ਡੇਰਾ ਬਾਬਾ ਨਾਨਕ ਵਿੱਚ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ’ਆਪ’ ਉਮੀਦਵਾਰ ਗੁਰਦੀਪ ਸਿੰਘ ਰੰਧਾਵਾ ਲਈ ਕੀਤਾ ਚੋਣ ਪ੍ਰਚਾਰ

0
26

’ਆਪ’ ਦਾ ਵਿਧਾਇਕ ਚੁਣੋ, ਸਾਡੇ ਕੋਲ ਢਾਈ ਸਾਲ ਹਨ, ਡੇਰਾ ਬਾਬਾ ਨਾਨਕ ਦੇ ਵਿਕਾਸ ਲਈ ਮਿਲ ਕੇ ਕੰਮ ਕਰਾਂਗੇ: ਭਗਵੰਤ ਮਾਨ
ਡੇਰਾ ਬਾਬਾ ਨਾਨਕ, 9 ਨਵੰਬਰ: ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਡੇਰਾ ਬਾਬਾ ਨਾਨਕ ਵਿੱਚ ‘ਆਪ’ ਉਮੀਦਵਾਰ ਗੁਰਦੀਪ ਸਿੰਘ ਰੰਧਾਵਾ ਲਈ ਚੋਣ ਪ੍ਰਚਾਰ ਕੀਤਾ। ਦੋਵੇਂ ਆਗੂਆਂ ਨੇ ਵਿਸ਼ਾਲ ਜਨ ਸਭਾ ਨੂੰ ਸੰਬੋਧਨ ਕਰਦਿਆਂ ਲੋਕਾਂ ਨੂੰ ‘ਆਪ’ ਉਮੀਦਵਾਰ ਨੂੰ ਸਮਰਥਨ ਦੇਣ ਦੀ ਅਪੀਲ ਕੀਤੀ। ਕੇਜਰੀਵਾਲ ਅਤੇ ਮਾਨ ਨੇ ’ਆਪ’ ਸਰਕਾਰ ਵੱਲੋਂ ਪਿਛਲੇ ਢਾਈ ਸਾਲਾਂ ਦੌਰਾਨ ਕੀਤੇ ਕੰਮਾਂ ਬਾਰੇ ਦੱਸਿਆ ਅਤੇ ਕਿਹਾ ਕਿ ਅਸੀਂ ਆਪਣੇ ਸਾਰੇ ਵੱਡੇ ਚੋਣ ਵਾਅਦਿਆਂ ਨੂੰ ਪੂਰਾ ਕੀਤਾ ਹੈ।ਅਰਵਿੰਦ ਕੇਜਰੀਵਾਲ ਨੇ ਲੋਕਾਂ ਨੂੰ ਗੁਰਦੀਪ ਰੰਧਾਵਾ ਦਾ ਸਮਰਥਨ ਕਰਨ ਦੀ ਅਪੀਲ ਕਰਦੇ ਹੋਏ ਕਿਹਾ ਕਿ ਢਾਈ ਸਾਲ ਪਹਿਲਾਂ ਤੁਸੀਂ ’ਆਪ’ ਨੂੰ ਇਤਿਹਾਸਕ ਫ਼ਤਵਾ ਦਿੱਤਾ ਸੀ। 117 ਸੀਟਾਂ ’ਚੋਂ ਤੁਸੀਂ ਸਾਨੂੰ 92 ਸੀਟਾਂ ਦਿੱਤੀਆਂ, ਜੋ ਪੰਜਾਬ ਦੇ ਇਤਿਹਾਸ ’ਚ ਸਭ ਤੋਂ ਜ਼ਿਆਦਾ ਹਨ। ਉਨ੍ਹਾਂ ਅੱਗੇ ਕਿਹਾ ਕਿ ਆਪ ਦੀ ਸਰਕਾਰ ਤੋਂ ਪਹਿਲਾਂ, ਪੰਜਾਬ ਦੇ ਲੋਕ ਬਿਜਲੀ ਦੇ ਬਿੱਲਾਂ ਤੋਂ ਸਭ ਤੋਂ ਵੱਧ ਪ੍ਰੇਸ਼ਾਨ ਸਨ। ਕੁਝ ਲੋਕਾਂ ਦੇ 2 ਲੱਖ ਰੁਪਏ ਤੱਕ ਦੇ ਬਿੱਲ ਬਕਾਇਆ ਸਨ। ਅਸੀਂ ਤੁਹਾਡੇ ਨਾਲ ਵਾਅਦਾ ਕੀਤਾ ਸੀ ਕਿ ਅਸੀਂ ਤੁਹਾਡੇ ਪੁਰਾਣੇ ਬਿਜਲੀ ਦੇ ਬਿੱਲਾਂ ਨੂੰ ਮੁਆਫ਼ ਕਰ ਦੇਵਾਂਗੇ ਅਤੇ ਉਸ ਤੋਂ ਬਾਅਦ ਤੁਹਾਡੇ ਬਿੱਲਾਂ ਜ਼ੀਰੋ ਆਉਣਗੇ। ਅਸੀਂ ਉਹ ਵਾਅਦਾ ਵੀ ਪੂਰਾ ਕੀਤਾ, ਹੁਣ ਲੋਕਾਂ ਦੇ ਬਿਜਲੀ ਦੇ ਬਿੱਲ ਜ਼ੀਰੋ ਆਉਂਦੇ ਹਨ।

ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਦਾ ਆਸਟਰੇਲੀਆ ਵਿਖੇ ਨਿੱਘਾ ਸਵਾਗਤ

ਅੱਜ ਪੰਜਾਬ ਭਰ ਵਿੱਚ ਆਮ ਆਦਮੀ ਕਲੀਨਿਕ ਖੁੱਲ੍ਹ ਰਹੇ ਹਨ। ਉੱਥੇ ਦਵਾਈਆਂ ਅਤੇ ਟੈਸਟ ਮੁਫ਼ਤ ਹਨ। ਪੰਜਾਬ ਭਰ ਦੇ ਸਕੂਲਾਂ ਵਿੱਚ ਸੁਧਾਰ ਅਤੇ ਅੱਪਗ੍ਰੇਡ ਕੀਤਾ ਜਾ ਰਿਹਾ ਹੈ। ਪੰਜਾਬ ਦੇ ਹਰ ਪਿੰਡ ਵਿੱਚ 4-5 ਲੋਕਾਂ ਨੂੰ ਸਰਕਾਰੀ ਨੌਕਰੀ ਮਿਲੀ ਹੈ। ਹੁਣ ਤੱਕ 45,000 ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਮਿਲ ਚੁੱਕੀਆਂ ਹਨ, ਪਹਿਲਾਂ ਕਿਸੇ ਨੂੰ ਬਿਨਾਂ ਰਿਸ਼ਵਤ ਜਾਂ ਸਿਫ਼ਾਰਸ਼ਾਂ ਤੋਂ ਸਰਕਾਰੀ ਨੌਕਰੀ ਮਿਲਣਾ ਅਸੰਭਵ ਸੀ।ਕੇਜਰੀਵਾਲ ਨੇ ਕਿਹਾ ਕਿ ਅਸੀਂ ਅਸਥਾਈ ਕਰਮਚਾਰੀਆਂ ਨੂੰ ਰੈਗੂਲਰ ਕਰ ਦਿੱਤਾ ਹੈ। ਹੁਣ, ਸਰਕਾਰੀ ਕਰਮਚਾਰੀ ਪਾਣੀ ਦੀਆਂ ਟੈਂਕੀਆਂ ’ਤੇ ਨਜ਼ਰ ਨਹੀਂ ਆਉਂਦੇ, ਉਹ ਆਪਣੇ ਦਫ਼ਤਰਾਂ ਵਿੱਚ ਹੁੰਦੇ ਹਨ। ਇਸ ਤੋਂ ਇਲਾਵਾ, ਸਾਡੀ ਸਰਕਾਰ ਨੇ ਕਈ ਟੋਲ ਪਲਾਜ਼ੇ ਬੰਦ ਕਰ ਦਿੱਤੇ ਹਨ, ਜਿਸ ਨਾਲ ਲੋਕਾਂ ਦੇ ਲੱਖਾਂ ਰੁਪਏ ਦੀ ਰੋਜ਼ਾਨਾ ਬੱਚਤ ਹੋ ਰਹੀ ਹੈ।ਕੇਜਰੀਵਾਲ ਨੇ ਕਿਹਾ ਕਿ ਜਦੋਂ ਗੁਰਦੀਪ ਰੰਧਾਵਾ ਡੇਰਾ ਬਾਬਾ ਨਾਨਕ ਤੋਂ ਵਿਧਾਇਕ ਚੁਣੇ ਜਾਣਗੇ ਤਾਂ ਉਹ ਇਸ ਹਲਕੇ ਵਿੱਚ ਬਾਇਓ ਗੈਸ ਪਲਾਂਟ ਅਤੇ ਸ਼ੂਗਰ ਮਿੱਲ ਦੀ ਸਥਾਪਨਾ ਕਰਨਗੇ। ਨੌਜਵਾਨਾਂ ਨੂੰ ਰੁਜ਼ਗਾਰ ਮਿਲੇਗਾ। ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਖੇਡ ਮੈਦਾਨ ਅਤੇ ਸਟੇਡੀਅਮ ਬਣਾਏ ਜਾਣਗੇ। ਇੱਕ ਆਈਟੀਆਈ-ਪੋਲੀਟੈਕਨਿਕ ਕਾਲਜ ਵੀ ਖੋਲਿ੍ਹਆ ਜਾਵੇਗਾ।ਕੇਜਰੀਵਾਲ ਨੇ ਕਿਹਾ ਇਹ ਚੋਣ ਇਮਾਨਦਾਰ ਰੰਧਾਵਾ ਅਤੇ ਭ੍ਰਿਸ਼ਟ ਰੰਧਾਵਾ ਵਿਚਕਾਰ ਹੈ।
ਉਹ (ਕਾਂਗਰਸੀ ਆਗੂ) ਸੋਚਦੇ ਹਨ ਕਿ ਰਾਜਨੀਤੀ ਇੱਕ ਵਪਾਰ ਹੈ, ਪਰ ਅਸੀਂ ਇੱਥੇ ਪੈਸੇ ਲਈ ਨਹੀਂ ਆਏ ਹਾਂ,

