3381 ਈਟੀਟੀ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਜਲਦੀ:ਮੁੱਖ ਮੰਤਰੀ

Date:

spot_img

👉ਮੁੱਖ ਮੰਤਰੀ ਦੇ ਇਸ ਕਦਮ ਦਾ ਉਦੇਸ਼ ਨੌਜਵਾਨਾਂ ਨੂੰ ਨੌਕਰੀਆਂ ਦੇ ਹੋਰ ਮੌਕੇ ਦੇਣਾ
Chandigarh News:ਸੂਬੇ ਵਿੱਚ ਸਿੱਖਿਆ ਦੇ ਖੇਤਰ ਨੂੰ ਹੁਲਾਰਾ ਦੇਣ ਅਤੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜਲਦੀ ਸੂਬੇ ਦੇ 3381 ਐਲੀਮੈਂਟਰੀ ਅਧਿਆਪਕਾਂ ਨੂੰ ਰੈਗੂਲਰ ਨਿਯੁਕਤੀ ਪੱਤਰ ਦਿੱਤੇ ਜਾਣਗੇ।ਇਸ ਸਬੰਧੀ ਫੈਸਲਾ ਅੱਜ ਇੱਥੇ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ’ਤੇ ਹੋਈ ਮੀਟਿੰਗ ਦੌਰਾਨ ਲਿਆ ਗਿਆ।ਇੱਥੇ ਸਿੱਖਿਆ ਵਿਭਾਗ ਦੀ ਸਮੀਖਿਆ ਕਰਨ ਲਈ ਹੋਈ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਇਹ ਬੜੇ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ 3381 ਈ.ਟੀ.ਟੀ. ਅਧਿਆਪਕਾਂ ਦੀ ਭਰਤੀ ਪ੍ਰਕਿਰਿਆ ਮੁਕੰਮਲ ਕਰ ਲਈ ਗਈ ਹੈ।

ਇਹ ਵੀ ਪੜ੍ਹੋ  5000 ਰੁਪਏ ਰਿਸ਼ਵਤ ਲੈਂਦਾ PSPCL ਦਾ JE ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਉਨ੍ਹਾਂ ਦੱਸਿਆ ਕਿ ਇਹ ਭਰਤੀ ਪ੍ਰਕਿਰਿਆ ਦੋ ਬੈਚਾਂ 951 ਅਤੇ 2430 ਵਿੱਚ ਮੁਕੰਮਲ ਕੀਤੀ ਗਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਅਧਿਆਪਕਾਂ ਨੂੰ ਜਲਦੀ ਹੀ ਨਿਯੁਕਤੀ ਪੱਤਰ ਦੇ ਦਿੱਤੇ ਜਾਣਗੇ।ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ ਕਿਸੇ ਸਰਕਾਰ ਨੇ ਸੱਤਾ ਵਿੱਚ ਆਉਣ ਦੇ 35 ਮਹੀਨਿਆਂ ਵਿੱਚ ਰਿਕਾਰਡ 50,892 ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਇਸ ਵਿੱਚੋਂ 11000 ਤੋਂ ਵੱਧ ਨੌਕਰੀਆਂ ਸਿਰਫ਼ ਸਿੱਖਿਆ ਵਿਭਾਗ ਵਿੱਚ ਦਿੱਤੀਆਂ ਗਈਆਂ ਹਨ, ਜੋ ਸੂਬਾ ਸਰਕਾਰ ਦਾ ਮੁੱਖ ਤਰਜੀਹੀ ਖੇਤਰ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਲਈ ਇਹ ਬਹੁਤ ਹੀ ਮਾਣ ਵਾਲੀ ਗੱਲ ਹੈ ਕਿ ਸਾਰੀਆਂ ਨੌਕਰੀਆਂ ਬਿਨਾਂ ਕਿਸੇ ਭ੍ਰਿਸ਼ਟਾਚਾਰ ਜਾਂ ਭਾਈ-ਭਤੀਜਾਵਾਦ ਤੋਂ ਪੂਰੀ ਤਰ੍ਹਾਂ ਯੋਗਤਾ ਦੇ ਆਧਾਰ ‘ਤੇ ਦਿੱਤੀਆਂ ਗਈਆਂ ਹਨ।

ਇਹ ਵੀ ਪੜ੍ਹੋ  ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ 5 ਕਿਲੋ ਹੈਰੋਇਨ ਸਮੇਤ ਚਾਰ ਨਸ਼ਾ ਤਸਕਰ ਕੀਤੇ ਕਾਬੂ

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਸਿਹਤ, ਸਿੱਖਿਆ, ਬਿਜਲੀ, ਰੋਜ਼ਗਾਰ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ‘ਤੇ ਵੱਡਾ ਜ਼ੋਰ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਯਕੀਨੀ ਬਣਾਉਣ ਲਈ ਵਿਆਪਕ ਯੋਜਨਾ ਤਿਆਰ ਕੀਤੀ ਗਈ ਹੈ ਕਿ ਸੂਬੇ ਵਿੱਚ ਵਿਸ਼ਾਲ ਜਨਤਕ ਮਹੱਤਤਾ ਵਾਲੇ ਇਨ੍ਹਾਂ ਮੁੱਖ ਖੇਤਰਾਂ ਨੂੰ ਵੱਡਾ ਹੁਲਾਰਾ ਮਿਲੇ। ਭਗਵੰਤ ਸਿੰਘ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਇਹ ਨੌਕਰੀਆਂ ਸਕੂਲਾਂ ਵਿੱਚ ਮਿਆਰੀ ਸਿੱਖਿਆ ਪ੍ਰਦਾਨ ਕਰ ਕੇ ਇਕ ਪਾਸੇ ਸਿੱਖਿਆ ਖੇਤਰ ਨੂੰ ਹੋਰ ਮਜ਼ਬੂਤ ​​ਕਰਨਗੀਆਂ ਅਤੇ ਦੂਜੇ ਪਾਸੇ ਨੌਜਵਾਨਾਂ ਨੂੰ ਨਿਯਮਤ ਨੌਕਰੀਆਂ ਦੇ ਕੇ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਸਰਗਰਮ ਹਿੱਸੇਦਾਰ ਬਣਾਉਣਗੀਆਂ।ਇਸ ਮੌਕੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ, ਸਕੱਤਰ ਸਿੱਖਿਆ ਕੇ.ਕੇ. ਯਾਦਵ ਅਤੇ ਹੋਰ ਵੀ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

spot_img
spot_img
spot_img

Share post:

Popular

More like this
Related

ਸੁਖਪਾਲ ਸਿੰਘ (ਪਾਲ ਬਾਬਾ) ਬਣੇ Bathinda Bar Clerk Association ਦੇ ਨਵੇਂ ਪ੍ਰਧਾਨ

Bathinda News: ਜ਼ਿਲ੍ਹਾ ਬਾਰ ਐਸੋਸੀਏਸ਼ਨ ਬਠਿੰਡਾ ਦੇ ਕਲਰਕ ਐਸੋਸੀਏਸ਼ਨ...

ਗਿਆਨੇਸ਼ ਕੁਮਾਰ ਵਿਰੁਧ ਇੰਡੀਆ ਬਲਾਕ ਦੀ ਮਹਾ-ਰੈਲੀ ਅੱਜ

Delhi News: ਚੋਣਾਂ ਵਿੱਚ ਕਥਿਤ ਬੇਨਿਯਮੀਆਂ ਵਿਰੁਧ ਵਿਰੋਧੀ ਧਿਰਾਂ...