spot_img
spot_img

ਡਿਪਟੀ ਕਮਿਸ਼ਨਰ ਵੱਲੋਂ ਕਿਸਾਨਾਂ ਨੂੰ ਮੰਡੀਆਂ ਵਿੱਚ ਸੁੱਕਾ ਝੋਨਾ ਲਿਆਉਣ ਦੀ ਅਪੀਲ

Date:

spot_img

ਬਠਿੰਡਾ, 4 ਅਕਤੂਬਰ : ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਝੋਨੇ ਦੀ ਖਰੀਦ ਦੇ ਮੱਦੇਨਜ਼ਰ ਕਿਸਾਨਾਂ ਨੂੰ ਅਪੀਲ ਕਰਦਿਆ ਕਿਹਾ ਕਿ ਉਹ ਮੰਡੀਆਂ ਵਿੱਚ ਸੁੱਕਾ ਝੋਨਾ ਹੀ ਲੈ ਕੇ ਆਉਣ ਤਾਂ ਜੋ ਉਨ੍ਹਾਂ ਨੂੰ ਫ਼ਸਲ ਵੇਚਣ ਵਿੱਚ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਇਸਦੇ ਨਾਲ ਹੀ ਉਨ੍ਹਾਂ ਕਿਸਾਨਾਂ ਨੂੰ ਵਾਤਾਵਰਨ ਪ੍ਰਦੂਸ਼ਣ ਨੂੰ ਠੱਲ੍ਹ ਪਾਉਣ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਨੂੰ ਬਰਕਰਾਰ ਰੱਖਣ ਲਈ ਝੋਨੇ ਦੀ ਪਰਾਲੀ ਤੇ ਇਸ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਦੀ ਵੀ ਅਪੀਲ ਕਰਦਿਆਂ ਕਿਹਾ ਕਿ ਇਸਦੇ ਲਈ ਸਰਕਾਰ ਵੱਲੋਂ ਬੇਲਰ ਅਤੇ ਹੋਰ ਮਸ਼ੀਨਰੀ ਦਾ ਪ੍ਰਬੰਧ ਕੀਤਾ ਗਿਆ ਹੈ। ਸ੍ਰੀ ਨੇ ਕੰਬਾਇਨ ਮਾਲਕਾਂ ਨੂੰ ਵੀ ਹਦਾਇਤ ਕਰਦਿਆਂ ਕਿਹਾ ਕਿ ਜ਼ਿਲ੍ਹੇ ਅੰਦਰ ਸ਼ਾਮ 6 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਈਨਾਂ ਨਾਲ ਝੋਨੇ ਨੂੰ ਨਾ ਕੱਟਣ।

ਇਹ ਖ਼ਬਰ ਵੀ ਪੜ੍ਹੋ:ਬੇਕਾਬੂ ਟਰੱਕ ਨੇ ਟਰੈਕਟਰ-ਟਰਾਲੀ ’ਤੇ ਜਾ ਰਹੇ ਮਜਦੂਰ ਦਰੜ੍ਹੇ, 10 ਦੀ ਹੋਈ ਮੌ+ਤ

ਉਨ੍ਹਾਂ ਕਿਹਾ ਕਿ ਜੇਕਰ ਨਿਰਧਾਰਿਤ ਸਮੇਂ ਦੌਰਾਨ ਕੋਈ ਕੰਬਾਈਨ ਝੋਨੇ ਦੀ ਫ਼ਸਲ ਕੱਟਦੀ ਫੜੀ ਗਈ ਤਾਂ ਉਸ ਨੂੰ ਤੁਰੰਤ ਪੂਰੇ ਸੀਜ਼ਨ ਲਈ ਜਬਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕੰਬਾਈਨਾਂ ਰਾਤ ਵੇਲੇ ਹਰਾ ਝੋਨਾ ਜੋ ਕਿ ਚੰਗੀ ਤਰ੍ਹਾਂ ਪੱਕਿਆ ਨਹੀਂ ਹੁੰਦਾ, ਕੱਚਾ ਦਾਣਾ ਹੀ ਕੱਟ ਦਿੰਦੀਆਂ ਹਨ, ਜਿਸ ਨਾਲ ਝੋਨੇ ਦੀ ਕੁਆਲਿਟੀ ਪ੍ਰਭਾਵਿਤ ਹੁੰਦੀ ਹੈ ਅਤੇ ਖ਼ਰੀਦ ਏਜੰਸੀਆਂ ਵੀ ਝੋਨੇ ਦੀ ਖ਼ਰੀਦ ਕਰਨ ਤੋਂ ਝਿਜਕਦੀਆਂ ਹਨ।ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਖੇਤੀਬਾੜੀ ਅਧਿਕਾਰੀਆਂ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਕਿਸਾਨਾਂ ਨੂੰ ਉਨਤ ਕਿਸਾਨ ਐਪ

