Arvind Kejriwal ਦਾ ਸੰਭਾਵੀਂ SAD-BJP ਦੇ ਗਠਜੋੜ ‘ਤੇ ਤੰਜ਼, ਕਿਹਾ ਕਿ ‘ਮਜੀਠੀਆ ਨਾਲ ਮਿਲ ਕੇ ਅਮਿਤ ਸ਼ਾਹ ਨਸ਼ਾ ਖ਼ਤਮ ਕਰਨਗੇ’!

Date:

spot_img

Punjab News: Arvind Kejriwal; ਪੰਜਾਬ ਦੇ ਵਿੱਚ ਪਿਛਲੇ ਕੁੱਝ ਦਿਨਾਂ ਤੋਂ ਅਕਾਲੀ-ਭਾਜਪਾ ਵਿਚਕਾਰ ਮੁੜ ਗਠਜੋੜ ਹੋਣ ਦੀਆਂ ਚੱਲ ਰਹੀਆਂ ਚਰਚਾਵਾਂ ਦੌਰਾਨ ਆਮ ਆਦਮੀ ਪਾਰਟੀ ਦੇ ਕੌਮੀ ਸੁਪਰੀਮੋ ਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦਰ ਕੇਜ਼ਰੀਵਾਲ (Arvind Kejriwal) ਨੇ ਇੱਕ ਟਵੀਟ ਕਰਕੇ ਸਿਆਸੀ ਤੰਜ਼ ਕਸਿਆ ਹੈ। ਹਿੰਦੀ ਵਿਚ ਲਿਖੇ ਉਨ੍ਹਾਂ ਆਪਣੇ ਟਵੀਟ ਵਿਚ ਲਿਖਿਆ ਹੈ ਕਿ, ‘‘ ਮਜੀਠੀਆ ਅਤੇ ਅਮਿਤ ਸ਼ਾਹ ਬਹੁਤ ਕਰੀਬੀ ਹਨ, ਭਰਾਵਾਂ ਵਾਂਗ। ਮਜੀਠੀਆ ਨਾਲ ਗੱਠਜੋੜ ਬਣਾ ਕੇ, ਅਮਿਤ ਸ਼ਾਹ ਹੁਣ ਪੰਜਾਬ ਵਿੱਚੋਂ ਨਸ਼ਾ ਖਤਮ ਕਰ ਦੇਣਗੇ। ਇਹ ਦੁਨੀਆ ਦਾ ਅੱਠਵਾਂ ਅਜੂਬਾ ਹੋਵੇਗਾ। ਵਾਹ, ਮੋਦੀ! ਕੀ ਯੋਜਨਾ ਹੈ!”

ਇਹ ਵੀ ਪੜ੍ਹੋ 👉ਮਾਈਨਿੰਗ ਵਿਭਾਗ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਦੇ ਪਿੰਡ ਭੱਲਾਣ ’ਚ ਨਾਜਾਇਜ਼ ਮਾਈਨਿੰਗ ਵਿਰੁੱਧ ਸਖ਼ਤ ਕਾਰਵਾਈ; ਦੇਰ ਰਾਤ ਛਾਪੇ ਦੌਰਾਨ ਇੱਕ ਵਿਅਕਤੀ ਕਾਬੂ

ਜਿਕਰਯੋਗ ਹੈ ਕਿ ਪਿਛਲੇ ਇੱਕ ਦਹਾਕੇ ਤੋਂ ਸਾਬਕਾ ਅਕਾਲੀ ਮੰਤਰੀ ਬਿਕਰਮ ਮਜੀਠਿਆ ਦੇ ਉੱਪਰ ਨਸ਼ਿਆਂ ਦੇ ਮਾਮਲੇ ਵਿਚ ਗੰਭੀਰ ਦੋਸ਼ ਲੱਗਦੇ ਰਹੇ ਹਨ। ਇਸ ਮਾਮਲੇ ਵਿਚ ਸਾਬਕਾ ਡੀਐਸਪੀ ਤੇ ਡਰੱਗ ਤਸਕਰੀ ਵਿਚ ਸ਼ਜਾ ਕੱਟ ਰਹੇ ਜਗਦੀਸ਼ ਭੋਲਾ ਵੱਲੋਂ ਪਹਿਲੀ ਵਾਰ ਅਕਾਲੀ ਸਰਕਾਰ ਦੌਰਾਨ ਇਹ ਦੋਸ਼ ਲਗਾਏ ਸਨ ਤੇ ਚੰਨੀ ਦੀ ਅਗਵਾਈ ਹੇਠਲੀ ਕਾਂਗਰਸ ਸਰਕਾਰ ਵੱਲੋਂ ਸ਼੍ਰੀ ਮਜੀਠਿਆ ਵਿਰੁਧ ਇਸ ਮਾਮਲੇ ਵਿਚ ਪਰਚਾ ਵੀ ਦਰਜ਼ ਕੀਤਾ ਗਿਆ ਸੀ। ਇਸੇ ਤਰ੍ਹਾਂ ਮੌਜੂਦਾ ਆਪ ਸਰਕਾਰ ਵਿਚ ਵੀ ਵਿਜੀਲੈਂਸ ਵੱਲੋਂ ਪਰਚਾ ਦਰਜ਼ ਕੀਤਾ ਗਿਆ ਸੀ। ਸਿਆਸੀ ਮਾਹਰਾਂ ਮੁਤਾਬਕ ਅਰਵਿੰਦ ਕੇਜ਼ਰੀਵਾਲ ਨੇ ਇਹ ਟਵੀਟ ਕਰਕੇ ਇਸ ਸੰਭਾਵੀਂ ਗਠਜੋੜ ਬਾਰੇ ਅਕਾਲੀ ਦਲ ਦੇ ਨਾਲ-ਨਾਲ ਭਾਜਪਾ ਬਾਰੇ ਨਸ਼ਿਆਂ ਦੇ ਮੁੱਦੇ ‘ਤੇ ਘੇਰਣ ਦੀ ਕੋਸ਼ਿਸ਼ ਕੀਤੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img

Share post:

Popular

More like this
Related

‘ਗੈਂਗਸਟਰਾਂ ’ਤੇ ਵਾਰ’ ਦਾ 277ਵਾਂ ਦਿਨ: ਪੰਜਾਬ ਪੁਲਿਸ ਵੱਲੋਂ 527 ਥਾਵਾਂ ’ਤੇ ਛਾਪੇਮਾਰੀ; 223 ਕਾਬੂ

ਪੁਲਿਸ ਟੀਮਾਂ ਨੇ 175 ਵਿਅਕਤੀਆਂ ਵਿਰੁੱਧ ਰੋਕਥਾਮ ਵਾਲੀ ਕਾਰਵਾਈ...