ਪਿਛਲੇ ਸਾਲ ਨਾਲੋਂ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਆਮਦ ਦੁਗਣੀ:ਡਿਪਟੀ ਕਮਿਸ਼ਨਰ

Date:

spot_img

👉ਕਣਕ ਦੀ ਵਧੀ ਆਮਦ ਦੇ ਮੱਦੇਨਜ਼ਰ ਜ਼ਿਲ੍ਹੇ ਵਿਚ ਲਿਫਟਿੰਗ ਦਾ ਕੰਮ ਤਸਲੀਬਖਸ਼
Bathinda News:ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਜ਼ਿਲ੍ਹੇ ਦੇ 189 ਖਰੀਦ ਕੇਂਦਰਾਂ ਤੇ 78 ਆਰਜੀ ਖਰੀਦ ਕੇਂਦਰਾਂ ਤੇ ਕਣਕ ਦੀ ਆਮਦ ਅਤੇ ਖਰੀਦ ਸ਼ੁਰੂ ਹੋ ਚੁੱਕੀ ਹੈ। 22 ਅਪ੍ਰੈਲ 2025 ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 4 ਲੱਖ ਮੀਟ੍ਰਿਕ ਟਨ ਕਣਕ ਦੀ ਆਮਦ ਹੋ ਚੁੱਕੀ ਹੈ, ਜਦੋਂ ਕਿ ਪਿਛਲੇ ਸਾਲ ਮਿਤੀ 22 ਅਪ੍ਰੈਲ 2024 ਤੱਕ ਕਣਕ ਦੀ ਆਮਦ 2.15 ਲੱਖ ਮੀਟ੍ਰਿਕ ਟਨ ਸੀ।ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਵਧੀ ਆਮਦ ਦੇ ਬਾਵਜੂਦ ਜ਼ਿਲ੍ਹੇ ਵਿਚ ਲਿਫਟਿੰਗ ਦਾ ਕੰਮ ਤਸਲੀਬਖਸ਼ ਚੱਲ ਰਿਹਾ ਹੈ, 72 ਘੰਟਿਆਂ ਦੀ ਖਰੀਦ ਦੀ ਲਿਫਟਿੰਗ 103 ਫੀਸਦੀ, 48 ਘੰਟਿਆਂ ਦੀ ਖਰੀਦ ਦੀ ਲਿਫਟਿੰਗ 77 ਫੀਸਦੀ ਅਤੇ 24 ਘੰਟਿਆਂ ਦੀ ਖਰੀਦ ਦੀ ਲਿਫਟਿੰਗ 59 ਫੀਸਦੀ ਹੈ।

ਇਹ ਵੀ ਪੜ੍ਹੋ  Big News: ਪੁਲਿਸ ਵਾਲੀ Chitta Queen ‘ਅਮਨੇ’ ਦੀਆਂ ਮੁਸ਼ਕਿਲਾਂ ਵਧੀਆਂ, ਵਿਜੀਲੈਂਸ ਨੇ ਵੀ ਖੋਲੀ ਪੜਤਾਲ

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕਿਸਾਨਾਂ ਨੂੰ ਉਨ੍ਹਾਂ ਦੀ ਫਸਲ ਦੀ ਅਦਾਇਗੀ ਵੀ ਨਾਲੋਂ-ਨਾਲ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ 48 ਘੰਟਿਆਂ ਦੌਰਾਨ ਖਰੀਦ ਕੀਤੀ ਕਣਕ ਦੀ ਅਦਾਇਗੀ 135 ਫੀਸਦੀ ਹੈ ਅਤੇ ਜ਼ਿਲ੍ਹੇ ਵਿੱਚ 602 ਕਰੋੜ ਰੁਪਏ ਦੀ ਕੁੱਲ ਅਦਾਇਗੀ ਕਿਸਾਨਾਂ ਨੂੰ ਹੋ ਚੁੱਕੀ ਹੈ।ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਕਿਹਾ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਲਾਇਟਾਂ, ਪੀਣ ਵਾਲੇ ਪਾਣੀ, ਪਖਾਨਿਆਂ ਅਤੇ ਚੌਕੀਦਾਰਾਂ ਦਾ ਪ੍ਰਬੰਧ ਮੁਕੰਮਲ ਪ੍ਰਬੰਧ ਕੀਤਾ ਜਾ ਚੁੱਕਾ ਹੈ ਤਾਂ ਜੋ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਕਿਸਮ ਦੀ ਕੋਈ ਮੁਸ਼ਕਿਲ ਨਾ ਆਵੇ। ਇਸ ਤੋਂ ਇਲਾਵਾ ਖਰੀਦ ਲਈ ਲੋੜੀਂਦਾ ਬਾਰਦਾਨਾ ਅਤੇ ਸਟੋਰ ਕਰਨ ਲਈ ਕਰੇਟਾਂ ਦਾ ਵੀ ਪੂਰਾ ਪ੍ਰਬੰਧ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

LEAVE A REPLY

Please enter your comment!
Please enter your name here

spot_img

Share post:

Popular

More like this
Related

विकसित भारत संकल्प सम्मेलन में ग्रामीण भारत के विकास पर हुआ मंथन’

👉’उद्योग एवं वाणिज्य मंत्री राव नरबीर सिंह ने मुख्य...