ਅਰਵਿੰਦ ਕੇਜ਼ਰੀਵਾਲ ਨੇ ਦਿੱਤਾ ਅਸਤੀਫ਼ਾ, ਆਤਿਸ਼ੀ ਨਵੇਂ ਮੁੱਖ ਮੰਤਰੀ ਵਜੋਂ ਚੁੱਕੇਗੀ ਸਹੁੰ

0
116
+2

ਨਵੀਂ ਦਿੱਲੀ, 17 ਸਤੰਬਰ: ਦੇਸ਼ ਦੀ ਰਾਜਧਾਨੀ ਦਿੱਲੀ ਵਿਚ ਵਾਪਰੇ ਘਟਨਾਕ੍ਰਮ ਦੌਰਾਨ ਆਪਣੇ ਕੀਤੇ ਐਲਾਨ ਨੂੰ ਪੂਰਾ ਕਰਦਿਆਂ ਮੁੱਖ ਮੰਤਰੀ ਅਰਵਿੰਦ ਕੇਜ਼ਰੀਵਾਲ ਨੇ ਮੰਗਲਵਾਰ ਨੂੰ ਆਪਣਾ ਅਸਤੀਫ਼ਾ ਦਿੱਲੀ ਦੇ ਉਪ ਰਾਜਪਾਲ ਨੂੰ ਸੌਂਪ ਦਿੱਤਾ। ਇਸਤੋਂ ਪਹਿਲਾਂ ਪਾਰਟੀ ਦੇ ਵਿਧਾਇਕ ਦਲ ਦੀ ਹੋਈ ਮੀਟਿੰਗ ਵਿਚ ਆਤਿਸ਼ੀ ਨੂੰ ਨਵਾਂ ਨੇਤਾ ਚੁਣਿਆ ਗਿਆ, ਜਿਸਦੀ ਜਾਣਕਾਰੀ ਮੰਤਰੀ ਗੋਪਾਲ ਰਾਏ ਵੱਲੋਂ ਦਿੱਤੀ ਗਈ। ਆਤਿਸ਼ੀ ਵੱਲੋਂ ਦਿੱਲੀ ਦੇ ਉਪ ਰਾਜਪਾਲ ਨੂੰ ਮਿਲਕੇ ਆਪਣੀ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕੀਤਾ ਹੈ। ਆਤਿਸ਼ੀ ਮੌਜੂਦਾ ਸਮੇਂ ਕੇਜ਼ਰੀਵਾਲ ਸਰਕਾਰ ਦੇ ਵਿਚ ਬਤੌਰ ਜਲ ਮੰਤਰੀ ਵਜੋਂ ਕੰਮ ਕਰਦੇ ਆ ਰਹੇ ਹਨ। ਜਿੱਥੇ ਉਨ੍ਹਾਂ ਨੂੰ ਮੁੱਖ ਮੰਤਰੀ ਅਰਵਿੰਦ ਕੇਜ਼ਰੀਵਾਲ ਦੀ ਕਰੀਬੀ ਮੰਨਿਆ ਜਾਂਦਾ ਹੈ, ਉਥੇ ਆਪਣੇ ਕੰਮ ਕਰਨ ਦੀ ਕਾਰਜ਼ਸੈਲੀ ਕਾਰਨ ਦਿੱਲੀ ਦੇ ਵਿਚ ਵੀ ਮਕਬੂਲ ਹੈ।