ਅਰਵਿੰਦ ਕੇਜਰੀਵਾਲ ਨੇ ਹਲਕਾ ਚੱਬੇਵਾਲ ਦੇ ਲੋਕਾਂ ਨੂੰ ਕਿਹਾ, ਮੈਂ ਜੋ ਵੀ ਕਹਿੰਦਾ ਹਾਂ, ਹਰ ਹਾਲ ਵਿੱਚ ਪੂਰਾ ਕਰਦਾ ਹਾਂ

ਡੇਰਾ ਬਾਬਾ ਨਾਨਕ ਦੇ ਲੋਕਾਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਾਂਗਰਸੀ ਆਗੂਆਂ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਉਹ ਸਿਆਸਤ ਨੂੰ ਵਪਾਰ ਸਮਝਦੇ ਹਨ ਅਤੇ ਉਹ ਤਾਕਤਵਰ ਹਨ।ਮਾਨ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਨੇ ਲੋਕਾਂ ਦੀ ਸੇਵਾ ਕਰਨ ਲਈ ਇਨਕਮ ਟੈਕਸ ਕਮਿਸ਼ਨਰ ਦੀ ਨੌਕਰੀ ਛੱਡ ਦਿੱਤੀ। ਉਹ (ਮਾਨ ਅਤੇ ਕੇਜਰੀਵਾਲ) ਪੈਸੇ ਕਮਾਉਣ ਲਈ ਰਾਜਨੀਤੀ ਵਿੱਚ ਨਹੀਂ ਆਏ ਹਨ। ਉਹ ਇੱਥੇ ਲੋਕਾਂ ਦੀ ਸੇਵਾ ਕਰਨ ਲਈ ਆਏ ਹਨ। ਉਨ੍ਹਾਂ ਕਿਹਾ ਕਿ ‘ਆਪ’ ਸਭ ਤੋਂ ਤੇਜ਼ੀ ਨਾਲ ਵਿਕਾਸ ਕਰਨ ਵਾਲੀ ਸਿਆਸੀ ਪਾਰਟੀ ਹੈ। ਉਨ੍ਹਾਂ ਕਿਹਾ ਅਸੀਂ ਜਨਤਾ ਨੂੰ ਸਹੂਲਤਾਂ ਪ੍ਰਦਾਨ ਕਰਨ ਲਈ ਜਨਤਕ ਫ਼ੰਡਾਂ ਦੀ ਵਰਤੋਂ ਕਰਦੇ ਹਾਂ। ਸਿਰਫ਼ ਢਾਈ ਸਾਲਾਂ ਵਿੱਚ, ਅਸੀਂ 850 ਤੋਂ ਵੱਧ ਆਮ ਆਦਮੀ ਕਲੀਨਿਕ ਖੋਲ੍ਹੇ ਹਨ, ਜਿੱਥੇ 2 ਕਰੋੜ ਤੋਂ ਵੱਧ ਲੋਕ ਇਲਾਜ ਕਰਵਾ ਚੁੱਕੇ ਹਨ। ਅਸੀਂ ਸਰਕਾਰੀ ਸਕੂਲਾਂ ਅਤੇ ਹਸਪਤਾਲਾਂ ਦੀ ਹਾਲਤ ਵਿੱਚ ਸੁਧਾਰ ਕਰ ਰਹੇ ਹਾਂ। ਅਸੀਂ ਇੱਕ ਮੈਡੀਕਲ ਕਾਲਜ ਦੀ ਸਥਾਪਨਾ ਕਰ ਰਹੇ ਹਾਂ।

