ਪਰਵਿੰਦਰ ਸਿੰਘ ਝੋਟੇ ਸਮੇਤ ਹੋਰਨਾਂ ਸ਼ਹੀਦਾਂ ਦੇ ਪਰਿਵਾਰਾਂ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ

Date:

spot_img

ਨਿਊਜ਼ ਡੈਸਕ : ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਵਾਲੇ ਕਾਰਕੁਨ ਪਰਵਿੰਦਰ ਸਿੰਘ ਝੋਟੇ ਦੇ ਮਾਮਲੇ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਸਮਾਗਮ ਕਰਵਾਇਆ ਗਿਆ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ.ਜੀ.ਪੀ.ਸੀ.) ਅਤੇ ਖ਼ਾਲਸਾ ਪੰਥ ਵੱਲੋਂ ਕਰਵਾਏ ਗਏ ਇਸ ਸਮਾਗਮ ਦੌਰਾਨ ਪਰਵਿੰਦਰ ਸਿੰਘ ਝੋਟੇ ਸਮੇਤ ਹੋਰਨਾਂ ਸ਼ਹੀਦਾਂ ਦੇ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ ਲਈ ਅਰਦਾਸ ਕੀਤੀ ਗਈ।ਸਮਾਗਮ ਦੌਰਾਨ ਪੰਜਾਬ ਵਿੱਚ ਨਸ਼ਿਆਂ ਦੇ ਵਧ ਰਹੇ ਪ੍ਰਕੋਪ ’ਤੇ ਚਿੰਤਾ ਪ੍ਰਗਟਾਈ ਗਈ। ਬੁਲਾਰਿਆਂ ਨੇ ਕਿਹਾ ਕਿ ਗੁਰੂਆਂ ਦੀ ਪਵਿੱਤਰ ਧਰਤੀ ’ਤੇ ਨਸ਼ਿਆਂ ਦੀ ਸਮੱਸਿਆ ਲਗਾਤਾਰ ਗੰਭੀਰ ਚੁਣੌਤੀ ਬਣ ਰਹੀ ਹੈ।

ਇਹ ਵੀ ਪੜ੍ਹੋ 👉ਭਗਤ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ ਦੇ ਸਮਾਗਮਾਂ ਦੀ ਰੂਪ ਰੇਖਾ ਉਲੀਕਣ ਲਈ ਸਬ-ਕਮੇਟੀ ਦੀ ਹੋਈ ਇਕੱਤਰਤਾ

ਇਸ ਸਮੱਸਿਆ ਨਾਲ ਨਜਿੱਠਣ ਅਤੇ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਸਰਕਾਰਾਂ ਅਤੇ ਸੱਤਾਧਾਰੀਆਂ ਨੂੰ ਠੋਸ ਕਦਮ ਚੁੱਕਣ ਦੀ ਲੋੜ ਹੈ। ਇਸ ਮੌਕੇ ਪੰਜਾਬ ਦੇ ਨੌਜਵਾਨਾਂ ਦੇ ਚੰਗੇ ਭਵਿੱਖ ਅਤੇ ਚੜ੍ਹਦੀ ਕਲਾ ਲਈ ਵੀ ਅਰਦਾਸ ਕੀਤੀ ਗਈ। ਸਮਾਗਮ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਗੁਰਮੁਖ ਸਿੰਘ, ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਅਰਦਾਸੀਏ ਭਾਈ ਪ੍ਰੇਮ ਸਿੰਘ ਅਤੇ ਹੋਰ ਨੁਮਾਇੰਦੇ ਹਾਜ਼ਰ ਸਨ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img
spot_img

Share post:

Popular

More like this
Related

CM Bhagwant Mann ਨੇ 31 ਨੂੰ ਸੱਦੀ Punjab Cabinet ਦੀ ਅਹਿਮ ਮੀਟਿੰਗ

Chandigarh News: CM Bhagwant Mann ਨੇ ਪੰਜਾਬ ਮੰਤਰੀ ਮੰਡਲ...

ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪਹੁੰਚੇ ਮਾਨਸਾ ਦੇ ਪਿੰਡ ਭੰਮੇ ਕਲਾਂ

ਨਿਊਜ਼ ਡੈਸਕ : ਜ਼ਿਲ੍ਹਾ ਮਾਨਸਾ ਦੇ ਪਿੰਡ ਭੰਮੇ ਕਲਾਂ ਵਿੱਚ...

Punjab ‘ਚ ਤੜਕਸਾਰ ਵਾਪਰਿਆ ਭਿਆਨਕ ਹਾ*ਦ*ਸਾ, ਚਾਰ ਦੀ ਮੌ+ਤ

Kiratpur Sahib News: Punjab ਦੇ ਵਿੱਚ ਬੁੱਧਵਾਰ ਤੜਕਸਾਰ ਵਾਪਰੇ...