ਇਹ ਖ਼ਬਰ ਵੀ ਪੜ੍ਹੋ:ਮੋਗਾ ‘ਚ ਚੱਲੀਆਂ ਗੋ+ਲੀਆਂ, ਪਾੜੇ ਉਮੀਦਵਾਰਾਂ ਦੇ ਕਾਗਜ਼

ਉਨ੍ਹਾਂ ਦੇ ਮੋਬਾਇਲਾਂ ਉਪਰ ਡਾਊਨਲੋਡ ਕਰਵਾਕੇ ਇਸ ਬਾਰੇ ਉਨ੍ਹਾਂ ਨੂੰ ਵੱਧ ਤੋਂ ਵੱਧ ਜਾਣੂੰ ਕਰਵਾਇਆ ਜਾਵੇ ਤਾਂ ਜੋ ਕਿਸਾਨ ਇਸ ਐਪ ਰਾਹੀਂ ਪਰਾਲੀ ਪ੍ਰਬੰਧਨ ਲਈ ਵਰਤੀ ਜਾਣ ਵਾਲੀ ਮਸ਼ੀਨਰੀ ਬਾਰੇ ਵੱਧ ਤੋਂ ਵੱਧ ਜਾਣਕਾਰੀ ਹਾਸਲ ਕਰਦਿਆਂ ਇਸ ਮਸ਼ੀਨਰੀ ਦੀ ਬੁਕਿੰਗ ਕਰਵਾ ਸਕਣ। ਇਸ ਦੌਰਾਨ ਜ਼ਿਲ੍ਹਾ ਮੰਡੀ ਅਫ਼ਸਰ ਗੌਰਵ ਗਰਗ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਸਾਰੀਆਂ ਮੰਡੀਆਂ ਵਿੱਚ ਕਿਸਾਨਾਂ ਦੀ ਸਹੂਲਤ ਲਈ ਸਾਫ-ਸਫ਼ਾਈ ਅਤੇ ਪੀਣ ਵਾਲੇ ਸ਼ੁੱਧ ਪਾਣੀ ਤੋਂ ਇਲਾਵਾ ਬਿਜਲੀ ਆਦਿ ਦੇ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਗੋਨਿਆਣਾ ਦੀ ਅਨਾਜ ਮੰਡੀ ਵਿਚ ਇੱਕ ਕਿਸਾਨ ਵਲੋਂ ਜ਼ਿਆਦਾ ਨਮੀ ਵਾਲੇ ਝੋਨੇ ਦੀ ਫ਼ਸਲ ਲਿਆਂਦੀ ਸੀ, ਜਿਸ ਕਾਰਨ ਉਸ ਨੂੰ ਵਾਪਿਸ ਭੇਜਿਆ ਗਿਆ।

 

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

आज का भारत दुनिया के सामने विकास के नए मॉडल का उदाहरण पेश कर रहा: मुख्यमंत्री

👉मुख्यमंत्री नायब सैनी ने हरियाणा को विकास की सौगातें...

अमृत भारत स्टेशन योजना के तहत हरियाणा के दो पुनर्विकसित रेलवे स्टेशनों का उद्घाटन

👉मुख्यमंत्री ने पुनर्विकसित कालका रेलवे स्टेशन पर आयोजित कार्यक्रम...