spot_img
spot_img

ਰਾਸ਼ਟਰਪਤੀ ਦੀ ਆਮਦ ਦੌਰਾਨ ਅੰਤਰਰਾਸ਼ਟਰੀ ਹਵਾਈ ਅੱਡੇ ਅਤੇ ISB SAS Nagar ਤੋਂ 5 ਕਿਲੋਮੀਟਰ ਖੇਤਰ ਦੇ ਆਲੇ-ਦੁਆਲੇ ਦਾ ਏਰੀਆ ਨੋ-ਫਲਾਇੰਗ ਜ਼ੋਨ ਘੋਸ਼ਿਤ

Date:

spot_img

SAS Nagar News: ਭਾਰਤ ਦੇ ਰਾਸ਼ਟਰਪਤੀ ਇੰਡੀਅਨ ਸਕੂਲ ਆਫ ਬਿਜਨਸ ਆਈ.ਐਸ.ਬੀ. ਮੋਹਾਲੀ ਵਿਖੇ 11 ਮਾਰਚ 2025 ਨੂੰ ਦੌਰੇ ‘ਤੇ ਆ ਰਹੇ ਹਨ। ਉਨ੍ਹਾਂ ਦੀ ਆਮਦ ਨੂੰ ਮੁੱਖ ਰੱਖਦੇ ਹੋਏ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਸ੍ਰੀਮਤੀ ਕੋਮਲ ਮਿੱਤਲ ਜ਼ਿਲ੍ਹਾ ਮੈਜਿਸਟਰੇਟ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ‘ਦ ਭਾਰਤੀਯ ਨਾਗਰਿਕ ਸੁਰੱਖਿਆ ਸੰਹਿਤਾ, 2023 (46 ਆਫ 2023) ਚੈਪਟਰ 11 (ਸੀ-ਅਰਜੈਂਟ ਕੇਸਿਸ ਆਫ ਨੁਆਸੈਂਸ ਔਰ ਅਪਰੀਹੈਂਡਿਡ ਡੇਂਜਰ) ਅਧੀਨ ਧਾਰਾ 163,

ਇਹ ਵੀ ਪੜ੍ਹੋ  ਪੰਜਾਬ ਪੁਲਿਸ ਨੇ ਐਫਬੀਆਈ ਨੂੰ ਲੋੜੀਂਦਾ ਭਾਰਤੀ ਮੂਲ ਦਾ ਡਰੱਗ ਲਾਰਡ ਸ਼ੌਨ ਭਿੰਡਰ ਲੁਧਿਆਣਾ ਤੋਂ ਕੀਤਾ ਗ੍ਰਿਫ਼ਤਾਰ

(The Bharatiya Nagrik Suraksha Sanhita, 2023 (46 of 2023) Chapter XI (C-Urgent cases of nuisance or apprehended danger) u/s 163) ਅਧੀਨ ਪ੍ਰਾਪਤ ਹੋਈਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਅੰਤਰਰਾਸ਼ਟਰੀ ਹਵਾਈ ਅੱਡੇ ਅਤੇ ਇੰਡੀਅਨ ਸਕੂਲ ਆਫ ਬਿਜਨਸ, ਮੋਹਾਲੀ ਆਲੇ ਦੁਆਲੇ ਦੇ 5 ਕਿਲੋਮੀਟਰ ਦੇ ਏਰੀਏ ‘ਤੇ ਡਰੋਨ ਉਡਾਏ ਜਾਣ ‘ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ। ਉਨ੍ਹਾਂ ਵੱਲੋਂ ਇਸ ਏਰੀਆ ਨੂੰ ਨੋ-ਫਲਾਇੰਗ ਜ਼ੋਨ (No flying Zone) ਵੀ ਘੋਸ਼ਿਤ ਕੀਤਾ ਗਿਆ ਹੈ।

ਇਹ ਵੀ ਪੜ੍ਹੋ ਬਠਿੰਡਾ-ਡੱਬਵਾਲੀ-ਬਾਦਲ ਰੋਡ ’ਤੇ ਸਫ਼ਰ ਕਰਨ ਵਾਲੇ ਸਾਵਧਾਨ; ਰਾਸਟਰਪਤੀ ਦੀ ਆਮਦ ਦੇ ਚੱਲਦੇ ਬਦਲਿਆਂ ਟਰੈਫਿਕ ਰੂਟ ਪਲਾਨ

ਉਨ੍ਹਾਂ ਕਿਹਾ ਕਿ ਇਸ ਏਰੀਆ ਵਿੱਚ ਕਿਸੇ ਵੀ ਕਿਸਮ ਦੇ ਫਲਾਇੰਗ ਆਬਜੈਕਟ ਦੀ ਉਡਾਣ ‘ਤੇ ਪੂਰਨ ਤੌਰ ‘ਤੇ ਪਾਬੰਦੀ ਹੋਵੇਗੀ। ਉਨ੍ਹਾਂ ਕਿਹਾ ਕਿ ਇਹ ਹੁਕਮ ਹਵਾਬਾਜ਼ੀ/ਡਿਫੈਂਸ ਵਿਭਾਗ ਵੱਲੋਂ ਪ੍ਰਵਾਨਿਤ ਉਡਾਣਾਂ ‘ਤੇ ਲਾਗੂ ਨਹੀਂ ਹੋਵੇਗਾ।ਉਨ੍ਹਾਂ ਹੁਕਮ ਜਾਰੀ ਕਰਦਿਆ ਕਿਹਾ ਕਿ ਇਹ ਹੁਕਮ 11 ਮਾਰਚ 2025 ਨੂੰ ਉਕਤ ਏਰੀਏ ਵਿੱਚ ਲਾਗੂ ਹੋਣਗੇ। ਉਨ੍ਹਾਂ ਕਿਹਾ ਕਿ ਸੀਨੀਅਰ ਕਪਤਾਨ ਪੁਲਿਸ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਇਸ ਹੁਕਮ ਦੀ ਪਾਲਣਾ ਕਰਨੀ ਯਕੀਨੀ ਬਣਾਉਣਗੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

MLA Kulwant Singh ਵੱਲੋਂ ਹਲਕਾ ਮੋਹਾਲੀ ਵਿੱਚ ਲੋਕ ਮਿਲਣੀ ਪ੍ਰੋਗਰਾਮਾਂ ਦਾ ਦੌਰ ਜਾਰੀ

👉ਵਾਅਦੇ ਅਤੇ ਦਿੱਤੀਆਂ ਗਰੰਟੀਆਂ ਭਗਵੰਤ ਸਿੰਘ ਮਾਨ ਸਰਕਾਰ ਨੇ...