱਖਾਂ ’ਤੇ ਲਾਗੂ ਹੁੰਦਾ ਹੈ ਪ੍ਰੰਤੂ ਉਨ੍ਹਾਂ ਨੂੰ ਇਹ ਕੱਲ੍ਹ ਹੀ ਪਤਾ ਚੱਲਿਆ ਕਿ ਇਹ ਸਿਰਫ਼ ਸ਼੍ਰੀ ਅਕਾਲ ਤਖ਼ਤ ਸਾਹਿਬ ਦੀ ਚਾਰਦੀਵਾਰੀ ਤੱਕ ਹੀ ਸੀਮਤ ਰਹਿ ਜਾਂਦਾ ਹੈ। ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਤੇ ਸ਼੍ਰੋਮਣੀ ਗੁਰਦੂਆਰਾ ਪ੍ਰਬੰਧਕ ਕਮੇਟੀ ਨੂੰ ਵੀ ਸਿੱਖਾਂ ਦੀ ਅਮਾਨਤ ਅਤੇ ਜਥੇਬੰਦੀ ਦਸਦਿਆਂ ਇਸਦੀ ਮਜਬੂਤੀ ’ਤੇ ਜੋਰ ਦਿੱਤਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

ਨਿਰਵਾਣਾ ਐਸਟੇਟ ਵਿੱਚ ਨਵੀਆਂ ਸਟ੍ਰੀਟ ਲਾਈਟਾਂ ਦਾ ਮੇਅਰ ਪਦਮਜੀਤ ਸਿੰਘ ਮਹਿਤਾ ਨੇ ਕੀਤਾ ਉਦਘਾਟਨ

ਸ਼ਹਿਰ ਨੂੰ ਸਮੱਸਿਆ-ਮੁਕਤ, ਸੁਰੱਖਿਅਤ ਅਤੇ ਆਧੁਨਿਕ ਬਣਾਉਣ ਦੇ ਸੰਕਲਪ...