Ludhiana News : ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਲੁਧਿਆਣਾ ਵਿੱਚ ਜੇਲ੍ਹ ‘ਚ ਬੰਦ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ। ਦੋਵਾਂ ਆਗੂਆਂ ਨੇ ਅਰੋੜਾ ਪਰਿਵਾਰ ਨਾਲ ਪਾਰਟੀ ਲੀਡਰਸ਼ਿਪ ਦੀ ਇਕਜੁੱਟਤਾ ਪ੍ਰਗਟਾਉਂਦਿਆਂ ਹਲਕੇ ਦੇ ਆਪ ਆਗੂਆਂ ਨਾਲ ਵੀ ਗੱਲਬਾਤ ਕੀਤੀ। ਇਸ ਦੌਾਨ ਸ਼੍ਰੀ ਅਰੋੜਾ ਦੀ ਗ਼ੈਰ-ਮੌਜੂਦਗੀ ਵਿੱਚ ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ਤੋਂ ਪਾਰਟੀ ਸਰਗਰਮੀਆਂ ਅਤੇ ਚੋਣ ਤਿਆਰੀਆਂ ਸੰਭਾਲ ਰਹੇ ਆਗੂਆਂ ਨੂੰ ਹੱਲਾਸ਼ੇਰੀ ਦਿੱਤੀ।
ਇਹ ਵੀ ਪੜ੍ਹੋ 👉Bhagwant Mann Govt ਨੇ ਪਿੜਾਈ ਸੀਜ਼ਨ 2026-27 ਲਈ ਗੰਨੇ ਦਾ ਭਾਅ ਵਧਾ ਕੇ 431 ਪ੍ਰਤੀ ਕੁਇੰਟਲ ਕੀਤਾ; ਦੇਸ਼ ਵਿੱਚ ਸਭ ਤੋਂ ਵੱਧ ਕੀਮਤ
ਜਿਕਰਯੋਗ ਹੈ ਕਿ ਪਾਰਟੀ ਵੱਲੋਂ ਸੰਜੀਵ ਅਰੋੜਾ ਨੂੰ ਪਹਿਲੀ ਲਿਸਟ ਵਿਚ ਆਪਣਾ ਉਮੀਦਵਾਰ ਬਣਾਇਆ ਹੈ। ਸ਼੍ਰੀ ਅਰੋੜਾ ਨੇ 2025 ਦੀ ਜ਼ਿਮਨੀ ਚੋਣ ਵਿਚ ਇਸ ਹਲਕੇ ਤੋੌ ਵੱਡੀ ਜਿੱਤ ਪ੍ਰਾਪਤ ਕੀਤੀ ਸੀ ਜਦਕਿ ਇਸਤੋਂ ਪਹਿਲਾਂ ਉਹ ਰਾਜ ਸਭਾ ਮੈਂਬਰ ਸਨ। ਪਾਰਟੀ ਨੇ ਵੀ ਚੋਣਾਂ ਦੌਰਾਨ ਕੀਤੇ ਵਾਅਦੇ ਨੂੰ ਨਿਭਾਉਂਦਿਆਂ ਉਨ੍ਹਾਂ ਨੂੰ ਕੈਬਨਿਟ ਵਿਚ ਮਹੱਤਵਪੂਰਨ ਵਿਭਾਗਾਂ ਨਾਲ ਨਿਵਾਜ਼ਿਆਂ ਸੀ। ਜਿਕਰਯੌੋਗ ਹੈ ਕਿ ਪਾਰਟੀ ਵੱਲੋਂ ਭਲਕੇ 26 ਨਵੰਬਰ ਨੂੰ ਮੋਗਾ ਵਿਖੇ ‘ਖੁਸ਼ਹਾਲ ਪੰਜਾਬ ਰੈਲੀ’ ਕੀਤੀ ਜਾ ਰਹੀ ਹੈ, ਜਿਸ ਵਿਚ ਸ਼ਮੂਲੀਅਤ ਕਰਨ ਲਈ ਅਰਵਿੰਦ ਕੇਜ਼ਰੀਵਾਲ ਦਿੱਲੀ ਤੋਂ ਪੁੱਜੇ ਹੋਏ ਸਨ। ਇਸ ਰੈਲੀ ਨੂੰ ਪਾਰਟੀ ਵੱਲੋਂ 2027 ਦੀਆਂ ਵਿਧਾਨ ਸਭਾ ਚੋਣਾਂ ਦੀ ਮੁਹਿੰਮ ਦੀ ਰਸਮੀ ਸ਼ੁਰੂਆਤ ਵਜੋਂ ਦੇਖਿਆ ਜਾ ਰਿਹਾ ਹੈ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।













