Big News: ਅਰਵਿੰਦ ਕੇਜਰੀਵਾਲ ਵੱਲੋਂ ਦਿੱਲੀ CM ਦੀ ਕੁਰਸੀ ਤੋਂ ਅਸਤੀਫ਼ਾ ਦੇਣ ਦਾ ਐਲਾਨ

0
19

ਨਵੀਂ ਦਿੱਲੀ, 15 ਸਤੰਬਰ : ਅੱਜ ਸਵੇਰ ਵਾਪਰੇ ਇੱਕ ਵੱਡੇ ਘਟਨਾ ਕਰਮ ਦੇ ਦੌਰਾਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅਸਤੀਫਾ ਦੇਣ ਦਾ ਐਲਾਨ ਕਰ ਦਿੱਤਾ ਹੈ। ਕਥਿਤ ਸ਼ਰਾਬ ਘੁਟਾਲੇ ਵਿੱਚ ਜੇਲ੍ਹ ਤੋਂ ਰਿਹਾਅ ਹੋਣ ਤੋਂ ਬਾਅਦ ਅੱਜ ਪਹਿਲੀ ਵਾਰ ਦਿੱਲੀ ਦੇ ਆਪ ਆਗੂਆਂ ਤੇ ਵਲੰਟੀਅਰਾਂ ਨਾਲ ਰੂਬਰੂ ਹੁੰਦਿਆਂ ਸ਼੍ਰੀ ਕੇਜਰੀਵਾਲ ਨੇ ਇਹ ਐਲਾਨ ਕੀਤਾ। ਉਨਾਂ ਕਿਹਾ ਕਿ ਉਹ ਅਗਲੇ ਦੋ ਦਿਨਾਂ ਬਾਅਦ ਦਿੱਲੀ ਦੇ ਮੁੱਖ ਮੰਤਰੀ ਵਜੋਂ ਅਸਤੀਫਾ ਦੇਣ ਜਾ ਰਹੇ ਹਨ ਅਤੇ ਹੁਣ ਇਸ ਕੁਰਸੀ ਉੱਪਰ ਉਦੋਂ ਹੀ ਬੈਠਣਗੇ ਜਦੋਂ ਦਿੱਲੀ ਦੀ ਜਨਤਾ ਉਸਨੂੰ ਇਮਾਨਦਾਰ ਕਰਾਰ ਦਿੰਦੇ ਹੋਏ ਦੁਬਾਰਾ ਮੁੱਖ ਮੰਤਰੀ ਵਜੋਂ ਚੁਣੇਗੀ।

ਦਰਦਨਾਕ ਸੜਕ ਹਾਦਸੇ ’ਚ ਧਾਰਮਿਕ ਯਾਤਰਾ ’ਤੇ ਜਾ ਰਹੇ 6 ਸ਼ਰਧਾਲੂਆਂ ਦੀ ਹੋਈ ਮੌ+ਤ

ਹਾਲਾਂਕਿ ਇਸ ਦੌਰਾਨ ਉਹਨਾਂ ਇਸ਼ਾਰਾ ਕੀਤਾ ਕਿ ਹੁਣ ਇਸ ਕੁਰਸੀ ਉੱਪਰ ਕੋਈ ਹੋਰ ਆਪ ਆਗੂ ਬੈਠੇਗਾ ਤੇ ਇਸ ਦਾ ਫੈਸਲਾ ਆਪ ਦੀ ਵਿਧਾਇਕ ਦਲ ਦੀ ਹੋਣ ਵਾਲੀ ਮੀਟਿੰਗ ਵਿੱਚ ਲਿਆ ਜਾਵੇਗਾ। ਕੇਜਰੀਵਾਲ ਨੇ ਇਸ ਮੌਕੇ ਚੋਣ ਕਮਿਸ਼ਨ ਕੋਲੋਂ ਇਹ‌ਵੀ ਮੰਗ ਕੀਤੀ ਕਿ ਦਿੱਲੀ ਦੀਆਂ ਚੋਣਾਂ ਮਹਾਰਾਸ਼ਟਰ ਦੀਆਂ ਚੋਣਾਂ ਦੇ ਨਾਲ ਹੀ ਨਵੰਬਰ ਮਹੀਨੇ ਦੇ ਵਿੱਚ ਕਰਵਾਈਆਂ ਜਾਣ।

ਚੰਡੀਗੜ੍ਹ ਗ੍ਰੇਨੇਡ ਧਮਾਕਾ: ਪੰਜਾਬ ਪੁਲਿਸ ਵੱਲੋਂ ਦੂਜ਼ਾ ਮੁਲਜਮ ਵੀ ਦਿੱਲੀ ਤੋਂ ਗ੍ਰਿਫਤਾਰ

ਇਸ ਦੌਰਾਨ ਮੰਚ ਉੱਪਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੋਂ ਇਲਾਵਾ ਦਿੱਲੀ ਦੀ ਸਮੂਹ ਸੀਨੀਅਰ ਲੀਡਰਸ਼ਿਪ ਦੀ ਮੌਜੂਦ ਸੀ। ਅਰਵਿੰਦ ਕੇਜਰੀਵਾਲ ਨੇ ਆਪਣੀ ਭਾਵਕ ਸਪੀਚ ਦੇ ਵਿੱਚ ਵਰਕਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜਦੋਂ ਤੋਂ ਉਹ ਮੁੱਖ ਮੰਤਰੀ ਦੀ ਕੁਰਸੀ ਉੱਪਰ ਬੈਠੇ ਹਨ ਕੇਂਦਰ ਦੀ ਮੋਦੀ ਸਰਕਾਰ ਨੇ ਕਾਨੂੰਨ ਬਦਲ ਕੇ ਉਹਨਾਂ ਦੀਆਂ ਤਾਕਤਾਂ ਹੋਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਕੇਜਰੀਵਾਲ ਨੇ ਦੇਸ਼ ਦੀ ਸਰਬ ਉੱਚ ਅਦਾਲਤ ਦਾ ਜਮਾਨਤ ਦੇਣ ਬਦਲੇ ਧੰਨਵਾਦ ਕੀਤਾ।

 

LEAVE A REPLY

Please enter your comment!
Please enter your name here