12 Views
ਨਵੀਂ ਦਿੱਲੀ, 7 ਫ਼ਰਵਰੀ : ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜ਼ਰੀਵਾਲ ਦੀਆਂ ਮੁਸਕਿਲਾਂ ਹੁਣ ਵਧਦੀਆਂ ਦਿਖ਼ਾਈ ਦੇ ਰਹੀਆਂ ਹਨ। ਪਿਛਲੇ ਤਿੰਨ ਮਹੀਨਿਆਂ ਤੋਂ ਇਨਫ਼ੋਰਸਮੈਂਟ ਡਾਇਰਕਟੋਰੈਟ ਦੀ ਰਾਊਜ਼ ਐਵਨਿਊ ਕੋਰਟ 17 ਫ਼ਰਵਰੀ ਨੂੰ ਪੇਸ਼ ਹੋਣ ਦੇ ਹੁਕਮ ਦਿੱਤੇ ਹਨ।
ਪੰਜਾਬ ਪੁਲਿਸ ਦੀ ਡੀਐਸਪੀ ਨੂੰ 6 ਸਾਲ ਦੀ ਕੈਦ ਤੇ ਹੋਇਆ 2 ਲੱਖ ਦਾ ਜੁਰਮਾਨਾ
ਈਡੀ ਸ਼੍ਰੀ ਕੇਜ਼ਰੀਵਾਲ ਦੇ ਵਿਰੁਧ ਅਦਾਲਤ ਵਿਚ ਗਈ ਸੀ, ਜਿਥੇ ਉਸਨੇ ਦੋਸ਼ ਲਗਾਇਆ ਸੀ ਕਿ ਦਿੱਲੀ ਦੇ ਮੁੱਖ ਮੰਤਰੀ ਸਹਿਯੋਗ ਨਹੀਂ ਕਰ ਰਹੇ ਅਤੇ ਪੰਜ ਵਾਰ ਸੰਮਨ ਭੇਜੇ ਜਾਣ ਦੇ ਬਾਵਜੂਦ ਪੇਸ਼ ਨਹੀਂ ਹੋ ਰਹੇ ਹਨ। ਗੌਰਤਲਬ ਹੈ ਕਿ ਸਰਾਬ ਘੋਟਾਲੇ ਵਿਚ ਈਡੀ ਮਾਮਲੇ ਦੀ ਜਾਂਚ ਕਰ ਰਹੀ ਹੈ। ਇਸ ਕੇਸ ਵਿਚ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸੁਸੋਦੀਆ ਤੇ ਰਾਜ ਸਭਾ ਮੈਂਬਰ ਸੰਜੇ ਸਿੰਘ ਆਦਿ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ।
Share the post "ਅਰਵਿੰਦ ਕੇਜ਼ਰੀਵਾਲ ਦੀਆਂ ਮੁਸ਼ਕਿਲਾਂ ਵਧੀਆਂ, ਅਦਾਲਤ ਨੇ ਸੁਣਾਇਆ ਮਹੱਤਵਪੂਰਨ ਹੁਕਮ"