ਚੰਡੀਗੜ੍ਹ: ਬੀਤੀ ਰਾਤ ਕਿਸਾਨਾਂ ਅਤੇ ਕੇਂਦਰ ਮੰਤਰੀਆਂ ਵਿਚਾਲੇ ਚੱਲੀ 5 ਘੰਟੇ ਦੀ ਮੀਟਿੰਗ ਬੇਸਿੱਟਾ ਰਹੀ। ਮੀਟਿੰਗ ਤੋਂ ਬਾਅਦ ਜਿਥੇ ਕਿਸਾਨਾਂ ਨੇ ਅੱਜ ਦਿੱਲੀ ਵੱਲ ਕੁਚ ਕਰਨ ਦਾ ਐਲਾਨ ਕਰ ਦਿੱਤਾ ਹੈ। ਉਥੇ ਹੀ ਦੂਜੇ ਪਾਸੇ ਕਿਸਾਨਾਂ ਦੇ ਵੱਡੇ ਇੱਕਠ ਨੂੰ ਦੇਖਦੇ ਹੋਏ ਕੇਂਦਰ ਸਰਕਾਰ ਨੇ ਦਿੱਲੀ ਸਰਕਾਰ ਨੂੰ ਇਕ ਪ੍ਰਸਤਾਵ ਭੇਜਿਆ ਸੀ। ਜਿਸ ਵਿਚ ਦਿੱਲੀ ਦੇ ਬਵਾਨਾ ਸਟੇਡੀਅਮ ਨੂੰ ਅਸਥਾਈ ਜੇਲ੍ਹ ਵਿੱਚ ਤਬਦੀਲ ਕਰਨ ਦੀ ਗੱਲ ਕਹਿ ਸੀ। ਪਰ ਹੁਣ ਦਿੱਲੀ ਦੀ ਸਰਕਾਰ ਨੇ ਕੇਂਦਰ ਵੱਲੋਂ ਭੇਜੇ ਗਏ ਇਸ ਪ੍ਰਸਤਾਵ ਨੂੰ ਖਾਰਜ ਕਰ ਦਿੱਤਾ ਹੈ। ਦਿੱਲੀ ਸਰਕਾਰ ਦਾ ਕਹਿਣਾ ਹੈ ਕਿ ਕਿਸਾਨਾਂ ਦੀ ਮੰਗਾਂ ਬਿੱਲਜੁਲ ਜਾਇਜ਼ ਹਨ।
ਕਿਸਾਨਾਂ ਵੱਲੋਂ ਦਿੱਲੀ ਵੱਲ ਕੂਚ ਸ਼ੁਰੂ: ਹਰਿਆਣਾ ਵੱਲੋਂ ਕਿਸਾਨਾਂ ਨੂੰ ਰੋਕਣ ਲਈ ਜੰਗੀ ਤਿਆਰੀਆਂ
ਆਮ ਆਦਮੀ ਪਾਰਟੀ ਦੇ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਸਾਨਾਂ ਦੇ ਹੱਕਾਂ ਦੀ ਵਿਚ ਡੱਟ ਕੇ ਖੜ੍ਹੇ ਹੋਣ ਦੀ ਗੱਲ ਕਹਿ ਹੈ। ਉਨ੍ਹਾਂ ਅਰਵਿੰਦ ਕੇਜਰੀਵਾਲ ਨੂੰ ਧੰਨਵਾਦ ਕਰਦੇ ਕਿਹਾ ਕਿ “ਅਰਵਿੰਦ ਕੇਜਰੀਵਾਲ ਨੂੰ ਮੁਬਾਰਕਾਂ, ਕਿਸਾਨਾਂ ਦੇ ਹੱਕਾਂ ਦੀ ਹਮਾਇਤ ਵਿੱਚ ਡਟ ਕੇ ਖੜ੍ਹੇ ਹੋਣ ਲਈ ਜੀ। ਬਵਾਨਾ ਸਟੇਡੀਅਮ ਨੂੰ ਜੇਲ੍ਹ ਵਿੱਚ ਤਬਦੀਲ ਕਰਨ ਦੇ ਪ੍ਰਸਤਾਵ ਨੂੰ ਰੱਦ ਕਰਨਾ ਇੱਕ ਦਲੇਰਾਨਾ ਕਦਮ ਹੈ, ਜੋ ਸ਼ਾਂਤਮਈ ਪ੍ਰਦਰਸ਼ਨਾਂ ਦੀ ਮਹੱਤਤਾ ਅਤੇ ਸਾਡੇ ਦੇਸ਼ ਦੀ ਅਨਾਜ ਸਪਲਾਈ ਵਿੱਚ ਕਿਸਾਨਾਂ ਦੀ ਅਹਿਮ ਭੂਮਿਕਾ ਨੂੰ ਉਜਾਗਰ ਕਰਦਾ ਹੈ।