ਚੀਨ ਨੂੰ ਹਰਾ ਕੇ ਭਾਰਤੀ ਹਾਕੀ ਟੀਮ ਨੇ ਆਪਣੇ ਨਾਂ ਕੀਤੀ ਏਸ਼ੀਅਨ ਚੈਂਪੀਅਨਸ਼ਿਪ ਟਰਾਫ਼ੀ

ਹਾਲਾਂਕਿ ਮੁੱਖ ਮੰਤਰੀ ਦੇ ਅਹੁੱਦੇ ਲਈ ਚੁਣੇ ਜਾਣ ਤੋਂ ਬਾਅਦ ਆਤਿਸ਼ੀ ਨੇ ਜਿੱਥੇ ਖ਼ੁਸੀ ਪ੍ਰਗਟਾਈ, ਊਥੇ ਉਨ੍ਹਾਂ ਕਿਹਾ ਕਿ ਉਸਨੂੰ ਇਸ ਗੱਲ ਦਾ ਵੀ ਦੁੱਖ ਜ਼ਾਹਰ ਕੀਤਾ ਕਿ ਸ਼੍ਰੀ ਕੇਜ਼ਰੀਵਾਲ ਆਪਣਾ ਅਹੁੱਦਾ ਛੱਡ ਰਹੇ ਹਨ। ਜ਼ਿਕਰਯੋਗ ਹੈ ਕਿ ਦੋ ਦਿਨ ਪਹਿਲਾਂ ਸ੍ਰੀ ਕੇਜਰੀਵਾਲ ਨੇ ਆਪ ਆਗੂਆਂ ਤੇ ਵਲੰਟੀਅਰਾਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਐਲਾਨ ਕੀਤਾ ਸੀ ਕਿ ਉਹ 48 ਘੰਟਿਆਂ ਦੇ ਅੰਦਰ ਅੰਦਰ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦੇਣਗੇ। ਉਹਨਾਂ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਉਸਦੇ ਵਿਰੁੱਧ ਲਗਾਏ ਕਥਿਤ ਭ੍ਰਿਸ਼ਟਾਚਾਰ ਦੇ ਦੋਸ਼ਾਂ ਨੂੰ ਬਦਲੇ ਦੀ ਭਾਵਨਾ ਵਾਲਾ ਕਦਮ ਕਰਾਰ ਦਿੰਦਿਆਂ ਦਾਅਵਾ ਕੀਤਾ ਸੀ ਕਿ ਉਹ ਹੁਣ ਦਿੱਲੀ ਦੀ ਜਨਤਾ ਤੋਂ ਇਮਾਨਦਾਰੀ ਦਾ ਸਰਟੀਫਿਕੇਟ ਲੈਣ ਤੋਂ ਬਾਅਦ ਹੀ ਮੁੱਖ ਮੰਤਰੀ ਦੀ ਕੁਰਸੀ ’ਤੇ ਬੈਠਣਗੇ।

ਭਗਵੰਤ ਮਾਨ ਸਰਕਾਰ ਦੀਆਂ ਨਿਵੇਸ਼ ਪੱਖੀਆਂ ਨੀਤੀਆਂ ਨੂੰ ਵੱਡਾ ਹੁਲਾਰਾ, ਵਿਕਾਸ ਅਥਾਰਟੀਆਂ ਨੇ ਇਕ ਦਿਨ ਵਿੱਚ ਕਮਾਏ 2945 ਕਰੋੜ ਰੁਪਏ

ਦਸਣਾ ਬਣਦਾ ਹੈ ਕਿ 21 ਮਾਰਚ 2014 ਨੂੰ ਕਥਿਤ ਸ਼ਰਾਬ ਘੁਟਾਲੇ ਦੇ ਵਿੱਚ ਅਰਵਿੰਦ ਕੇਜਰੀਵਾਲ ਨੂੰ ਗਿਫਤਾਰ ਕਰਨ ਤੋਂ ਬਾਅਦ 13 ਸਤੰਬਰ ਨੂੰ ਹੀ ਦੇਸ਼ ਦੀ ਸਰਵਉੱਚ ਅਦਾਲਤ ਵੱਲੋਂ ਜਮਾਨਤ ਦਿੱਤੀ ਗਈ ਸੀ। ਹਾਲਾਂਕਿ ਚੋਣ ਪ੍ਰਚਾਰ ਦੇ ਲਈ ਵੀ ਉਨ੍ਹਾਂ ਨੂੰ ਕੁੱਝ ਦਿਨਾਂ ਲਈ ਅੰਤਰਿੰਮ ਜਮਾਨਤ ਮਿਲੀ ਸੀ। ਪ੍ਰੰਤੂ ਹੁਣ ਪੱਕੀ ਜਮਾਨਤ ਹੋਈ ਹੈ। ਇਸ ਦੌਰਾਨ ਅਦਾਲਤ ਨੇ ਜਮਾਨਤ ਦਿੰਦਿਆਂ ਬਤੌਰ ਮੁੱਖ ਮੰਤਰੀ ਦੇ ਤੌਰ ’ਤੇ ਕੰਮ ਕਰਨ ਉਪਰ ਉਹਨਾਂ ਉੱਤੇ ਕੁਝ ਬੰਦਸ਼ਾਂ ਵੀ ਲਗਾਈਆਂ ਗਈਆਂ ਹਨ, ਜਿਸ ਦੇ ਚਲਦੇ ਸ੍ਰੀ ਕੇਜਰੀਵਾਲ ਵੱਲੋਂ ਮੁੱਖ ਮੰਤਰੀ ਦੇ ਅਹੁਦਾ ਤੋਂ ਅਸਤੀਫਾ ਦੇਣ ਦਾ ਐਲਾਨ ਕਰਕੇ ਮਾਸਟਰ ਸਟਰੋਕ ਖੇਡਿਆ ਗਿਆ ਹੈ। ਗੌਰਤਲਬ ਹੈ ਕਿ ਦਿੱਲੀ ਦੀਆਂ ਵਿਧਾਨ ਸਭਾ ਚੋਣਾਂ ਵੀ ਅਗਲੇ ਕੁਝ ਮਹੀਨਿਆਂ ਵਿੱਚ ਹੋਣ ਜਾ ਰਹੀਆਂ ਹਨ ਤੇ ਅਜਿਹੀ ਹਾਲਤ ਵਿੱਚ ਪਾਰਟੀ ਨੂੰ ਸਿਆਸੀ ਲਾਹਾ ਮਿਲਣ ਦੀ ਉਮੀਦ ਹੈ।

 

+2

LEAVE A REPLY

Please enter your comment!
Please enter your name here