ਮਾਨਸਾ ਜ਼ਿਲ੍ਹੇ ‘ਚ 80 ਈ.ਟੀ.ਟੀ.ਅਧਿਆਪਕਾਂ ਨੂੰ ਦਿੱਤੇ ਨਿਯੁਕਤੀ ਪੱਤਰ

0
129
+1

👉ਵਿਧਾਇਕ ਵਿਜੈ ਸਿੰਗਲਾ,ਬੁੱਧ ਰਾਮ ਅਤੇ ਗੁਰਪ੍ਰੀਤ ਸਿੰਘ ਬਣਾਂਵਾਲੀ ਵੱਲੋਂ ਨਵਨਿਯੁਕਤ ਅਧਿਆਪਕਾਂ ਨੂੰ ਵਧਾਈ
Mansa News: ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲ੍ਹੋਂ 5994 ਈ.ਟੀ.ਟੀ.ਅਧਿਆਪਕਾਂ ਦੀ ਭਰਤੀ ਤਹਿਤ ਅੱਜ ਮਾਨਸਾ ਜ਼ਿਲ੍ਹੇ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਨੂੰ 80 ਹੋਰ ਅਧਿਆਪਕ ਮਿਲੇ ਹਨ। ਇਨ੍ਹਾਂ ਈ.ਟੀ.ਟੀ.ਅਧਿਆਪਕਾਂ ਨੂੰ ਅੱਜ ਬਾਅਦ ਦੁਪਿਹਰ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ ਸਿੱਖਿਆ) ਮਦਨ ਲਾਲ ਕਟਾਰੀਆ ਵੱਲ੍ਹੋਂ ਨਿਯੁਕਤੀ ਪੱਤਰਾਂ ਦਿੰਦਿਆਂ ਉਨ੍ਹਾਂ ਨੂੰ ਵੱਖ-ਵੱਖ ਸਕੂਲਾਂ ਦੀ ਅਲਾਟਮੈਂਟ ਕੀਤੀ ਗਈ।

ਇਹ ਵੀ ਪੜ੍ਹੋ  Punjab Police ਦਾ ਦਾਅਵਾ;ਬਿਕਰਮ ਮਜੀਠੀਆ ਦੀ ਸੁਰੱਖਿਆ ਵਾਪਸ ਨਹੀਂ ਲਈ,ਸਿਰਫ ਘਟਾਈ ਗਈ ਹੈ

ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸਿੱਖਿਆ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਵਿਭਾਗ ਰਾਹੀਂ ਨਿਰੋਲ ਮੈਰਿਟ ਅਨੁਸਾਰ ਨਿਯੁਕਤੀ ਪੱਤਰਾਂ ਅਤੇ ਸਟੇਸ਼ਨਾਂ ਦੀ ਵੰਡ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਨਿਯੁਕਤੀਆਂ ਨਾਲ ਸਿੱਖਿਆ ਦੇ ਮਿਆਰ ਵਿੱਚ ਹੋਰ ਵਾਧਾ ਹੋਵੇਗਾ।ਪੰਜਾਬ ਸਰਕਾਰ ਵੱਲ੍ਹੋਂ 5994 ਈ.ਟੀ.ਟੀ. ਅਧਿਆਪਕਾਂ ਦੀ ਭਰਤੀ ਤਹਿਤ ਰਾਜ ਭਰ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਨੂੰ ਮਿਲੇ ਅਧਿਆਪਕਾਂ ‘ਤੇ ਖੁਸ਼ੀ ਜ਼ਾਹਿਰ ਕਰਦਿਆਂ ਅਤੇ ਨਵਨਿਯੁਕਤ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਮਾਨਸਾ ਜ਼ਿਲ੍ਹੇ ਦੇ ਤਿੰਨੇ ਵਿਧਾਇਕਾਂ ਪ੍ਰਿੰਸੀਪਲ ਬੁੱਧ ਰਾਮ ਹਲਕਾ ਬੁਢਲਾਡਾ,ਡਾ.ਵਿਜੈ ਸਿੰਗਲਾ ਹਲਕਾ ਮਾਨਸਾ, ਐਡਵੋਕੇਟ ਗੁਰਪ੍ਰੀਤ ਸਿੰਘ ਬਣਾਂਵਾਲੀ ਹਲਕਾ ਸਰਦੂਲਗੜ੍ਹ ਨੇ ਕਿਹਾ ਕਿ ਪੰਜਾਬ ਸਰਕਾਰ ਵੱਲ੍ਹੋਂ ਰਾਜ ਦੇ ਲੋਕਾਂ ਨਾਲ ਸਿੱਖਿਆ ਖੇਤਰ ਵਿੱਚ ਜੋ ਕ੍ਰਾਂਤੀ ਲਿਆਉਣ ਦੇ ਵਾਅਦੇ ਕੀਤੇ ਸਨ,

ਇਹ ਵੀ ਪੜ੍ਹੋ  1000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਪਟਵਾਰੀ ਅਤੇ ਉਸਦਾ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਉਨ੍ਹਾਂ ਨੂੰ ਬੂਰ ਪੈ ਰਿਹਾ ਹੈ, ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਿੱਥੇ ਵੱਡੇ ਪੱਧਰ ‘ਤੇ ਸਿੱਖਿਆ ਵਿਭਾਗ ਵਿੱਚ ਅਧਿਆਪਕਾਂ ਦੀ ਭਰਤੀ ਕੀਤੀ ਗਈ ਹੈ, ਉਥੇ ਪੰਜਾਬ ਦੇ ਸਰਕਾਰੀ ਸਕੂਲਾਂ ਦੀ ਦਿਸ਼ਾ ਅਤੇ ਦਸ਼ਾ ਬਦਲਣ ਲਈ ਕਰੋੜਾਂ ਰੁਪਏ ਦੀਆਂ ਗ੍ਰਾਂਟਾਂ ਨਾਲ ਹਰ ਪੱਖੋਂ ਤੋਂ ਸੁਧਾਰ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਅਧਿਆਪਕਾਂ ਦੀਆਂ ਨਿਯੁਕਤੀਆਂ ਨਾਲ ਸੂਬੇ ਭਰ ‘ਚ ਮਾਪਿਆਂ ਵਿੱਚ ਖੁਸ਼ੀ ਦੀ ਲਹਿਰ ਹੈ,ਕਿ ਉਨ੍ਹਾਂ ਦੇ ਪੁੱਤਰਾਂ ਧੀਆਂ ਨੂੰ ਰੁਜ਼ਗਾਰ ਮਿਲਿਆ ਹੈ।ਨਿਯੁਕਤੀ ਪੱਤਰਾਂ ਦੀ ਵੰਡ ਸਮੇਂ ਬਲਾਕ ਸਿੱਖਿਆ ਅਫ਼ਸਰ ਸਤਪਾਲ ਸ਼ਰਮਾਂ ਵੀ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

+1

LEAVE A REPLY

Please enter your comment!
Please enter your name here