ਅਰਵਿੰਦ ਕੇਜਰੀਵਾਲ ਕਨਾਟ ਪਲੇਸ ਸਥਿਤ ਹਨੂਮਾਨ ਮੰਦਰ ‘ਚ ਹੋਏ ਨਤਮਸਤਕ

0
9

ਨਵੀਂ ਦਿੱਲੀ, 11 ਮਈ: ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਅੱਜ ਦਿੱਲੀ ਦੇ ਕਨਾਟ ਪਲੇਸ ਸਥਿਤ ਹਨੂਮਾਨ ਮੰਦਰ ‘ਚ ਮੱਥਾ ਟੇਕਣ ਪਹੁੰਚੇ। ਇਸ ਦੌਰਾਨ ਉਨ੍ਹਾਂ ਨਾਲ ਉਨ੍ਹਾਂ ਦੀ ਪਤਨੀ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸਮੇਤ ‘ਆਪ’ ਦੀ ਵੱਡੀ ਲੀਡਰਸ਼ਿਪ ਨਾਲ ਮੌਜੂਦ ਰਹੀ। ਅੱਜ ਅਰਵਿੰਦ ਕੇਜਰੀਵਾਲ ਅੱਜ ਦੁਪਹਿਰ 1 ਵਜੇ ਪਾਰਟੀ ਦਫਤਰ ਦੇ ਵਿੱਚ ਪ੍ਰੈਸ ਕਾਨਫਰੰਸ ਕਰਨਗੇ। ਦੱਸਿਆ ਜਾ ਰਿਹਾ ਹੈ ਕਿ ਪ੍ਰੈਸ ਕਾਨਫਰੰਸ ਦੌਰਾਨ ਕੇਜਰੀਵਾਲ ਕੁਝ ਵੱਡਾ ਖੁਲਾਸਾ ਕਰ ਸਕਦੇ ਹਨ।

ਨਸ਼ਾ ਤਸਕਰ ਨੂੰ ਫੜਨ ਗਈ ਪੁਲਿਸ ਪਾਰਟੀ ‘ਤੇ ਹਮਲਾ

ਇਸ ਤੋਂ ਇਲਾਵਾ ਮਹਿਰੌਲੀ ਵਿੱਚ ਸ਼ਾਮ 4 ਵਜੇ ਅਤੇ ਕ੍ਰਿਸ਼ਨਾ ਨਗਰ ਵਿੱਚ ਸ਼ਾਮ 6 ਵਜੇ ਰੋਡ ਸ਼ੋਅ ਵੀ ਕੀਤਾ ਜਾਵੇਗਾ। ਕੇਜਰੀਵਾਲ ਨੂੰ ਸੁਪਰੀਮ ਕੋਰਟ ਦੇ ਕਈ ਸ਼ਰਤਾਂ ਦੇ ਤਹਿਤ ਹੀ ਬੀਤੇ ਦਿਨ ਜ਼ਮਾਨਤ ਦਿੱਤੀ ਗਈ ਹੈ। ਇਹ ਕਿਹਣਾ ਗੱਲਤ ਨਹੀਂ ਹੋਵੇਗਾ ਕਿ ਕੇਜਰੀਵਾਲ ਦੇ ਬਾਹਰ ਆਉਣ ਨਾਲ ਪਾਰਟੀ ਨੂੰ ਕਾਫੀ ਬੱਲ ਮਿਲਿਆ ਹੈ। ਦੱਸ ਦਈਏ ਕਿ ਸ਼ਰਾਬ ਕਥਿਤ ਘੁਟਾਲੇ ਨੂੰ ਲੈ ਕੇ ਪਿਛਲੇ 50 ਦਿਨਾਂ ਤੋਂ ਕੇਜਰੀਵਾਲ ਦਿੱਲੀ ਦੀ ਤਿਹਾੜ ਜੇਲ੍ਹ ਵਿਚ ਬੰਦ ਸੀ।

LEAVE A REPLY

Please enter your comment!
Please enter your name here