ਫ਼ੌਜ ਦੇ ਕਰਨਲ ਦੀ ਕੁੱਟਮਾਰ ਦਾ ਮਾਮਲਾ; 12 ਪੁਲਿਸ ਵਾਲੇ ਮੁਅੱਤਲ, ਪਰਚਾ ਦਰਜ਼

Date:

spot_img

👉ਐਸਐਸਪੀ ਨੇ ਵਾਪਰੀ ਘਟਨਾ ਨੂੰ ਮੰਦਭਾਗਾ ਦੱਸਦਿਆਂ ਮੰਗੀ ਮੁਆਫੀ
Patiala News: ਪਟਿਆਲਾ ਦੇ ਵਿੱਚ ਲੰਘੀ 13-14 ਦੀ ਅੱਧੀ ਰਾਤ ਨੂੰ ਇੱਕ ਢਾਬੇ ਦੇ ਬਾਹਰ ਭਾਰਤੀ ਫੌਜ ਦੇ ਇੱਕ ਕਰਨਲ ਅਤੇ ਉਸਦੇ ਪੁੱਤਰ ਦੀ ਕੁੱਟਮਾਰ ਦੇ ਮਾਮਲੇ ਵਿੱਚ ਵੱਡੀ ਕਾਰਵਾਈ ਕਰਦਿਆਂ ਪਟਿਆਲਾ ਪੁਲਿਸ ਨੇ ਆਪਣੇ 12 ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਮੁਅੱਤਲ ਕਰ ਦਿੱਤਾ ਹੈ। ਇਸ ਦੇ ਨਾਲ ਹੀ ਇਸ ਮਾਮਲੇ ਵਿੱਚ ਪਰਚਾ ਵੀ ਦਰਜ ਕਰ ਲਿਆ ਗਿਆ ਹੈ। ਅੱਜ ਸੋਮਵਾਰ ਨੂੰ ਇਸ ਸੰਬੰਧ ਵਿੱਚ ਇਕ ਪ੍ਰੈਸ ਕਾਨਫਰੰਸ ਕਰਕੇ ਪੂਰੇ ਘਟਨਾਕਰਮ ਦੀ ਜਾਣਕਾਰੀ ਦਿੰਦਿਆਂ ਪਟਿਆਲਾ ਦੇ ਐਸਐਸਪੀ ਡਾ ਨਾਨਕ ਸਿੰਘ ਦੇ ਇਸ ਘਟਨਾ ਨੂੰ ਅਤੀ ਮੰਦਭਾਗੀ ਦੱਸਦਿਆਂ ਮੁਆਫੀ ਵੀ ਮੰਗੀ ਹੈ। ਉਹਨਾਂ ਕਿਹਾ ਕਿ ਪੰਜਾਬ ਪੁਲਿਸ ਇੱਕ ਅਨੁਸ਼ਾਸਨਵਧ ਫੋਰਸ ਹੈ ਜੋ ਕਿ ਭਾਰਤੀ ਫੌਜ ਦਾ ਦਿਲੋਂ ਸਤਿਕਾਰ ਕਰਦੀ ਹੈ।

ਇਹ ਵੀ ਪੜ੍ਹੋ  ਯੁੱਧ ਨਸ਼ਿਆਂ ਵਿਰੁੱਧ: ਅਮਨ ਅਰੋੜਾ ਵੱਲੋਂ ਕੌਂਸਲਰਾਂ, ਸਰਪੰਚਾਂ ਤੇ ਨੰਬਰਦਾਰਾਂ ਨੂੰ ਨਸ਼ਾ ਤਸਕਰਾਂ ਨਾਲ ਬਿਲਕੁਲ ਲਿਹਾਜ਼ ਨਾ ਵਰਤਣ ਦਾ ਸੱਦਾ

ਜਿਸਦੇ ਚਲਦੇ ਉਹ ਮਹਿਸੂਸ ਕਰਦੇ ਹਨ ਕਿ ਇਹ ਘਟਨਾ ਵਾਪਰਨੀ ਨਹੀਂ ਚਾਹੀਦੀ ਸੀ। ਪਰੰਤੂ ਇਸਦੇ ਕਾਰਨ ਉਹਨਾਂ ਦੇ ਮਨ ਨੂੰ ਠੇਸ ਪੁੱਜੀ ਹੈ। ਐਸਐਸਪੀ ਨੇ ਦੱਸਿਆ ਮੁਅੱਤਲ 12 ਪੁਲਿਸ ਮੁਲਾਜ਼ਮਾਂ ਦੇ ਵਿੱਚ ਇੰਸਪੈਕਟਰ ਰੈਂਕ ਤੋਂ ਲੈ ਕੇ ਕਾਂਸਟੇਬਲ ਰੈਂਕ ਤੱਕ ਦੇ ਪੁਲਿਸ ਕਰਮਚਾਰੀ ਸ਼ਾਮਿਲ ਹਨ। ਜਿਨਾਂ ਦੇ ਵਿਰੁੱਧ ਵਿਭਾਗੀ ਕਾਰਵਾਈ ਵੀ ਸ਼ੁਰੂ ਕਰ ਦਿੱਤੀ ਗਈ ਹੈ, ਜਿਸ ਨੂੰ 45 ਦਿਨਾਂ ਦੇ ਅੰਦਰ ਅੰਦਰ ਨੇਪਰੇ ਚਾੜ ਕੇ ਸਖਤ ਕਾਰਵਾਈ ਕੀਤੀ ਜਾਵੇਗੀ। ਐਸਐਸਪੀ ਨੇ ਇਹ ਵੀ ਸਪੱਸ਼ਟ ਕੀਤਾ ਕਿ ਦੋਨਾਂ ਹੀ ਧਿਰਾਂ ਪੁਲਿਸ ਅਤੇ ਫੌਜ ਦੇ ਅਧਿਕਾਰੀ ਵੱਲੋਂ ਆਪੋ ਆਪਣਾ ਪੱਖ ਸਾਹਮਣੇ ਰੱਖਿਆ ਗਿਆ ਹੈ ਅਤੇ ਹੁਣ ਇਸ ਮਾਮਲੇ ਦੀ ਨਿਰਪੱਖ ਜਾਂਚ ਕਰਵਾਈ ਜਾਵੇਗੀ। ਇਸਦੇ ਨਾਲ ਹੀ ਘਟਨਾ ਸਮੇਂ ਮੌਜੂਦ ਪ੍ਰਾਈਵੇਟ ਗਵਾਹਾਂ ਅਤੇ ਸੀਸੀਟੀਵੀ ਫੁਟੇਜ ਆਦਿ ਨੂੰ ਵੀ ਇਸ ਜਾਂਚ ਵਿੱਚ ਸ਼ਾਮਿਲ ਕੀਤਾ ਜਾਵੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

LEAVE A REPLY

Please enter your comment!
Please enter your name here

spot_img

Share post:

Popular

More like this
Related

5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ

Chandigarh News:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ...