Amritsar News: ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜ਼ਰੀਵਾਲ ਹੁਸ਼ਿਆਰਪੁਰ ਦੇ ਵਿਪਾਸਨਾ ਯੋਗ ਕੇਂਦਰ ’ਚ 10 ਦਿਨ ਦੀ ਸਾਧਨਾ ਕਰਨ ਤੋਂ ਬਾਅਦ ਅੱਜ ਸ਼ਨੀਵਾਰ ਨੂੰ ਅੰਮ੍ਰਿਤਸਰ ਪੁੱਜ ਗਏ ਹਨ। ਉਹ ਆਪ ਵਿਧਾਇਕ ਤੇ ਖ਼ਾਲਸਾ ਦੀਵਾਨ ਦੇ ਪ੍ਰਧਾਨ ਡਾ ਇੰਦਰਵੀਰ ਸਿੰਘ ਨਿੱਝਰ ਦੇ ਘਰ ਠਹਿਰੇ ਹਨ। ਉਹਨਾਂ ਦੇ ਇੱਥੇ ਦੋ ਦਿਨ ਰਹਿਣ ਦਾ ਪ੍ਰੋਗਰਾਮ ਦਸਿਆ ਜਾ ਰਿਹਾ। ਜਿਸਤੋਂ ਬਾਅਦ ਉਹ ਲੁਧਿਆਣਾ ਜਾਣਗੇ। ਸੰਭਾਵਨਾ ਜਤਾਈ ਜਾ ਰਹੀ ਹੈ ਕਿ ਭਲਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੀ ਅੰਮ੍ਰਿਤਸਰ ਪੁੱਜਣਗੇ।
ਇਹ ਵੀ ਪੜ੍ਹੋ ਭਾਜਪਾ ਆਪਣੇ ਰਾਜਨੀਤਿਕ ਵਿਰੋਧੀਆਂ ਨੂੰ ਖ਼ਤਮ ਕਰਨ ਲਈ ਹੱਦਬੰਦੀ ਨੂੰ ਵਰਤ ਰਹੀ ਹੈ: ਮੁੱਖ ਮੰਤਰੀ
ਹਾਲਾਂਕਿ ਸ਼੍ਰੀ ਕੇਜ਼ਰੀਵਾਲ ਅਤੇ ਮੁੱਖ ਮੰਤਰੀ ਸ: ਮਾਨ ਦਾ ਕੋਈ ਪ੍ਰੋਗਰਾਮ ਜਨਤਕ ਤੌਰ ’ਤੇ ਨਹੀਂ ਦਸਿਆ ਜਾ ਰਿਹਾ ਪ੍ਰੰਤੂ ਮਿਲੀ ਸੂਚਨਾ ਮੁਤਾਬਕ ਭਲਕੇ ਕੇਜ਼ਰੀਵਾਲ ਅੰਮ੍ਰਿਤਸਰ ਦੇ ਵਿਧਾਇਕ ਤੇ ਆਪ ਆਗੂਆਂ ਨਾਲ ਮੀਟਿੰਗ ਕਰਨਗੇ। ਇਸਤੋਂ ਇਲਾਵਾ ਉਹ ਸ਼੍ਰੀ ਹਰਮਿੰਦਰ ਸਾਹਿਬ ਤੋਂ ਇਲਾਵਾ ਹੋਰਨਾਂ ਧਾਰਮਿਕ ਸਥਾਨਾਂ ’ਤੇ ਨਤਮਸਤਕ ਹੋਣ ਲਈ ਵੀ ਜਾ ਸਕਦੇ ਹਨ। ਜਿਕਰਯੋਗ ਹੈ ਕਿ ਭਲਕੇ ਹੀ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇ ਨੂੰ ਤਿੰਨ ਸਾਲ ਪੂਰੇ ਹੋਣ ਜਾ ਰਹੇ ਹਨ। 16 ਮਾਰਚ 2022 ਨੂੰ ਭਗਵੰਤ ਸਿੰਘ ਮਾਨ ਨੇ ਪੰਜਾਬ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਸੀ। ਉਧਰ ਅੰਮ੍ਰਿਤਸਰ ਤੋਂ ਬਾਅਦ ਸ਼੍ਰੀ ਕੇਜ਼ਰੀਵਾਲ ਵੱਲੋਂ ਲੁਧਿਆਣਾ ਪੱਛਮੀ ਹਲਕੇ ਦੀ ਹੋਣ ਜਾ ਰਹੀ ਉਪ ਚੋਣ ਲਈ ਵਲੰਟੀਅਰਾਂ ਤੇ ਆਪ ਆਗੂਆਂ ਨੂੰ ਗਤੀਸ਼ੀਲ ਕਰਨ ਲਈ ਵੱਡੀ ਮੀਟਿੰਗ ਕੀਤੀ ਜਾ ਰਹੀ ਹੈ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite
ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।