ਨਵੀਂ ਦਿੱਲੀ, 27 ਦਸੰਬਰ: ਬੀਤੀ ਦੇਰ ਰਾਤ ਏਮਜ਼ ਹਸਪਤਾਲ ਵਿਚ 92 ਸਾਲਾਂ ਦੀ ਉਮਰ ’ਚ ਆਖ਼ਰੀ ਸਾਹ ਲੈਣ ਵਾਲੇ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਡਾ ਮਨਮੋਹਨ ਸਿੰਘ ਦੇ ਦੇਹਾਂਤ ਉਪਰ ਵੱਖ ਵੱਖ ਪਾਰਟੀਆਂ ਦੇ ਆਗੂਆਂ ਦੁਆਰਾ ਦੁੱਖ ਪ੍ਰਗਟਾਇਆ ਜਾ ਰਿਹਾ ਹੈ। ਇਸੇ ਤਰ੍ਹਾਂ ਮਹਰੂਮ ਡਾ ਮਨਮੋਹਨ ਸਿੰਘ ਦੇ ਜੱਦੀ ਸੂਬੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀ ਇਸ ਮਹਿਬੂਬ ਨੇਤਾ ਦੀ ਮੌਤ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਮੁੱਖ ਮੰਤਰੀ ਸ: ਮਾਨ ਨੇ ਭੇਜੇ ਇੱਕ ਸ਼ੋਕ ਸੰਦੇਸ਼ ਵਿਚ ਉਨ੍ਹਾਂ ਦੇ ਦੇਹਾਂਤ ਨੂੰ ਦੇਸ਼ ਲਈ ਇੱਕ ਵੱਡਾ ਘਾਟਾ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਭਾਰਤ ਦੀ ਵਿਗੜੀ ਆਰਥਿਕ ਵਿਵਸਥਾ ਨੂੰ ਪਟੜੀ ’ਤੇ ਲਿਆਉਣ ਲਈ ਉਨ੍ਹਾਂ ਨੂੰ ਹਮੇਸ਼ਾ ਯਾਦ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਸਾਬਕਾ ਪ੍ਰਧਾਨ ਮੰਤਰੀ ਦੇ ਪ੍ਰਵਾਰ ਨਾਲ ਵੀ ਅਫ਼ਸੋਸ ਜਤਾਇਆ ਹੈ। ਉਧਰ ਆਪ ਦੇ ਕੌਮੀ ਕਨਵੀਨਰ ਅਰਵਿੰਦ ਕੇਜ਼ਰੀਵਾਲ ਨੇ ਵੀ ਸਾਬਕਾ ਪ੍ਰਧਾਨ ਮੰਤਰੀ ਦੇ ਦੇਹਾਂਤ ’ਤੇ ਦੁੱਖ ਪ੍ਰਗਟ ਕਰਦਿਆਂ ਉਨ੍ਹਾਂ ਦੇ ਜਾਣ ਨੂੰ ਦੇਸ ਲਈ ਵੱਡਾ ਘਾਟਾ ਕਰਾਰ ਦਿੰਦਿਆਂ ਕਿਹਾ ਕਿ ‘‘ ਉਨ੍ਹਾਂ ਦੀ ਵਿਦਵਤਾ ਅਤੇ ਸਾਦਗੀ ਨੂੰ ਸ਼ਬਦਾਂ ਵਿਚ ਬਿਆਨ ਕਰਨਾ ਬਹੁਤ ਔਖਾ ਹੈ।
ਉਨ੍ਹਾਂ ਵਹਿਗੁਰੂ ਅੱਗੇ ਡਾ ਮਨਮੋਹਨ ਸਿੰਘ ਨੂੰ ਅਪਣੇ ਚਰਨਾਂ ਵਿਚ ਨਿਵਾਸ ਬਖਸਣ ਅਤੇ ਪ੍ਰਵਾਰ ਨੂੰ ਭਾਣਾ ਮੰਨਣ ਦਾ ਬਲ ਦੇਣ ਦੀ ਅਰਦਾਸ ਕੀਤੀ ਹੈ। ’’ ਇਸਤੋਂ ਇਲਾਵਾ ਆਪ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਵੀ ਦੇਸ ਦੇ ਮਹਾਨ ਆਗੂ ਦੇ ਦੇਹਾਂਤ ਉਪਰ ਦੁੱਖ ਪ੍ਰਗਟਾਇਆ ਹੈ। ਉਨ੍ਹਾਂ ਇੱਕ ਟਵੀਟ ਵਿਚ ਲਿਖਿਆ ਹੈ ਕਿ ‘‘ਵਿਸਵ ਪ੍ਰਸਿੱਧ ਆਰਥਿਕ ਸ਼ਾਸਤਰੀ ਅਤੇ ਭਾਰਤੀ ਉਦਾਰਵਾਦੀ ਅਰਥ ਵਿਵਸਥਾ ਦੇ ਪਿਤਾਮਾ ਡਾ ਮਨਮੋਹਨ ਸਿੰਘ ਨੇ ਭਾਰਤ ਨੂੰ ਇੱਕ ਔਖੇ ਸਮੇਂ ਵਿਚੋਂ ਕੱਢ ਕੇ ਵਿਕਾਸ ਦੇ ਰਾਹ ਦੀ ਪਟੜੀ ’ਤੇ ਚੜਾਇਆ ਸੀ, ਜਿਸਦੇ ਯੋਗਦਾਨ ਨੂੰ ਕੋਈ ਭੁੱਲ ਨਹੀਂ ਸਕਦਾ। ’’
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਣ ਲਈ ਹੇਠ ਦਿੱਤੇ ਲਿੰਕ ਨਾਲ ਜੁੜੋਂ
https://chat.whatsapp.com/EK1btmLAghfLjBaUyZMcLK
Share the post "ਅਰਵਿੰਦ ਕੇਜ਼ਰੀਵਾਲ, ਭਗਵੰਤ ਮਾਨ ਤੇ ਰਾਘਵ ਚੱਢਾ ਸਹਿਤ ਹੋਰਨਾਂ ਆਗੂਆਂ ਨੇ ਮਨਮੋਹਨ ਸਿੰਘ ਦੇ ਦੇਹਾਂਤ ’ਤੇ ਪ੍ਰਗਟਾਇਆ ਦੁੱਖ"