ਨਵੀਂ ਦਿੱਲੀ, 23 ਮਾਰਚ: ਦੋ ਦਿਨ ਪਹਿਲਾਂ ਕਥਿਤ ਸਰਾਬ ਘੁਟਾਲੇ ਵਿਚ ਗ੍ਰਿਫਤਾਰ ਕੀਤੇ ਗਏ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਸ਼ਨੀਵਾਰ ਨੂੰ ਅਪਣੇ ਵਕੀਲਾਂ ਰਾਹੀਂ ਦਿੱਲੀ ਹਾਈਕੋਰਟ ਦਾ ਦਰਵਾਜ਼ਾ ਖੜਕਾਇਆ ਗਿਆ ਹੈ। ਅਪਣੀ ਗ੍ਰਿਫਤਾਰੀ ਤੇ ਅਪਣੇ ਵਿਰੁਧ ਦਰਜ਼ ਕੇਸ ਨੂੰ ਨਿਰਾਧਾਰ ਕਰਾਰ ਦਿੰਦਿਆ ਉਨ੍ਹਾਂ ਵੱਲੋਂ ਦਾਅਵਾ ਕੀਤਾ ਗਿਆ ਹੈ ਕਿ ਇਸ ਕੇਸ ਵਿਚ ਉਨ੍ਹਾਂ ਦੇ ਵਿਰੁਧ ਕੋਈ ਸਬੂਤ ਨਹੀਂ ਹਨ, ਬਲਕਿ ਸਿਆਸੀ ਤੌਰ ’ਤੇ ਫ਼ਸਾਉਣ ਦੇ ਲਈ ਝੂਠੇ ਦੋਸ਼ ਲਗਾਏ ਗਏ ਹਨ।
ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਵੀ ਭਾਜਪਾ ਆਪਣੇ ਤਾਨਾਸ਼ਾਹੀ ਰਵੱਈਏ ਤੋਂ ਪਿੱਛੇ ਨਹੀਂ ਹਟ ਰਹੀ: ਕੰਗ
ਜਿਸਦੇ ਚੱਲਦੇ ਸ਼੍ਰੀ ਕੇਜ਼ਰੀਵਾਲ ਨੇ ਈ.ਡੀ ਵੱਲੋਂ ਸਰਾਬ ਨੀਤੀ ਕੇਸ ਵਿਚ ਕੇਸ ਦਰਜ਼ ਕਰਨ ਅਤੇ ਪੁਲਿਸ ਰਿਮਾਂਡ ਦੇ ਵੀ ਹੁਕਮ ਨੂੰ ਚੁਣੌਤੀ ਦਿੱਤੀ ਹੈ। ਕੇਜ਼ਰੀਵਾਲ ਦੇ ਵਕੀਲਾਂ ਨੇ ਹਾਈਕੋਰਟ ਨੂੰ ਮਾਮਲੇ ਦੀ ਮਹੱਤਤਾ ਨੂੰ ਦੇਖਦਿਆਂ ਤੁਰੰਤ ਸੁਣਵਾਈ ਦੀ ਅਪੀਲ ਕੀਤੀ ਹੈ। ਦਸਣਾ ਬਣਦਾ ਹੈ ਕਿ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਤੋਂ ਬਾਅਦ ਜਿੱਥੇ ਆਪ ਵੱਲੋਂ ਦਿੱਲੀ ਤੋਂ ਲੈ ਕੇ ਦੇਸ ਦੇ ਵੱਖ ਵੱਖ ਸੂਬਿਆਂ ਵਿਚ ਰੋਸ਼ ਪ੍ਰਦਰਸ਼ਨ ਕੀਤਾ ਜਾ ਰਿਹਾ, ਉਥੇ ਇੰਡੀਆ ਗਠਜੋੜ ਦੇ ਆਗੂਆਂ ਨੇ ਵੀ ਇਸ ਗ੍ਰਿਫਤਾਰੀ ਦਾ ਵਿਰੋਧ ਕਰਦਿਆਂ ਚੋਣ ਕਮਿਸ਼ਨ ਤੱਕ ਵੀ ਪਹੁੰਚ ਕੀਤੀ ਸੀ।