5 ਤੋਂ 18 ਸਾਲ ਦੀ ਉਮਰ ਤੱਕ ਦੇ ਬੱਚਿਆਂ ਨੂੰ ਪਦਮ ਅਵਾਰਡ ਦੇਣ ਲਈ ਅਰਜ਼ੀਆਂ ਦੀ ਮੰਗ

Date:

spot_img

👉15 ਜੂਨ ਤੱਕ ਖੁੱਲ੍ਹਾ ਰਹੇਗਾ ਪੋਰਟਲ
Bathinda News:ਮਹਿਲਾ ਅਤੇ ਬਾਲ ਵਿਕਾਸ ਮੰਤਰਾਲਾ, ਭਾਰਤ ਸਰਕਾਰ ਅਤੇ ਕੇਂਦਰੀ ਗੋਦ ਲੈਣ ਸਰੋਤ ਅਥਾਰਟੀ (CARA) ਵੱਲੋਂ ਗਣਤੰਤਰ ਦਿਵਸ, 2027 ਲਈ ਨਾਮਜ਼ਦਗੀਆਂ ਮੰਗੀਆਂ ਗਈਆਂ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਸਾਂਝੀ ਕੀਤੀ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 5 ਤੋਂ 18 ਸਾਲ ਦੀ ਉਮਰ ਦੇ ਯੋਗ ਬੱਚਿਆਂ ਦੀਆਂ ਨਾਮਜ਼ਦਗੀਆਂ ਰਾਸ਼ਟਰੀ ਪੁਰਸਕਾਰ ਪੋਰਟਲ ਰਾਹੀਂ ਆਨਲਾਈਨ ਭੇਜੀਆਂ ਜਾ ਸਕਦੀਆਂ ਹਨ। ਨਾਮਜ਼ਦਗੀਆਂ ਭੇਜਣ ਲਈ ਪੋਰਟਲ 15 ਜੂਨ 2026 ਤੱਕ ਖੁੱਲ੍ਹਾ ਰਹੇਗਾ।ਇਸ ਸਬੰਧੀ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸ੍ਰੀ ਪੰਕਜ ਕੁਮਾਰ ਨੇ ਦੱਸਿਆ ਕਿ ਇਹ ਪੁਰਸਕਾਰ ਉਨ੍ਹਾਂ ਬੱਚਿਆਂ ਨੂੰ ਦਿੱਤਾ ਜਾਂਦਾ ਹੈ ਜਿੰਨ੍ਹਾਂ ਨੇ ਬਹਾਦਰੀ, ਸਮਾਜ ਸੇਵਾ,

ਇਹ ਵੀ ਪੜ੍ਹੋ ਇਟਲੀ ‘ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌ+ਤ

ਵਾਤਾਵਰਣ ਸੁਰੱਖਿਆ, ਖੇਡਾਂ, ਕਲਾ ਅਤੇ ਸਭਿਆਚਾਰ ਜਾਂ ਵਿਗਿਆਨ ਅਤੇ ਤਕਨਾਲੋਜੀ ਦੇ ਖੇਤਰ ਵਿੱਚ ਵਿਸ਼ੇਸ਼ ਉਪਲਬਧੀਆਂ ਹਾਸਲ ਕੀਤੀਆਂ ਹੋਣ।ਉਮੀਦਵਾਰਾਂ ਨੂੰ ਆਪਣੀਆਂ ਉਪਲਬਧੀਆਂ ਨਾਲ ਸਬੰਧਿਤ ਦਸਤਾਵੇਜ਼ ਅਤੇ ਪ੍ਰਮਾਣ ਪੱਤਰ ਅਪਲੋਡ ਕਰਨੇ ਹੋਣਗੇ। ਉਨ੍ਹਾਂ ਜ਼ਿਲ੍ਹੇ ਦੇ ਸਮੂਹ ਸਕੂਲਾਂ, ਸਰਕਾਰੀ ਅਤੇ ਗੈਰ-ਸਰਕਾਰੀ ਸੰਸਥਾਵਾਂ, ਬਾਲ ਭਲਾਈ ਨਾਲ ਜੁੜੀਆਂ ਸੰਸਥਾਵਾਂ ਅਤੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਅਜਿਹੇ ਹੋਣਹਾਰ ਅਤੇ ਪ੍ਰਤਿਭਾਸ਼ਾਲੀ ਬੱਚਿਆਂ ਦੀ ਪਛਾਣ ਕਰਕੇ ਉਨ੍ਹਾਂ ਦੀਆਂ ਨਾਮਜ਼ਦਗੀਆਂ ਸਮੇਂ-ਸਿਰ ਭੇਜਣੀਆਂ ਯਕੀਨੀ ਬਣਾਈਆਂ ਜਾਣ।ਵਧੇਰੇ ਜਾਣਕਾਰੀ ਲਈ ਰਾਸ਼ਟਰੀ ਪੁਰਸਕਾਰ ਪੋਰਟਲ https://awards.gov.in. ’ਤੇ ਸੰਪਰਕ ਕੀਤਾ ਜਾ ਸਕਦਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

LEAVE A REPLY

Please enter your comment!
Please enter your name here

spot_img

Share post:

Popular

More like this
Related

Big News; Padamjit Mehta ਮੁੜ ਬਣੇ Bathinda ਦੇ Mayor

Bathinda News: ਲੰਘੀ 26 ਮਈ ਨੂੰ ਹੋਈਆਂ ਬਠਿੰਡਾ ਨਗਰ...

ਇਟਲੀ ‘ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌ+ਤ

Nawanshahr News:ਅਕਸਰ ਹੀ ਵਿਦੇਸ਼ ਦੀ ਧਰਤੀ ਤੇ ਰੋਜ਼ੀ ਰੋਟੀ...

BIG BREAKING; ਬਹਿਬਲ ਕਲਾਂ ਗੋਲੀਕਾਂਡ ਮਾਮਲੇ ‘ਚ ਸੁਖਬੀਰ ਬਾਦਲ ਦੀਆਂ ਵਧੀਆਂ ਮੁਸ਼ਕਲਾਂ

Punjab News: ਬਹਿਬਲ ਕਲਾ ਗੋਲੀ ਕਾਂਡ ਮਾਮਲੇ ਚ ਸ਼੍ਰੋਮਣੀ...