ਬਠਿੰਡਾ, 29 ਅਪ੍ਰੈਲ: ਐਸ.ਐਸ.ਡੀ ਕਾਲਜ ਆਫ਼ ਪ੍ਰੋਫੈਸ਼ਨਲ ਸਟੱਡੀਜ਼ ਭੋਖੜਾ ਵਿੱਚ ਬੀ.ਏ, ਬੀ.ਸੀ.ਏ ਅਤੇ ਬੀ.ਕਾਮ ਭਾਗ ਤੀਜਾ ਦੇ ਵਿਦਿਆਰਥੀਆਂ ਲਈ ਭਾਗ ਦੂਜਾ ਦੇ ਵਿਦਿਆਰਥੀਆਂ ਵੱਲੋਂ ਵਿਦਾਇਗੀ ਪਾਰਟੀ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਸ਼੍ਰੀਮਤੀ ਸੁਧਾ ਸ਼ਰਮਾਂ ਪ੍ਰਿੰਸੀਪਲ ਐਸ.ਐਸ.ਡੀ ਕ੍ਰਿਸ਼ਨਾ ਵਾਟਿਕਾ ਸਕੂਲ ਨੇ ਵਿਸ਼ੇਸ਼ ਮਹਿਮਾਨ ਦੇ ਤੌਰ ’ਤੇ ਸ਼ਿਰਕਤ ਕੀਤੀ। ਪ੍ਰੋਗਰਾਮ ਦਾ ਆਗਾਜ਼ ਕਾਲਜ ਡਾਇਰੈਕਟਰ ਪ੍ਰੋ. ਐਨ.ਕੇ.ਗੋਸਾਈਂ ਦੁਆਰਾ ਵਿਦਿਆਰਥੀਆਂ ਨੂੰ ਉਹਨਾਂ ਦੇ ਸੁਨਹਿਰੀ ਭਵਿੱਖ ਲਈ ਸ਼ੁਭਕਾਮਨਾਵਾਂ ਦੇ ਕੇ ਕੀਤਾ ਗਿਆ।
ਬਠਿੰਡੇ ਵਾਲਿਆਂ ਦੀ ‘ਇੰਡੀਆ’ ਸਰਕਾਰ ’ਚ ਹੋਵੇਗੀ ਇਤਿਹਾਸਕ ਸ਼ਮੂਲੀਅਤ: ਖੁੱਡੀਆਂ
ਵਿਦਿਆਰਥੀਆਂ ਦੁਆਰਾ ਵੱਖ-ਵੱਖ ਤਰਾਂ ਦੀਆਂ ਸੱਭਿਆਚਾਰਕ ਗਤੀਵਿਧੀਆਂ ਪੇਸ਼ ਕੀਤੀਆਂ ਗਈਆਂ। ਜਿਨਾਂ ਵਿੱਚ ਬੀ.ਏ ਭਾਗ ਦੂਜਾ ਦੀਆਂ ਵਿਦਿਆਰਥਣਾ ਵੱਲੋਂ ਗਿੱਧਾ ਪੇਸ਼ ਕੀਤਾ ਗਿਆ ਅਤੇ ਉਪਰੰਤ ਵਿਦਿਆਰਥੀਆਂ ਵੱਲੋਂ ਭੰਗੜਾ ਪੇਸ਼ ਕੀਤਾ ਗਿਆ। ਇਸ ਮੌਕੇ ਵਿਦਿਆਰਥੀਆਂ ਦੇ ਵੱਖ-ਵੱਖ ਤਰਾਂ ਦੇ ਮੁਕਾਬਲੇ ਵੀ ਕਰਵਾਏ ਗਏ ਜਿਨਾਂ ਵਿੱਚ ਜੱਜਮੈਂਟ ਦੀ ਭੂਮਿਕਾ ਵਾਇਸ ਪ੍ਰਿੰਸੀਪਲ ਅੰਸ਼ਦੀਪ ਕੌਰ ਬਰਾੜ, ਪੰਜਾਬੀ ਵਿਭਾਗ ਦੇ ਮੁਖੀ ਡਾ. ਪਵਨਦੀਪ ਕੌਰ, ਕਮਰਸ ਵਿਭਾਗ ਦੇ ਮੁਖੀ ਪ੍ਰੋ. ਯਾਦਵਿੰਦਰ ਕੌਰ ਅਤੇ ਕੰਪਿਊਟਰ ਵਿਭਾਗ ਦੇ ਮੁਖੀ ਪ੍ਰੋ. ਕੋਮਲ ਗਰਗ ਦੁਆਰਾ ਨਿਭਾਈ ਗਈ। ਇਸ ਦੌਰਾਨ ਵਿਦਿਆਰਥੀਆਂ ਦਾ ਰੈਂਪ ਵਾਕ, ਪ੍ਰਤਿਭਾ ਖੋਜ ਅਤੇ ਪ੍ਰਸ਼ਨ-ਉੱਤਰ ਮੁਕਾਬਲੇ ਕਰਵਾਏ ਗਏ।
ਰਾਜਾ ਵੜਿੰਗ ਤੇ ਪ੍ਰਤਾਪ ਬਾਜਵਾ ਦੀ ਅਗਵਾਈ ਹੇਠ ‘ਇਕਸੁਰ’ ਹੋਏ ਜੀਤਮਹਿੰਦਰ ਸਿੱਧੂ ਤੇ ਖ਼ੁਸਬਾਜ਼ ਜਟਾਣਾ
ਵੱਖ-ਵੱਖ ਰਾਊਂਡਸ ਦੇ ਅਧਾਰ ਤੇ ਬੀ.ਕਾਮ ਭਾਗ ਤੀਜਾ ਦੀ ਵਿਦਿਆਰਥਣ ਅਰਾਧਨਾ ਨੂੰ ਮਿਸ ਫੇਅਰਵੈੱਲ ਅਤੇ ਬੀ.ਏ ਭਾਗ ਤੀਜਾ ਦੇ ਵਿਦਿਆਰਥੀ ਜਗਦੀਪ ਸਿੰਘ ਨੂੰ ਮਿਸਟਰ ਫੇਅਰਵੈੱਲ ਚੁਣਿਆ ਗਿਆ। ਕਾਲਜ ਦੀ ਮੈਨੇਜਮੈਂਟ ਕਮੇਟੀ ਅਤੇ ਸਮੂਹ ਸਟਾਫ਼ ਦੁਆਰਾ ਜੇਤੂ ਵਿਦਿਆਰਥੀਆਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਪ੍ਰੋਗਰਾਮ ਦੌਰਾਨ ਮੰਚ ਸੰਚਾਲਕ ਦੀ ਭੂਮਿਕਾ ਬੀ.ਏ ਭਾਗ ਦੂਜਾ ਦੇ ਵਿਦਿਆਰਥੀ ਗੁਰਪ੍ਰੀਤ ਸਿੰਘ ਅਤੇ ਹਰਪ੍ਰੀਤ ਕੌਰ ਦੁਆਰਾ ਨਿਭਾਈ ਗਈ।
Share the post "ਅਰਾਧਨਾ ਅਤੇ ਜਗਦੀਪ ਦੇ ਸਿਰ ਸਜਿਆ ਮਿਸ ਫੇਅਰਵੈੱਲ ਅਤੇ ਮਿਸਟਰ ਫੇਅਰਵੈੱਲ 2024 ਦਾ ਤਾਜ"