ਸੰਗਰੂਰ, 30 ਮਈ: ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੰਗਰੂਰ ਤੋਂ ‘ਆਪ’ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਲਈ ਚੋਣ ਪ੍ਰਚਾਰ ਕੀਤਾ। ਕੇਜਰੀਵਾਲ ਅਤੇ ਮਾਨ ਨੇ ਸੰਗਰੂਰ ’ਚ ’ਆਪ’ ਉਮੀਦਵਾਰ ਨਾਲ ਵੱਡਾ ਰੋਡ ਸ਼ੋਅ ਕੀਤਾ ਅਤੇ ਲੋਕਾਂ ਨੂੰ ਮੀਤ ਹੇਅਰ ਨੂੰ ਰਿਕਾਰਡ ਵੋਟਾਂ ਨਾਲ ਜਿਤਾਉਣ ਦੀ ਅਪੀਲ ਕੀਤੀ। ਰੋਡ ਸ਼ੋਅ ’ਚ ਹਜ਼ਾਰਾਂ ਦੀ ਗਿਣਤੀ ’ਚ ਲੋਕਾਂ ਨੇ ਸ਼ਿਰਕਤ ਕੀਤੀ ਅਤੇ ਵੱਖ-ਵੱਖ ਥਾਵਾਂ ’ਤੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਦਾ ਸਵਾਗਤ ਕੀਤਾ। ਲੋਕਾਂ ਨੂੰ ਸੰਬੋਧਨ ਕਰਦਿਆਂ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸੰਗਰੂਰ ਮੁੱਖ ਮੰਤਰੀ ਭਗਵੰਤ ਮਾਨ ਦਾ ਆਪਣਾ (ਗ੍ਰਹਿ) ਹਲਕਾ ਹੈ। ਤੁਸੀਂ ਉਨ੍ਹਾਂ ਨੂੰ ਮੁੱਖ ਮੰਤਰੀ ਬਣਾਇਆ ਹੈ। ਇਸ ਵਾਰ ਵੀ ਸਾਨੂੰ ਤੁਹਾਡੇ ਤੋਂ ਬਹੁਤ ਉਮੀਦਾਂ ਹਨ। ਇਸ ਲਈ ਇੱਥੋਂ ਤੁਹਾਨੂੰ ਉਮੀਦਵਾਰ ਮੀਤ ਹੇਅਰ ਨੂੰ ਸਭ ਤੋਂ ਵੱਧ ਫ਼ਰਕ ਨਾਲ ਜਿਤਾਉਣਾ ਹੈ।
ਪੰਜਾਬ ਦੇ ਲੋਕ ਨਾਦਰ ਸ਼ਾਹ ਅੱਗੇ ਨਹੀਂ ਝੁਕੇ ਤਾਂ ਅਮਿਤ ਸ਼ਾਹ ਕੀ ਚੀਜ਼ ਹੈ:ਸੰਜੇ ਸਿੰਘ
ਕੇਜਰੀਵਾਲ ਨੇ ਕਿਹਾ ਕਿ ਦੋ ਸਾਲ ਪਹਿਲਾਂ ਤੁਸੀਂ ਪੰਜਾਬ ’ਚ ਇਮਾਨਦਾਰ ਸਰਕਾਰ ਬਣਾਈ ਸੀ, ਜਿਸ ਕਾਰਨ ਹੁਣ ਪੰਜਾਬ ’ਚ ਹਰ ਖੇਤਰ ’ਚ ਕਾਫ਼ੀ ਕੰਮ ਹੋ ਰਿਹਾ ਹੈ। ਪਹਿਲੀ ਵਾਰ ਹਜ਼ਾਰਾਂ ਨੌਜਵਾਨਾਂ ਨੂੰ ਬਿਨਾਂ ਕਿਸੇ ਰਿਸ਼ਵਤ ਜਾਂ ਸਿਫ਼ਾਰਸ਼ ਤੋਂ ਸਰਕਾਰੀ ਨੌਕਰੀ ਮਿਲੀ। ਲੋਕਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ। ਵੱਖ-ਵੱਖ ਥਾਵਾਂ ’ਤੇ ਮੁਹੱਲਾ ਕਲੀਨਿਕ ਅਤੇ ਸਕੂਲ ਆਫ਼ ਐਮੀਨੈਂਸ ਬਣਾਏ ਜਾ ਰਹੇ ਹਨ। ਆਉਣ ਵਾਲੇ ਦਿਨਾਂ ਵਿੱਚ ਹੋਰ ਵੀ ਕਈ ਅਹਿਮ ਕੰਮ ਕੀਤੇ ਜਾਣੇ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਦੀ ਤੇਜ਼ੀ ਨਾਲ ਤਰੱਕੀ ਅਤੇ ਵਿਕਾਸ ਲਈ ਇਸ ਵਾਰ ਝਾੜੂ ਦਾ ਬਟਨ ਦਬਾਓ ਅਤੇ ਸਾਡੇ ਉਮੀਦਵਾਰਾਂ ਨੂੰ ਭਾਰੀ ਬਹੁਮਤ ਨਾਲ ਜਿਤਾਓ।