ਨਾਜਾਇਜ਼ ਮਾਈਨਿੰਗ ਵਿਰੁਧ ਸਰਕਾਰ ਦੀ ਸਖ਼ਤੀ:ਵਿਜੀਲੈਂਸ ਨੇ ਪ੍ਰਾਈਮਵਿਜਨ ਕੰਪਨੀ ਦਾ ਠੇਕੇਦਾਰ ਰਾਜਸਥਾਨ ਤੋਂ ਚੁੱਕਿਆ

ਲੋਕ ਨਿਰਮਾਣ ਮੰਤਰੀ ਵਜੋਂ ਟੋਲ ਪਲਾਜ਼ੇ ਲਗਾਉਣ ਲਈ ਪ੍ਰਤਾਪ ਬਾਜਵਾ ’ਤੇ ਹਮਲਾ ਕਰਦਿਆਂ ਮਾਨ ਨੇ ਕਿਹਾ, ‘‘ਅਸੀਂ 16 ਟੋਲ ਪਲਾਜ਼ੇ ਬੰਦ ਕਰ ਦਿੱਤੇ ਹਨ, ਜਿਸ ਨਾਲ ਲੋਕਾਂ ਨੂੰ ਰੋਜ਼ਾਨਾ 62 ਲੱਖ ਰੁਪਏ ਦੀ ਬੱਚਤ ਹੋਈ ਹੈ।’’ਮਾਨ ਨੇ ਕਿਹਾ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਡੇਰਾ ਬਾਬਾ ਨਾਨਕ ਦੇ ਲੋਕਾਂ ਨੇ ਸੁਖਜਿੰਦਰ ਰੰਧਾਵਾ ਨੂੰ ਵੋਟਾਂ ਪਾਈਆਂ ਸਨ, ਪਰ ਉਨ੍ਹਾਂ ਹਮੇਸ਼ਾ ਦੀ ਤਰ੍ਹਾਂ ਹਲਕੇ ਲਈ ਕੁਝ ਨਹੀਂ ਕੀਤਾ। ਹੁਣ ਢਾਈ ਸਾਲਾਂ ਬਾਅਦ ਲੋਕਾਂ ਕੋਲ ਇੱਕ ਹੋਰ ਮੌਕਾ ਹੈ। ਹੁਣ ’ਆਪ’ ਉਮੀਦਵਾਰ ਨੂੰ ਵੋਟ ਪਾਓ, ਅਸੀਂ ਹਲਕਾ ਡੇਰਾ ਬਾਬਾ ਨਾਨਕ ਦੇ ਵਿਕਾਸ ਲਈ ਦੁੱਗਣੀ ਰਫ਼ਤਾਰ ਨਾਲ ਕੰਮ ਕਰਾਂਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਸਿਰਫ਼ ਲੋਕਾਂ ’ਤੇ ਝੂਠੇ ਪਰਚੇ ਦਰਜ ਕੀਤੇ ਹਨ, ਪਰ ਹੁਣ ਤੁਹਾਡੇ ਕੋਲ ਉਨ੍ਹਾਂ ਭ੍ਰਿਸ਼ਟ ਲੁਟੇਰਿਆਂ ਨੂੰ ਹਰਾਉਣ ਦਾ ਮੌਕਾ ਹੈ।ਭਗਵੰਤ ਮਾਨ ਨੇ ਕਿਹਾ ਕਿ ਕਿਸੇ ਨੇ ਮੈਨੂੰ ਚੋਣਾਂ ਵਿੱਚ ਦੇਰੀ ਹੋਣ ਬਾਰੇ ਪੁੱਛਿਆ। ਮੈਂ ਉਨ੍ਹਾਂ ਨੂੰ ਕਿਹਾ ਕਿ ਪਹਿਲਾਂ ਵਿਰੋਧੀ ਪਾਰਟੀਆਂ 20-25 ਹਜ਼ਾਰ ਵੋਟਾਂ ਨਾਲ ਹਾਰਦੀਆਂ ਸਨ, ਪਰ ਹੁਣ ਉਹ 30-35 ਹਜ਼ਾਰ ਵੋਟਾਂ ਨਾਲ ਹਾਰ ਜਾਣਗੀਆਂ।

 

LEAVE A REPLY

Please enter your comment!
Please enter your name here