Delhi News: ਪੰਜਾਬ ‘ਚ ਨਸ਼ਿਆਂ ਦੇ ਮੁੱਦੇ ‘ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੁਆਰਾ ਲਗਾਤਾਰ ਆਪ ਸਰਕਾਰ ਉੱਪਰ ਲਗਾਏ ਜਾ ਰਹੇ ਦੋਸ਼ਾਂ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜ਼ਰੀਵਾਲ ਨੇ ਵੱਡਾ ਸਿਆਸੀ ਹਮਲਾ ਕੀਤਾ ਹੈ। ਆਪਣੇ ਸੋਸ਼ਲ ਮੀਡੀਆ ਖਾਤੇ ਉੱਪਰ ਪਾਈ ਇੱਕ ਪੋਸਟ ਦੇ ਵਿਚ ਸ਼੍ਰੀ ਕੇਜ਼ਰੀਵਾਲ ਨੇ ਅਮਿਤ ਸ਼ਾਹ ਨੂੰ ਸਵਾਲ ਕਰਦਿਆਂ ਲਿਖਿਆ ਹੈ, ‘‘ ਬਿਹਾਰ, ਗੁਜ਼ਰਾਤ, ਰਾਜਸਥਾਨ ਅਤੇ ਗੋਆ ਆਦਿ ਸੂਬਿਆਂ ਵਿਚ ਤੁਹਾਡੀ ਸਰਕਾਰ ਹੈ, ਉੱਥੇ ਨਸ਼ਾ ਖ਼ਤਮ ਕਿਉਂ ਨਹੀਂ ਹੋ ਰਿਹਾ ? ਕੀ ਉਥੇ ਕੋਈ ਡੈਡਲਾਈਨ ਨਹੀਂ ਹੈ?”
ਇਹ ਵੀ ਪੜ੍ਹੋ 👉ਦੀਵਾਲੀ ਦੀਆਂ ਖ਼ੁਸ਼ੀਆਂ ਵਿਚਕਾਰ ਸਾਈਬਰ ਠੱਗਾਂ ਦਾ ਜਾਲ, ਇੱਕ ਗ਼ਲਤੀ ਨਾਲ ਖਾਲੀ ਹੋ ਸਕਦਾ ਹੈ ਬੈਂਕ ਖਾਤਾ
ਇਸ ਪੋਸਟ ਦੇ ਨਾਲ ਸ਼੍ਰੀ ਕੇਜ਼ਰੀਵਾਲ ਨੇ ਅਮਿਤ ਸ਼ਾਹ ਦੀ ਪੰਜਾਬ ਵਿਚ ਨਸ਼ਿਆਂ ਬਾਰੇ ਬੋਲਦਿਆਂ ਦੀ ਇੱਕ ਵੀਡੀਓ ਵੀ ਟੈਗ ਕੀਤੀ ਹੈ। ਦਸਣਾ ਬਣਦਾ ਹੈ ਕਿ ਕੇਜ਼ਰੀਵਾਲ ਦੀ ਇਹ ਪੋਸਟ ਅਮਿਤ ਸ਼ਾਹ ਵੱਲੋਂ ਅੱਜ ਦਿੱਲੀ ‘ਚ ਆਪਣੇ ਸੰਬੋਧਨ ਦੌਰਾਨ ਪੰਜਾਬ ਵਿਚ ਨਸ਼ਿਆਂ ਦੇ ਮੁੱਦੇ ਨੁੰ ਮੁੜ ਚੁੱਕਣ ਤੋਂ ਬਾਅਦ ਚਰਚਾ ਵਿਚ ਆਈ ਹੈ। ਇੱਥੇ ਦਸਣਾ ਬਣਦਾ ਹੈ ਕਿ ਪੰਜਾਬ ਦੀ ਆਪ ਸਰਕਾਰ ਵੱਲੋਂ ਸੂਬੇ ਵਿਚ ਨਸ਼ਿਆਂ ਦੇ ਖਾਤਮੇ ਲਈ ਯੁੱਧ ਨਸ਼ਿਆਂ ਵਿਰੁਧ ਮੁਹਿੰਮ ਵੀ ਚਲਾਈ ਗਈ ਹੈ, ਜਿਸਦੇ ਤਹਿਤ ਨਾਂ ਸਿਰਫ਼ ਨਸ਼ਾ ਤਸਕਰਾਂ ਨੂੰ ਫ਼ੜਿਆ ਜਾ ਰਿਹਾ, ਬਲਕਿ ਉਨ੍ਹਾਂ ਦੇ ਘਰਾਂ ਨੂੰ ਵੀ ਢਾਹਿਆ ਜਾ ਰਿਹਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।