ਮੁੱਖ ਮੰਤਰੀ ਭਗਵੰਤ ਮਾਨ ਨੇ ਰੋਡ ਸ਼ੋਅ ਵਿੱਚ ਆਏ ਲੋਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਵਿਰੋਧੀ ਪਾਰਟੀਆਂ ਨੂੰ ਪੈਸੇ ਦੇ ਕੇ ਵੀ ਲੋਕ ਨਹੀਂ ਮਿਲ ਰਹੇ। ਮੁੱਖ ਮੰਤਰੀ ਭਗਵੰਤ ਮਾਨ ਨੇ ਦਾਅਵਾ ਕੀਤਾ ਕਿ ਚੋਣਾਂ ਦੇ 6ਵੇਂ ਗੇੜਾਂ ਤੋਂ ਇਹ ਸਪੱਸ਼ਟ ਹੋ ਗਿਆ ਹੈ ਕਿ ਇਸ ਵਾਰ ਕੇਂਦਰ ਵਿੱਚ ਮੋਦੀ ਸਰਕਾਰ ਨਹੀਂ ਆਉਣ ਵਾਲੀ।
ਦੁਖਦ ਖ਼ਬਰ: ਪੰਜਾਬ ਪੁਲਿਸ ਦੇ ਇੰਸਪੈਕਟਰ ਦੀ ਹੋਈ ਬੇਵਕਤੀ ਮੌਤ
ਇੰਡੀਆ ਗੱਠਜੋੜ ਭਾਰੀ ਬਹੁਮਤ ਨਾਲ ਸਰਕਾਰ ਬਣਾਉਣ ਜਾ ਰਿਹਾ ਹੈ। ਇਸ ਸਰਕਾਰ ਵਿਚ ਪੰਜਾਬ ਅਤੇ ਆਮ ਆਦਮੀ ਪਾਰਟੀ ਦਾ ਸਭ ਤੋਂ ਵੱਧ ਯੋਗਦਾਨ ਹੋਵੇਗਾ। ਮਾਨ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ 2014 ਦੀਆਂ ਲੋਕ ਸਭਾ ਚੋਣਾਂ ਵਿੱਚ ਤੁਸੀਂ ਮੈਨੂੰ 2 ਲੱਖ 14 ਹਜ਼ਾਰ ਦੇ ਕਰੀਬ ਵੋਟਾਂ ਨਾਲ ਜਿਤਾਇਆ ਸੀ। ਮੈਨੂੰ ਬਹੁਤ ਖ਼ੁਸ਼ੀ ਹੋਵੇਗੀ ਜਦੋਂ ਤੁਸੀਂ ਉਸ ਰਿਕਾਰਡ ਨੂੰ ਸੁਧਾਰ ਕੇ ਮੀਤ ਹੇਅਰ ਨੂੰ 2.5 ਲੱਖ ਵੋਟਾਂ ਨਾਲ ਜਿਤਾਉਗੇ। ਇਸ ਮੌਕੇ ਲੋਕਾਂ ਨੂੰ ਸੰਬੋਧਨ ਕਰਦਿਆਂ ਸੰਗਰੂਰ ਤੋਂ ‘ਆਪ’ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਸੰਗਰੂਰ ਦੇ ਲੋਕ ਆਮ ਆਦਮੀ ਪਾਰਟੀ ਦੇ ਨਾਲ ਖੜ੍ਹੇ ਹਨ। ਉਨ੍ਹਾਂ ਲੋਕਾਂ ਨਾਲ ਵਾਅਦਾ ਕੀਤਾ ਕਿ ਜਿੱਤਣ ਤੋਂ ਬਾਅਦ ਸੰਗਰੂਰ ਦੀ ਤਰੱਕੀ ਲਈ ਦਿਨ ਰਾਤ ਮਿਹਨਤ ਕਰਾਂਗਾ। ਜਿਸ ਤਰ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਦੋ ਸਾਲਾਂ ਵਿੱਚ ਪੰਜਾਬ ਲਈ ਰਿਕਾਰਡ ਕੰਮ ਕੀਤੇ ਹਨ, ਉਸੇ ਤਰ੍ਹਾਂ ਮੈਂ ਪੰਜ ਸਾਲਾਂ ’ਚ ਸੰਗਰੂਰ ਵਿੱਚ ਐਨੇ ਕੰਮ ਕਰਾਂਗਾ ਜਿੰਨੇ ਪਿਛਲੇ 75 ਸਾਲਾਂ ਵਿੱਚ ਨਹੀਂ ਹੋਏ।
Share the post "ਸੰਗਰੂਰ ’ਚ ਮੀਤ ਹੇਅਰ ਦੇ ਹੱਕ ਵਿਚ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਨੇ ਕੀਤਾ ਪ੍ਰਚਾਰ"